ਨਵੀਂ ਦਿੱਲੀ (ਅੰਕੁਰ)- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਬੈਲਜੀਅਮ ਦੇ ਸ਼ਹਿਰ ਸਿੰਤਰੁਦਨ ’ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ , ਮਹਾਰਾਜਾ ਰਣਜੀਤ ਸਿੰਘ , ਜਰਨੈਲ ਸਿੰਘ ਭਿੰਡਰਾਂਵਾਲੇ ਤੇ ਜਨਰਲ ਸੁਬੇਗ ਸਿੰਘ ਦੀਆਂ ਤਸਵੀਰਾਂ ਪਾੜਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਹੈ। ਸਾਡਾ ਕਿਸੇ ਨਾਲ ਕੋਈ ਵੈਰ ਨਹੀਂ ਪਰ ਫਿਰ ਵੀ ਨਫ਼ਰਤ ਫੈਲਾਉਣ ਲਈ ਜਿਹੜੇ ਸ਼ਰਾਰਤੀ ਅਨਸਰਾਂ ਨੇ ਇਹ ਕੰਮ ਕੀਤਾ ਸੀ, ਬੈਲਜੀਅਮ ਸਰਕਾਰ ਨੂੰ ਉਨ੍ਹਾਂ ਦੀ ਸ਼ਨਾਖ਼ਤ ਕਰ ਕੇ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮ ਸਿੰਘ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਦੀ ਵੀ ਸ਼ਲਾਘਾ ਕਰਨੀ ਬਣਦੀ ਹੈ, ਜਿਨ੍ਹਾਂ ਵੱਲੋਂ ਇਨ੍ਹਾਂ ਸਤਿਕਾਰਤ ਸਿੱਖ ਸ਼ਖ਼ਸੀਅਤਾਂ ਦੇ ਅਦਬ ’ਚ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਪਹਿਲਾਂ ਨਾਲੋਂ ਵੀ ਵੱਡੇ ਫਲੈਕਸ ਉਸੇ ਥਾਂ ਲਾਏ ਗਏ ਹਨ, ਕਿਉਂਕਿ ਸਿੱਖ ਕੌਮ ਆਪਣੇ ਸ਼ਹੀਦਾਂ ਅਤੇ ਯੋਧਿਆਂ ਦਾ ਸਤਿਕਾਰ ਕਰਨਾ ਚੰਗੀ ਤਰ੍ਹਾਂ ਜਾਣਦੀ ਹੈ।
ਏਸ਼ੀਆ ਦੀ ਸਭ ਤੋਂ ਮਹਿੰਗੀ ਟਰੇਨ, ਕਿਰਾਇਆ ਸੁਣ ਉੱਡ ਜਾਣਗੇ ਹੋਸ਼
NEXT STORY