ਜੰਮੂ- ਭਾਰੀ ਸੁਰੱਖਿਆ ਪ੍ਰਬੰਧਾਂ ਦਰਮਿਆਨ 4100 ਤੋਂ ਵੱਧ ਤੀਰਥ ਯਾਤਰੀਆਂ ਦਾ 19ਵਾਂ ਜੱਥਾ ਮੰਗਲਵਾਰ ਤੜਕੇ ਅਮਰਨਾਥ ਯਾਤਰਾ 'ਚ ਸ਼ਾਮਲ ਹੋਣ ਲਈ ਜੰਮੂ ਤੋਂ ਰਵਾਨਾ ਹੋਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਜੰਮੂ ਅਤੇ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਜੰਗਲਾਤ ਖੇਤਰ ਵਿਚ ਘਾਤ ਲਾ ਕੇ ਕੀਤੀ ਗਈ ਗੋਲੀਬਾਰੀ ਵਿਚ ਇਕ ਅਧਿਕਾਰੀ ਸਮੇਤ ਫ਼ੌਜ ਦੇ 4 ਜਵਾਨਾਂ ਦੇ ਸ਼ਹੀਦ ਹੋਣ ਮਗਰੋਂ ਆਧਾਰ ਕੈਂਪਾਂ ਅਤੇ ਯਾਤਰਾ ਮਾਰਗ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ ਤਿੰਨ-ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੂਰੇ ਖੇਤਰ ਵਿਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ । ਰਸਤਿਆਂ 'ਤੇ ਜਾਂਚ ਚੌਕੀਆਂ ਸਥਾਪਤ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ 4,132 ਸ਼ਰਧਾਲੂਆਂ ਦਾ ਸਮੂਹ ਭਗਵਤੀ ਨਗਰ ਬੇਸ ਕੈਂਪ ਤੋਂ ਕੇਂਦਰੀ ਰਿਜ਼ਰਵ ਪੁਲਸ ਬਲ (CRPF) ਦੀ ਸਖ਼ਤ ਸੁਰੱਖਿਆ ਦਰਮਿਆਨ ਸਵੇਰੇ 3.04 ਵਜੇ 151 ਵਾਹਨਾਂ ਵਿਚ ਬਾਲਟਾਲ ਅਤੇ ਪਹਿਲਗਾਮ ਬੇਸ ਕੈਂਪਾਂ ਲਈ ਰਵਾਨਾ ਹੋਇਆ। ਅਧਿਕਾਰੀਆਂ ਨੇ ਕਿਹਾ ਕਿ 2,324 ਸ਼ਰਧਾਲੂਆਂ ਨੇ 48 ਕਿਲੋਮੀਟਰ ਲੰਬੇ ਰਵਾਇਤੀ ਪਹਿਲਗਾਮ ਮਾਰਗ ਰਾਹੀਂ ਯਾਤਰਾ ਕੀਤੀ, ਜਦੋਂ ਕਿ 1,808 ਸ਼ਰਧਾਲੂਆਂ ਨੇ ਮੁਕਾਬਲਤਨ ਛੋਟਾ (14 ਕਿਲੋਮੀਟਰ) ਪਰ ਮੁਸ਼ਕਲ ਬਾਲਟਾਲ ਰਸਤਾ ਚੁਣਿਆ।
ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਵੱਲੋਂ 28 ਜੂਨ ਨੂੰ ਪਹਿਲੇ ਜੱਥਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਤੋਂ ਬਾਅਦ ਜੰਮੂ ਤੋਂ ਅਮਰਨਾਥ ਯਾਤਰਾ ਲਈ 1,00,204 ਸ਼ਰਧਾਲੂ ਰਵਾਨਾ ਹੋਏ ਹਨ। 52 ਦਿਨਾਂ ਦੀ ਅਮਰਨਾਥ ਯਾਤਰਾ ਰਸਮੀ ਤੌਰ 'ਤੇ 29 ਜੂਨ ਨੂੰ ਸ਼ੁਰੂ ਹੋਈ ਸੀ ਅਤੇ 19 ਅਗਸਤ ਨੂੰ ਖਤਮ ਹੋਵੇਗੀ। ਪਿਛਲੇ ਸਾਲ 4.5 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਅਮਰਨਾਥ ਗੁਫਾ ਦੇ ਦਰਸ਼ਨ ਕੀਤੇ ਸਨ।
MBBS ਦੇ ਵਿਦਿਆਰਥੀਆਂ ਨੇ ਲੁੱਟੀ ਦੁੱਧ ਦੀ ਵੈਨ, ਪੁਲਸ ਨੇ ਕੀਤੇ ਗ੍ਰਿਫ਼ਤਾਰ
NEXT STORY