ਨਵੀਂ ਦਿੱਲੀ (ਏਜੰਸੀ) - ਸੀ. ਬੀ. ਆਈ. ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਤੋਂ ਆਪਣੀਆਂ ਲੱਗਭਗ 20 ਪਟੀਸ਼ਨਾਂ ਵਾਪਸ ਲੈ ਲਈਆਂ। ਇਨ੍ਹਾਂ ਪਟੀਸ਼ਨਾਂ ਵਿਚ ਪੱਛਮੀ ਬੰਗਾਲ ਵਿਚ 2021 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਈ ਹਿੰਸਾ ਨਾਲ ਜੁੜੇ ਮਾਮਲਿਆਂ ਨੂੰ ਸੂਬੇ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਸੀ. ਬੀ. ਆਈ. ਨੇ ਹੁਣ ਬਦਲੇ ਹੋਏ ਹਾਲਾਤ ਦਾ ਹਵਾਲਾ ਦਿੱਤਾ ਹੈ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਸੀ. ਬੀ. ਆਈ. ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਪਟੀਸ਼ਨਾਂ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ।
ਇਹ ਵੀ ਪੜ੍ਹੋ : ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿਣਗੇ ਬੰਦ, ਚੈਕ ਕਰੋ ਸੂਬਿਆਂ ਦੀ ਸੂਚੀ
ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕੋਰਟ ਨੂੰ ਜਾਣੂ ਕਰਵਾਇਆ ਕਿ ਹਾਲਾਤ ਵਿਚ ਆਏ ਬਦਲਾਅ ਕਾਰਨ ਏਜੰਸੀ ਇਨ੍ਹਾਂ ਪਟੀਸ਼ਨਾਂ ਨੂੰ ਅੱਗੇ ਨਹੀਂ ਵਧਾਉਣਾ ਚਾਹੁੰਦੀ। ਜ਼ਿਕਰਯੋਗ ਹੈ ਕਿ ਸੀ. ਬੀ. ਆਈ. ਨੇ ਸਾਲ 2023 ਵਿਚ ਇਹ ਪਟੀਸ਼ਨਾਂ ਮਮਤਾ ਬੈਨਰਜੀ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਦਾਇਰ ਕੀਤੀਆਂ ਸਨ। ਉਸ ਸਮੇਂ ਗਵਾਹਾਂ ਨੂੰ ਡਰਾਉਣ-ਧਮਕਾਉਣ, ਸਰਕਾਰੀ ਵਕੀਲਾਂ ’ਤੇ ਦਬਾਅ ਅਤੇ ਸੂਬੇ ਵਿਚ ਨਿਰਪੱਖ ਸੁਣਵਾਈ ਦਾ ਮਾਹੌਲ ਨਾ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਜਾਣੋ ਕਿੰਨੇ ਵਜੇ ਨਿਕਲੇਗਾ ਚੰਨ, ਨੋਟ ਕਰੋ ਸਮਾਂ
ਹਾਲਾਂਕਿ, ਇਸ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੀ ਸੱਤਾ ਵਿਚ ਬਦਲਾਅ ਆਇਆ ਅਤੇ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ ਸਰਕਾਰ ਨੂੰ ਹਟਾ ਕੇ ਭਾਜਪਾ ਸੱਤਾ ਵਿਚ ਆ ਗਈ। ਸਿਆਸੀ ਹਾਲਾਤ ਬਦਲਣ ਤੋਂ ਬਾਅਦ ਹੁਣ ਬੰਗਾਲ ਦੀ ਸੀ. ਆਈ. ਡੀ. ਨੇ 2021 ਦੀ ਹਿੰਸਾ ਨਾਲ ਜੁੜੀਆਂ ਸ਼ਿਕਾਇਤਾਂ ’ਤੇ ਨਵੇਂ ਸਿਰੇ ਤੋਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਤਹਿਤ ਸੂਬੇ ਵਿਚ 458 ਨਵੀਆਂ ਜਾਂਚਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ 181 ਨਵੀਆਂ ਐੱਫ. ਆਈ. ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ : ਹੋਟਲ ਦੇ ਕਮਰੇ 'ਚ ਵੜਦੇ ਸਾਰ ਹੀ ਚੂੜੇ ਵਾਲੀ ਕੁੜੀ ਦੇ ਨਿਕਲੇ ਸਾਹ, ਵਿਆਹ ਦੇ 4 ਮਹੀਨੇ ਬਾਅਦ ਉੱਜੜ ਗਿਆ ਘਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Diljit Dosanjh ਦੇ Concert 'ਚ ਜਾਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ
NEXT STORY