ਕੋਲਕਾਤਾ : ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਪਟਾਕੇ ਬਣਾਉਣ ਵਾਲੀ ਇਕਾਈ ਵਿੱਚ ਜ਼ੋਰਦਾਰ ਧਮਾਕਾ ਹੋਇਆ, ਜਿਸ ਵਿੱਚ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਚੰਪਾਹਾਟੀ ਖੇਤਰ ਵਿੱਚ ਇੱਕ ਫੈਕਟਰੀ ਵਿੱਚ ਹੋਇਆ।
ਇਹ ਵੀ ਪੜ੍ਹੋ : ਵੱਡਾ ਹਾਦਸਾ : ਓਡੀਸ਼ਾ 'ਚ ਯਾਤਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼
ਬਾਰੂਈਪੁਰ ਪੁਲਸ ਜ਼ਿਲ੍ਹੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, "ਧਮਾਕੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਚਾਰ ਲੋਕਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ ਹੈ।" ਅਧਿਕਾਰੀ ਨੇ ਕਿਹਾ ਕਿ ਧਮਾਕੇ ਕਾਰਨ ਲੱਗੀ ਅੱਗ 'ਤੇ ਕਾਬੂ ਪਾਉਣ ਲਈ ਕਈ ਫਾਇਰ ਇੰਜਣ ਤਾਇਨਾਤ ਕੀਤੇ ਗਏ ਸਨ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣਗੇ 3-3 ਹਜ਼ਾਰ ਰੁਪਏ ਨਕਦ, ਸੂਬਾ ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
JDU ਦੇ ਸੀਨੀਅਰ ਨੇਤਾ KC ਤਿਆਗੀ ਰਸਮੀ ਤੌਰ 'ਤੇ ਪਾਰਟੀ ਤੋਂ ਹੋਏ ਵੱਖ
NEXT STORY