ਪਾਲਘਰ (ਭਾਸ਼ਾ) - ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ’ਚ ਅਣਪਛਾਤੇ ਵਿਅਕਤੀਆਂ ਨੇ ਇਕ ਆਰ. ਟੀ. ਆਈ. ਕਾਰਕੁਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਇਸ ਘਟਨਾ ਦੌਰਾਨ ਇਕ ਮਾਲੀਆ ਅਧਿਕਾਰੀ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ ਗਿਆ ਹੈ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀ ਮੁਤਾਬਕ ਇਹ ਘਟਨਾ ਦੁਪਹਿਰ ਵੇਲੇ ਵਿਰਾਰ ਦੇ ਸ਼ਿਰਗਾਓਂ ਖੇਤਰ ’ਚ ਵਾਪਰੀ ਹੈ।
ਇਹ ਵੀ ਪੜ੍ਹੋ - ਮਿਸਾਲ ਬਣੇ PM ਮੋਦੀ: ਖਰਚੇ ਘਟਾਉਣ ਲਈ ਆਪਣੇ ਕਾਫਲੇ ਦੀਆਂ ਗੱਡੀਆਂ ਕੀਤੀਆਂ ਅੱਧੀਆਂ
ਪਤਾ ਲੱਗਾ ਹੈ ਕਿ ਡਿਵੀਜ਼ਨਲ ਅਧਿਕਾਰੀ ਪ੍ਰਭਾਕਰ ਪਾਟਿਲ ਤੇ ਆਰ. ਟੀ. ਆਈ. ਕਾਰਕੁਨ ਆਤਮਾ ਰਾਮ ਪਾਟਿਲ ਸ਼ਿਰਗਾਓਂ ’ਚ ਸਰਕਾਰੀ ਡਿਊਟੀ ’ਤੇ ਸਨ ਕਿ ਅਣਪਛਾਤੇ ਲੋਕਾਂ ਨੇ ਉਨ੍ਹਾਂ ਨੂੰ ਰੋਕਿਆ। ਇਸ ਦੌਰਾਨ ਉਸ ਨੂੰ ਡੰਡਿਆਂ ਨਾਲ ਕੁੱਟਿਆ ਗਿਆ ਅਤੇ ਉਨ੍ਹਾਂ ਦੀ ਕਾਰ ਦੀ ਭੰਨ-ਤੋੜ ਕੀਤੀ। ਆਤਮਾ ਰਾਮ ਪਾਟਿਲ ਦੀ ਮੌਤ ਹੋ ਗਈ ਜਦੋਂ ਕਿ ਪ੍ਰਭਾਕਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਅਧਿਕਾਰੀ ਨੇ ਕਿਹਾ ਕਿ ਅਸੀਂ ਸਾਰੇ ਪੱਖਾਂ ਦੀ ਜਾਂਚ ਕਰ ਰਹੇ ਹਾਂ। ਅਸੀਂ ਇਹ ਵੀ ਵੇਖ ਰਹੇ ਹਾਂ ਕਿ ਕੀ ਹਮਲਾ ਪਹਿਲਾਂ ਤੋਂ ਯੋਜਨਾਬੱਧ ਸੀ ਜਾਂ ਜ਼ਮੀਨੀ ਵਿਵਾਦਾਂ ਤੇ ਮਾਈਨਿੰਗ ਮੁੱਦਿਆਂ ਨਾਲ ਸਬੰਧਤ ਹੈ।
ਇਹ ਵੀ ਪੜ੍ਹੋ - ਸ਼ਰਾਬ ਦੇ 717 ਠੇਕੇ ਹੋਣਗੇ ਬੰਦ, ਸਕੂਲਾਂ-ਮੰਦਰਾਂ ਨੇੜੇ ਨਹੀਂ ਵਿਕੇਗੀ ਦਾਰੂ, CM ਵਿਜੇ ਦਾ ਵੱਡਾ ਐਕਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! ਬਣ ਰਿਹੈ 'ਵਿਸ਼ਕੁੰਭ ਯੋਗ' ; ਆਵੇਗਾ ਪੈਸਾ ਹੀ ਪੈਸਾ
NEXT STORY