ਨੈਸ਼ਨਲ ਡੈਸਕ- ਹਰਿਆਣਾ ਅਤੇ ਪੰਜਾਬ ਵਿਚਾਲੇ ਸਾਲਾਂ ਪੁਰਾਣਾ ਪਾਣੀ ਵਿਵਾਦ ਇਕ ਵਾਰ ਫਿਰ ਤੋਂ ਭੱਖ ਗਿਆ ਹੈ। ਪਾਣੀ ਦੇ ਮੁੱਦੇ ਨੂੰ ਲੈ ਕੇ ਫਿਰ ਤੋਂ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ ਹਨ। ਹਾਲ ਹੀ ਵਿਚ ਹਰਿਆਣਾ ਵਲੋਂ ਪਾਣੀ ਦੀ ਕਿੱਲਤ ਦੀ ਸ਼ਿਕਾਇਤ ਮਗਰੋਂ ਇਹ ਮੁੱਦਾ ਦੋਵਾਂ ਸੂਬਿਆਂ ਵਿਚਾਲੇ ਤਿੱਖੀ ਬਿਆਨਬਾਜ਼ੀ ਦਾ ਕਾਰਨ ਬਣ ਗਿਆ ਹੈ।
ਓਧਰ ਇਸ ਮਾਮਲੇ ਨੂੰ ਕੇਂਦਰ ਸਰਕਾਰ ਅਤੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (BBMB) ਵੀ ਸਰਗਰਮ ਹੋ ਗਿਆ ਹੈ। BBMB ਵਲੋਂ ਹਰਿਆਣਾ ਨੂੰ ਪਾਣੀ ਦੇਣ ਦੇ ਫ਼ੈਸਲਾ ਕੀਤਾ ਗਿਆ ਹੈ, ਜਿਸ ਦਾ ਪੰਜਾਬ ਸਰਕਾਰ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦਰਮਿਆਨ BBMB ਨੇ ਵੱਡਾ ਫ਼ੈਸਲਾ ਲਿਆ ਹੈ। BBMB ਨੇ ਵਾਟਰ ਰੈਗੂਲੇਸ਼ਨ ਦੇ ਡਾਇਰੈਕਟਰ ਆਕਾਸ਼ਦੀਪ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। BBMB ਨੇ ਆਕਾਸ਼ਦੀਪ ਦੀ ਥਾਂ ਸੰਜੀਵ ਕੁਮਾਰ ਨੂੰ ਨਵਾਂ ਡਾਇਰੈਕਟਰ ਨਿਯੁਕਤ ਕੀਤਾ ਹੈ। ਸੰਜੀਵ ਕੁਮਾਰ ਹਰਿਆਣਾ ਨਾਲ ਸਬੰਧ ਰੱਖਦੇ ਹਨ।
ਦੱਸ ਦੇਈਏ ਕਿ BBMB ਨੇ ਹਰਿਆਣਾ ਨੂੰ ਭਾਖੜਾ ਡੈਮ ਤੋਂ 8500 ਕਿਊਬਿਕ ਪਾਣੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਨੇ ਇਸ ਫ਼ੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। BBMB ਵੱਲੋਂ ਇਸ ਮਾਮਲੇ 'ਚ ਚੰਡੀਗੜ੍ਹ ਹੈੱਡਕੁਆਰਟਰ ਵਿਚ ਇਕ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ 'ਚ ਹਰਿਆਣਾ, ਰਾਜਸਥਾਨ, ਦਿੱਲੀ ਤੇ ਸਿੰਧ ਦੇ ਕਮਿਸ਼ਨਰ ਦੇ ਨਾਲ ਭਾਰਤ ਸਰਕਾਰ ਦੇ ਨੁਮਾਇੰਦੇ ਵੱਲੋਂ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਹਰਿਆਣਾ ਨੂੰ ਘੱਟ ਪਾਣੀ ਦੇਣ ਲਈ ਪੰਜਾਬ ਦੇ ਖ਼ਿਲਾਫ਼ ਵੋਟ ਦੀ ਵਰਤੋਂ ਕੀਤੀ। ਇਸ ਮਾਮਲੇ ਵਿਚ ਹਿਮਾਚਲ ਨੇ ਨਿਰਪੱਖ ਭੂਮਿਕਾ ਨਿਭਾਈ। ਹਾਲਾਂਕਿ ਭਾਜਪਾ ਸ਼ਾਸਿਤ ਪ੍ਰਦੇਸ਼ ਇਸ ਮਾਮਲੇ ਵਿਚ ਇਕਜੁੱਟ ਨਜ਼ਰ ਆਏ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ 6 ਮਾਰਚ, 2025 ਤੋਂ ਪੰਜਾਬ ਹਰਿਆਣਾ ਨੂੰ ਪ੍ਰਤੀ ਦਿਨ 4000 ਕਿਊਸਿਕ ਵਾਧੂ ਪਾਣੀ ਦੇ ਰਿਹਾ ਹੈ। ਪਰ ਹਰਿਆਣਾ ਹੁਣ 8500 ਕਿਊਸਿਕ ਪਾਣੀ ਦੀ ਮੰਗ ਕਰ ਰਿਹਾ ਹੈ, ਜੋ ਕਿ ਅਮਲੀ ਤੌਰ 'ਤੇ ਅਸੰਭਵ ਹੈ। ਓਧਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਮਾਨ ਸਰਕਾਰ ਨੂੰ ਮਨੁੱਖੀ ਆਧਾਰ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਣੀ ਕਿਸੇ ਸੂਬੇ ਦੀ ਨਹੀਂ ਹੈ, ਸਗੋਂ ਕੁਦਰਤ ਦੀ ਦੇਣ ਹੈ ਅਤੇ ਇਸ ਨੂੰ ਸਾਂਝਾ ਕਰਨ ਦੀ ਲੋੜ ਹੈ। ਸੈਣੀ ਨੇ ਕਿਹਾ ਕਿ ਪਾਣੀ ਰੋਕਣ ਦਾ ਫੈਸਲਾ ਮੰਦਭਾਗਾ ਹੈ ਅਤੇ ਇਸ ਨਾਲ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਪਾਣੀ ਦਾ ਸੰਕਟ ਪੈਦਾ ਹੋ ਗਿਆ ਹੈ।
ਵਿਆਹ ਤੋਂ ਆਉਂਦੇ ਨੌਜਵਾਨਾਂ ਨਾਲ ਵਾਪਰ ਗਈ ਅਣਹੋਣੀ ! ਭਿਆਨਕ ਹਾਦਸੇ 'ਚ 4 ਦੀ ਚਲੀ ਗਈ ਜਾਨ
NEXT STORY