ਨੈਸ਼ਨਲ ਡੈਸਕ- ਪੱਛਮੀ ਬੰਗਾਲ 'ਚ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਦੀ ਭਾਜਪਾ ਸਰਕਾਰ ਨੇ ਸੂਬੇ 'ਚ ਪਸ਼ੂਆਂ ਸਬੰਧੀ ਨਵੇਂ ਨਿਯਮਾਂ ਦਾ ਐਲਾਨ ਕੀਤਾ ਹੈ। ਇਹ ਕਦਮ ਸੂਬੇ 'ਚ ਪਸ਼ੂਆਂ ਦੇ ਗੈਰ-ਕਾਨੂੰਨੀ ਕਤਲ ਅਤੇ ਬੇਰਹਿਮੀ ਨੂੰ ਰੋਕਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਨਵੇਂ ਨਿਯਮਾਂ ਅਨੁਸਾਰ, ਜੇਕਰ ਕੋਈ ਵਿਅਕਤੀ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਤਾਂ ਉਸ ਨੂੰ 6 ਮਹੀਨੇ ਦੀ ਕੈਦ ਜਾਂ 1,000 ਰੁਪਏ ਜੁਰਮਾਨਾ ਜਾਂ ਦੋਵੇਂ ਵੀ ਹੋ ਸਕਦੇ ਹਨ।
ਨਿਯਮਾਂ ਮੁਤਾਬਕ, ਹੁਣ ਕਿਸੇ ਵੀ ਪਸ਼ੂ ਨੂੰ ਸਿਰਫ਼ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਅਤੇ ਰਜਿਸਟਰਡ ਬੁੱਚੜਖਾਨਿਆਂ 'ਚ ਹੀ ਮਾਰਿਆ ਜਾ ਸਕੇਗਾ। ਜਨਤਕ ਥਾਵਾਂ ਜਾਂ ਗੈਰ-ਕਾਨੂੰਨੀ ਥਾਵਾਂ 'ਤੇ ਪਸ਼ੂਆਂ ਦਾ ਕਤਲ ਕਰਨ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਮਾਰਨ ਤੋਂ ਪਹਿਲਾਂ ਪਸ਼ੂ ਦੀ ਸਿਹਤ ਦੀ ਜਾਂਚ ਕਿਸੇ ਮਾਨਤਾ ਪ੍ਰਾਪਤ ਡਾਕਟਰ ਤੋਂ ਕਰਵਾਉਣੀ ਲਾਜ਼ਮੀ ਹੋਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਸ਼ੂ ਕਿਸੇ ਬਿਮਾਰੀ ਤੋਂ ਪੀੜਤ ਨਹੀਂ ਹੈ।
ਇਹ ਵੀ ਪੜ੍ਹੋ- ਸਮੁੰਦਰ 'ਚ ਜਾ ਡਿੱਗਾ ਸਵਾਰੀਆਂ ਨਾਲ ਭਰਿਆ ਜਹਾਜ਼ ! ਫਲੋਰਿਡਾ 'ਚ ਵਾਪਰਿਆ ਭਿਆਨਕ ਹਾਦਸਾ
ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਧਾਰਮਿਕ ਤਿਉਹਾਰਾਂ ਦੌਰਾਨ ਵੀ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ ਅਤੇ ਨਿਰਧਾਰਿਤ ਥਾਵਾਂ ਦੀ ਹੀ ਵਰਤੋਂ ਕਰਨੀ ਪਵੇਗੀ। ਸੱਤਾ ਸੰਭਾਲਣ ਤੋਂ ਬਾਅਦ ਭਾਜਪਾ ਸਰਕਾਰ ਦੇ ਇਸ ਫੈਸਲੇ ਨੇ ਸੂਬੇ 'ਚ ਨਵੀਂ ਸਿਆਸੀ ਬਹਿਸ ਛੇੜ ਦਿੱਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਨਿਯਮ ਸਫ਼ਾਈ ਵਿਵਸਥਾ ਨੂੰ ਸੁਧਾਰਨ ਅਤੇ 'ਪਸ਼ੂ ਕਰੂਰਤਾ ਰੋਕੂ ਐਕਟ' ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਬਣਾਏ ਗਏ ਹਨ। ਉੱਥੇ ਹੀ ਤ੍ਰਿਣਮੂਲ ਕਾਂਗਰਸ (TMC) ਅਤੇ ਹੋਰ ਵਿਰੋਧੀ ਪਾਰਟੀਆਂ ਨੇ ਇਸ ਨੂੰ ਲੋਕਾਂ ਦੀਆਂ ਖਾਣ-ਪੀਣ ਦੀਆਂ ਆਦਤਾਂ 'ਤੇ ਹਮਲਾ ਦੱਸਿਆ ਹੈ ਅਤੇ ਇਸ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ- ਪੁਲਸ ਨੇ ਸੜਕ ਵਿਚਾਲੇ ਸੈਂਕੜੇ ਵਾਹਨਾਂ 'ਤੇ ਚਲਾ'ਤਾ Roller ! NYPD ਨੇ ਕੀਤੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੱਛਮੀ ਬੰਗਾਲ ਸਰਕਾਰ ਦਾ ਨਿਰਦੇਸ਼: ਸਕੂਲਾਂ ਦੀਆਂ Morning ਅਸੈਂਬਲੀਆਂ 'ਚ 'ਵੰਦੇ ਮਾਤਰਮ' ਗਾਉਣਾ ਲਾਜ਼ਮੀ
NEXT STORY