ਨੈਸ਼ਨਲ ਡੈਸਕ- ਗ੍ਰੇਟਰ ਨੋਇਡਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਨਿੱਜੀ ਯੂਨੀਵਰਸਿਟੀ 'ਚ ਬੀ.ਡੀ.ਐੱਸ. ਦੂਜੇ ਸਾਲ ਦੀ ਵਿਦਿਆਰਥਣ ਨੇ ਆਪਣੇ ਹੋਸਟਲ ਦੇ ਕਮਰੇ ਵਿੱਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਵਿਦਿਆਰਥਣ ਦੇ ਪਰਿਵਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਇਸ ਮਾਮਲੇ 'ਚ ਯੂਨੀਵਰਸਿਟੀ ਦੇ ਦੋ ਪ੍ਰੋਫੈਸਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਨਾਲੇਜ ਪਾਰਕ ਸਟੇਸ਼ਨ ਦੀ ਪੁਲਸ ਟੀਮ ਮੌਕੇ 'ਤੇ ਪਹੁੰਚੀ। ਟੀਮ ਨੇ ਆ ਕੇ ਮੁੱਢਲੀ ਜਾਂਚ ਸ਼ੁਰੂ ਕੀਤੀ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਮਗਰੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਫੋਰੈਂਸਿਕ ਮਾਹਿਰਾਂ ਅਤੇ ਸੀਨੀਅਰ ਪੁਲਸ ਅਧਿਕਾਰੀਆਂ ਨੇ ਵੀ ਘਟਨਾ ਸਥਾਨ ਦਾ ਮੁਆਇਨਾ ਕੀਤਾ।
ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਗ੍ਰੇਟਰ ਨੋਇਡਾ ਦੇ ਏ.ਡੀ.ਸੀ.ਪੀ. ਸੁਧੀਰ ਕੁਮਾਰ ਨੇ ਦੱਸਿਆ ਕਿ 18 ਜੁਲਾਈ ਨੂੰ ਨਾਲੇਜ ਪਾਰਕ ਪੁਲਸ ਸਟੇਸ਼ਨ ਨੂੰ ਸੂਚਨਾ ਮਿਲੀ ਸੀ ਕਿ ਸ਼ਾਰਦਾ ਯੂਨੀਵਰਸਿਟੀ ਦੇ ਇੱਕ ਹੋਸਟਲ ਵਿੱਚ ਇੱਕ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ 'ਪੰਚਾਇਤਨਾਮਾ' ਕੀਤਾ। ਇਸ ਦੌਰਾਨ ਕੁੜੀ ਦੇ ਰਿਸ਼ਤੇਦਾਰ ਵੀ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕਰ ਕੇ ਦੋ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈ ਲਿਆ ਗਿਆ ਹੈ।"
ਇਹ ਵੀ ਪੜ੍ਹੋ- ਵੱਡੀ ਵਾਰਦਾਤ ; ਚਿੱਟੇ ਦਿਨ ਵੱਢ ਸੁੱਟੀ ਸਕੂਲੀ ਵਿਦਿਆਰਥਣ, ਦਿੱਤੀ ਦਰਦਨਾਕ ਮੌਤ
ਇਸ ਘਟਨਾ ਮਗਰੋਂ ਪੀੜਤ ਪਰਿਵਾਰ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਕਾਫ਼ੀ ਗੁੱਸੇ ਦੀ ਲਹਿਰ ਦੇਖੀ ਜਾ ਰਹੀ ਹੈ ਤੇ ਇਸ ਕਾਰਨ ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਹਾਲਾਂਕਿ ਪੁਲਸ ਅਧਿਕਾਰੀਆਂ ਦੇ ਦਖਲ ਮਗਰੋਂ ਸਥਿਤੀ ਨੂੰ ਗੱਲਬਾਤ ਰਾਹੀਂ ਸ਼ਾਂਤ ਕੀਤਾ ਗਿਆ।
ਉੱਥੇ ਹੀ ਖ਼ੁਦ ਨੂੰ ਮ੍ਰਿਤਕਾ ਦਾ ਭਰਾ ਦੱਸਣ ਵਾਲੇ ਇਕ ਨੌਜਵਾਨ ਨੇ ਕਿਹਾ ਕਿ ਯੂਨੀਵਰਸਿਟੀ ਫੈਕਲਟੀ ਵੱਲੋਂ ਉਸ ਦੀ ਭੈਣ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ ਹੈ। ਉਸ ਨੇ ਦੱਸਿਆ ਕਿ ਕਰੀਬ ਇਕ ਹਫ਼ਤਾ ਪਹਿਲਾਂ ਇੱਕ ਅਧਿਆਪਕਾ ਨੇ ਉਸ ਦੀ ਭੈਣ 'ਤੇ ਆਪਣੀਆਂ ਅਸਾਈਨਮੈਂਟਾਂ 'ਤੇ ਪ੍ਰੋਫੈਸਰਾਂ ਦੇ ਜਾਅਲੀ ਦਸਤਖ਼ਤ ਕਰਨ ਦਾ ਦੋਸ਼ ਲਗਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਪਿਤਾ ਯੂਨੀਵਰਸਿਟੀ ਆਏ ਅਤੇ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ।
ਇਸ ਦੌਰਾਨ ਉਨ੍ਹਾਂ ਦੇ ਪਿਤਾ ਨੂੰ ਭਰੋਸਾ ਦਿਵਾਇਆ ਗਿਆ ਕਿ ਉਸ ਦੀ ਧੀ ਨੂੰ ਦੁਬਾਰਾ ਨਿਸ਼ਾਨਾ ਨਹੀਂ ਬਣਾਇਆ ਜਾਵੇਗਾ। ਪਰ ਇਸ ਦੇ ਬਾਵਜੂਦ ਬੀਤੇ ਦਿਨ ਅਧਿਆਪਕ ਨੇ ਉਸ ਦਾ ਮਜ਼ਾਕ ਉਡਾਇਆ ਕਿ ਉਹ ਜਾਅਲੀ ਦਸਤਖਤ ਕਰਨ ਵਿੱਚ ਮਾਹਰ ਹੈ। ਇਸ ਮਗਰੋਂ ਉਸ ਨੂੰ ਪ੍ਰੀਖਿਆਵਾਂ ਵਿੱਚ ਫੇਲ੍ਹ ਕਰਨ ਦੀ ਧਮਕੀ ਵੀ ਦਿੱਤੀ ਗਈ ਸੀ। ਇਨ੍ਹਾਂ ਸਭ ਕਾਰਨਾਂ ਤੋਂ ਤੰਗ ਆ ਕੇ ਹੀ ਉਸ ਦੀ ਭੈਣ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਮੈਨੇਜਰ ਨੇ ਬੈਂਕ ਅੰਦਰ ਹੀ ਚੁੱਕਿਆ ਖ਼ੌਫ਼ਨਾਕ ਕਦਮ, ਜੇਬ 'ਚ ਮਿਲੇ 'ਨੋਟ' ਨੇ ਉਡਾਏ ਸਭ ਦੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਨੇੇਡੀਅਨ ਅਰਥਵਿਵਸਥਾ 'ਚ ਯੋਗਦਾਨ ਲਈ ਭਾਰਤੀ ਭਾਈਚਾਰੇ ਦੀ ਸ਼ਲਾਘਾ
NEXT STORY