ਕੋਲਕਾਤਾ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ 'ਚ ਸ਼ੁੱਕਰਵਾਰ ਨੂੰ ਇਕ ਸਕੂਲ ਵਿਚ ਬੱਚੇ ਦੀ ਸ਼ੱਕੀ ਹਲਾਤਾਂ 'ਚ ਮੌਤ ਹੋ ਗਈ, ਜਿਸ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਹ ਘਟਨਾ ਪੱਛਮੀ ਬੰਗਾਲ ਦੇ ਹਾਵੜਾ ਜ਼ਿਲ੍ਹੇ ਦੇ ਇਕ ਸਕੂਲ ਵਿਚ ਵਾਪਰੀ, ਜਿੱਥੇ 4 ਸਾਲ ਦੇ ਇਕ ਬੱਚੇ ਦੀ ਅਚਾਨਕ ਸਿਹਤ ਵਿਗੜ ਗਈ ਅਤੇ ਉਸ ਨੂੰ ਉਲਟੀਆਂ ਆਉਣ ਲੱਗੀਆਂ। ਉਸ ਦੀ ਹਾਲਤ ਵਿਗੜਨ 'ਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਛੁੱਟੀਆਂ; ਅਗਲੇ 3 ਦਿਨ ਬੰਦ ਰਹਿਣਗੇ ਸਕੂਲ-ਕਾਲਜ-ਦਫ਼ਤਰ ਅਤੇ ਬੈਂਕ
ਇਸ ਘਟਨਾ ਨੇ ਮਾਤਾ-ਪਿਤਾ ਅਤੇ ਸਕੂਲ ਪ੍ਰਸ਼ਾਸਨ ਵਿਚਾਲੇ ਚਿੰਤਾ ਅਤੇ ਨਾਰਾਜ਼ਗੀ ਪੈਦਾ ਕਰ ਦਿੱਤੀ ਹੈ। ਰਿਪੋਰਟ ਮੁਤਾਬਕ ਮੌਲਾਲੀ ਇਲਾਕੇ ਦੇ ਇਕ ਨਾਮੀ ਸਕੂਲ ਦੇ ਵਿਦਿਆਰਥੀ ਨੂੰ 'ਨੀਲ ਰਤਨ ਸਰਕਾਰ ਮੈਡੀਕਲ ਕਾਲਜ ਅਤੇ ਹਸਪਤਾਲ' ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।
ਇਹ ਵੀ ਪੜ੍ਹੋ- ਵੱਡੀ ਖ਼ਬਰ: CM ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ
ਬੱਚੇ ਦੀ ਮੌਤ ਦੇ ਕਾਰਨਾਂ ਦੀ ਜਾਂਚ ਜਾਰੀ ਹੈ ਅਤੇ ਇਹ ਵੇਖਿਆ ਜਾ ਰਿਹਾ ਹੈ ਕਿ ਕੀ ਇਸ ਨੂੰ ਮੈਡੀਕਲ ਸਹਾਇਤਾ ਦੀ ਕਮੀ, ਸਕੂਲ ਵਿਚ ਸੁਰੱਖਿਆ ਉਪਾਵਾਂ ਦੀ ਕਮੀ ਜਾਂ ਹੋਰ ਕਾਰਨਾਂ ਨਾਲ ਜੋੜਿਆ ਜਾ ਸਕਦਾ ਹੈ। ਪੁਲਸ ਅਤੇ ਸਿਹਤ ਵਿਭਾਗ ਇਸ ਘਟਨਾ ਦੀ ਜਾਂਚ ਕਰ ਰਹੇ ਹਨ। ਇਸ ਮਾਮਲੇ ਨੇ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਅਤੇ ਸਿਹਤ ਸੇਵਾਵਾਂ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੇਜ਼ ਰਫ਼ਤਾਰ ਨੇ ਢਾਹਿਆ ਕਹਿਰ; ਬੇਕਾਬੂ ਸਕਾਰਪੀਓ ਡਿਵਾਈਡਰ 'ਚ ਵੱਜੀ, ਦੋ ਦੀ ਮੌਤ
NEXT STORY