ਨੈਸ਼ਨਲ ਡੈਸਕ : ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਜਿਥੇ ਸਿਆਸੀ ਮਾਹਿਰਾਂ ਨੂੰ ਹੈਰਾਨ ਕਰ ਦਿੱਤਾ, ਉਥੇ ਹੀ ਬਿਹਾਰ ਦੀ ਸਿਆਸਤ ਦੇ ਦਿੱਗਜ ਅਤੇ ਪੂਰਨੀਆ ਤੋਂ ਸੰਸਦ ਮੈਂਬਰ ਪੱਪੂ ਯਾਦਵ ਹੁਣ ਆਪਣੇ ਵਲੋਂ ਦਿੱਤੇ ਗਏ ਬਿਆਨ ਕਾਰਨ ਮੁਸ਼ਕਲਾਂ ਵਿਚ ਘਿਰ ਗਏ ਹਨ। ਬੰਗਾਲ ਵਿਚ ਭਾਰਤੀ ਜਨਤਾ ਪਾਰਟੀ ਦੀ ਇਤਿਹਾਸਕ ਜਿੱਤ ਦੇ ਰੁਝਾਨਾਂ ਤੋਂ ਬਾਅਦ ਹੁਣ ਸੋਸ਼ਲ ਮੀਡੀਆ 'ਤੇ ਪੱਪੂ ਯਾਦਵ ਦੇ ਉਸ ਐਲਾਨ ਦੀ ਚਰਚਾ ਤੇਜ਼ ਹੋ ਗਈ, ਜਿਸ ਵਿਚ ਉਨ੍ਹਾਂ ਨੇ ਆਪਣੀ ਸਿਆਸੀ ਪਾਰੀ ਦਾਅ 'ਤੇ ਲੱਗਾ ਦਿੱਤੀ ਸੀ।
ਇਹ ਵੀ ਪੜ੍ਹੋ - ਬਿਜਲੀ ਬਿੱਲ ਦੀ ਟੈਂਸ਼ਨ ਖ਼ਤਮ! ਹੁਣ 10 ਕਿਸ਼ਤਾਂ 'ਚ ਭਰੋ ਬਕਾਇਆ, ਪ੍ਰੀਪੇਡ ਮੀਟਰਾਂ ਦੇ ਯੂਪੀ 'ਚ ਬਦਲੇ ਨਿਯਮ
ਦੱਸ ਦੇਈਏ ਕਿ ਚੋਣਾਂ ਦੌਰਾਨ ਪੱਪੂ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਕ ਵੱਡਾ ਦਾਅਵਾ ਕੀਤਾ ਸੀ। ਉਨ੍ਹਾਂ ਲਿਖਿਆ ਸੀ,'ਜੇਕਰ ਬੰਗਾਲ ਵਿਚ ਭਾਜਪਾ ਜਿੱਤ ਜਾਂਦੀ ਹੈ ਤਾਂ ਮੈਂ ਸੇਵਾ, ਮਦਦ ਅਤੇ ਇਨਸਾਫ ਲਈ ਸੰਘਰਸ਼ ਕਰਨਾ ਛੱਡ ਦੇਵਾਂਗਾ! ਮੈਨੂੰ ਪੂਰਾ ਭਰੋਸਾ ਹੈ ਕਿ ਬੰਗਾਲ ਨੇ ਭਾਜਪਾ ਦਾ ਪੂਰਾ ਸਫ਼ਾਇਆ ਕਰ ਦਿੱਤਾ ਹੈ।' ਉਨ੍ਹਾਂ ਨੇ ਭਰੋਸੇ ਨਾਲ ਇਹ ਵੀ ਕਿਹਾ ਸੀ ਕਿ ਦੀਦੀ ਤੋਂ ਇਲਾਵਾ ਬੰਗਾਲ ਵਿਚ ਕੋਈ ਨਹੀਂ ਜਿੱਤੇਗਾ।
ਇਹ ਵੀ ਪੜ੍ਹੋ - ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 21 ਲੋਕਾਂ ਦੀ ਮੌਤ, 61 ਗੰਭੀਰ ਜ਼ਖ਼ਮੀ
ਬੀਤੇ ਦਿਨੀਂ ਪੱਛਮੀ ਬੰਗਾਲ ਦੀਆਂ ਚੋਣਾਂ ਦੇ ਆਏ ਨਤੀਜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਭਾਜਪਾ ਚੋਣ ਰੁਝਾਨਾਂ ਵਿੱਚ 200+ ਦਾ ਅੰਕੜਾ ਪਾਰ ਕਰ ਗਈ ਹੈ, ਜਿਸ ਨਾਲ ਮਮਤਾ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ। ਪੱਪੂ ਦੇ ਬਿਆਨ ਤੋਂ ਬਾਅਦ ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਹਨ ਕਿ ਕੀ ਪੱਪੂ ਯਾਦਵ ਆਪਣੇ ਵਾਅਦੇ 'ਤੇ ਕਾਇਮ ਰਹਿਣਗੇ ਜਾਂ ਫਿਰ ਕੁਝ ਹੋਰ? ਆਪਣੇ ਵੱਖਰੇ ਅੰਦਾਜ਼ ਲਈ ਜਾਣੇ ਜਾਂਦੇ ਪੱਪੂ ਯਾਦਵ ਹਮੇਸ਼ਾ ਲੋਕਾਂ ਦੀ ਮਦਦ ਲਈ ਤਿਆਰ ਰਹਿੰਦੇ ਹਨ ਪਰ ਇਸ ਵਾਰ ਉਨ੍ਹਾਂ ਦੀ ਸਿਆਸੀ ਸ਼ਰਤ ਨੇ ਖੁਦ ਉਨ੍ਹਾਂ ਦੇ ਭਵਿੱਖ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਇਹ ਵੀ ਪੜ੍ਹੋ - 993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੱਡਾ ਝਟਕਾ! ਮੂਧੇ ਮੂੰਹ ਡਿੱਗਾ ਰੁਪਿਆ, ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚੀ ਭਾਰਤੀ ਕਰੰਸੀ
NEXT STORY