ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲੇ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੁਲਸ ਨੇ ਵਿਆਹ ਦੇ ਨਾਂ 'ਤੇ ਭੋਲੇ ਭਾਲੇ ਨੌਜਵਾਨਾਂ ਨੂੰ ਠੱਗਣ ਵਾਲੇ 4 ਲੋਕਾਂ ਦੇ ਗਿਰੋਹ ਨੂੰ ਕਾਬੂ ਕੀਤਾ ਹੈ। ਇਨ੍ਹਾਂ ਮੁਲਜ਼ਮ ਨੌਜਵਾਨਾਂ ਨਾਲ ਵਿਆਹ ਕਰਨ ਤੋਂ ਬਾਅਦ ਉਨ੍ਹਾਂ ਦੇ ਗਹਿਣੇ ਅਤੇ ਪੈਸੇ ਲੈ ਕੇ ਭੱਜ ਜਾਂਦੇ ਸਨ।
ਪੁਲਸ ਨੇ ਦੋ ਔਰਤਾਂ ਅਤੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦਾ ਢੰਗ ਇਹ ਸੀ ਕਿ ਉਹ ਉਨ੍ਹਾਂ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਜਿਨ੍ਹਾਂ ਦਾ ਅਜੇ ਵਿਆਹ ਨਹੀਂ ਹੋਇਆ ਸੀ। ਫਿਰ ਵਿਆਹ ਕਰਵਾਉਣ ਦੇ ਬਹਾਨੇ ਉਨ੍ਹਾਂ ਤੋਂ ਪੈਸੇ ਲੈ ਲੈਂਦੇ ਸਨ। ਵਿਆਹ ਤੋਂ ਬਾਅਦ ਲੜਕੀਆਂ ਨੂੰ ਘਰ ਭੇਜ ਦਿੱਤਾ ਜਾਂਦਾ ਸੀ ਪਰ ਕੁਝ ਦਿਨਾਂ ਬਾਅਦ ਮੌਕਾ ਪਾ ਕੇ ਘਰੋਂ ਗਹਿਣੇ ਅਤੇ ਨਕਦੀ ਲੈ ਕੇ ਭੱਜ ਜਾਂਦੀਆਂ ਸਨ।
ਇਹ ਮਾਮਲਾ ਬਾਂਦਾ ਦੇ ਦਿਹਾਤੀ ਕੋਤਵਾਲੀ ਇਲਾਕੇ ਦਾ ਹੈ। ਇਕ ਨੌਜਵਾਨ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਸੀ ਕਿ ਕੁਝ ਲੋਕ ਵਿਆਹ ਕਰਵਾਉਣ ਦੇ ਨਾਂ 'ਤੇ ਠੱਗੀ ਮਾਰ ਰਹੇ ਹਨ। ਇਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੁਲਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਵਿੱਚ ਦੋ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਪਿੰਡਾਂ ਵਿੱਚ ਇਕੱਲੇ ਅਤੇ ਅਣਵਿਆਹੇ ਨੌਜਵਾਨਾਂ ਨੂੰ ਲੱਭ ਕੇ ਉਨ੍ਹਾਂ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਲੈਂਦੇ ਸਨ।
ਪੁਲਸ ਨੇ ਦੱਸਿਆ ਕਿ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜੇਲ ਭੇਜ ਦਿੱਤਾ ਗਿਆ ਹੈ। ਵਧੀਕ ਪੁਲਸ ਸੁਪਰਡੈਂਟ ਸ਼ਿਵਰਾਜ ਨੇ ਪ੍ਰੈੱਸ ਨੋਟ ਜਾਰੀ ਕਰਕੇ ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਸ ਟੀਮ ਨੂੰ ਸੁਚੇਤ ਕਰਕੇ ਤੁਰੰਤ ਕਾਰਵਾਈ ਕੀਤੀ ਗਈ।
ਕ੍ਰਿਸਮਸ ਮੌਕੇ ਵਾਪਰਿਆ ਦਰਦਨਾਕ ਹਾਦਸਾ, ਸਮੁੰਦਰ 'ਚ ਪਲਟੀ ਸੈਲਾਨੀਆਂ ਨਾਲ ਭਰੀ ਕਿਸ਼ਤੀ
NEXT STORY