ਕੋਲਕਾਤਾ- ਭਾਜਪਾ ਪ੍ਰਧਾਨ ਜੇ. ਪੀ. ਨੱਡਾ ਦੇ ਕਾਫਲੇ ‘ਤੇ ਹੋਏ ਹਮਲੇ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੱਛਮੀ ਬੰਗਾਲ ਦੇ ਮੁੱਖ ਸਕੱਤਰ ਅਤੇ ਪੁਲਸ ਮੁਖੀ ਨੂੰ 14 ਦਸੰਬਰ ਨੂੰ ਤਲਬ ਕੀਤੇ ਜਾਣ ਦੇ ਬਾਵਜੂਦ ਸੂਬਾ ਸਰਕਾਰ ਨੇ ਦੋਹਾਂ ਅਧਿਕਾਰੀਆਂ ਨੂੰ ਨਵੀਂ ਦਿੱਲੀ ਨਾ ਭੇਜਣ ਦਾ ਫੈਸਲਾ ਕੀਤਾ ਹੈ।
ਨੱਡਾ ਦੇ ਕਾਫ਼ਲੇ 'ਤੇ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਕਥਿਤ ਹਮਾਇਤੀਆਂ ਵੱਲੋਂ ਹਮਲੇ 'ਤੇ ਰਾਜਪਾਲ ਜਗਦੀਪ ਧਨਖੜ ਦੀ ਰਿਪੋਰਟ ਤੋਂ ਬਾਅਦ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ 'ਤੇ ਸਪੱਸ਼ਟੀਕਰਨ ਲਈ ਕੇਂਦਰੀ ਗ੍ਰਹਿ ਮੰਤਰਾਲਾ ਨੇ ਪੱਛਮੀ ਬੰਗਾਲ ਦੇ ਮੁੱਖ ਸਕੱਤਰ ਬੰਦੋਪਾਧਿਆਏ ਅਤੇ ਡੀ. ਜੀ. ਪੀ. ਵਰਿੰਦਰ ਨੂੰ 14 ਦਸੰਬਰ ਨੂੰ ਤਲਬ ਕੀਤਾ ਹੈ।
ਮੁੱਖ ਸਕੱਤਰ ਅਲਾਪਣ ਬੰਦੋਪਾਧਿਆਏ ਨੇ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸੂਬਾ ਸਰਕਾਰ ਇਸ ਮੁੱਦੇ 'ਤੇ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸ ਸਬੰਧ ਵਿਚ ਰਿਪੋਰਟ ਮੰਗਾਈ ਜਾ ਰਹੀ ਹੈ ਤੇ ਇਹ ਤਿਆਰ ਕੀਤੀ ਜਾ ਰਹੀ ਹੈ, ਅਜਿਹੀ ਸਥਿਤੀ ਵਿਚ ਮੈਨੂੰ ਤੁਹਾਨੂੰ ਇਹ ਅਪੀਲ ਕਰਨ ਦਾ ਹੁਕਮ ਦਿੱਤਾ ਗਿਆ ਹੈ ਕਿ ਸੂਬੇ ਦੇ ਅਧਿਕਾਰੀਆਂ ਦੀ ਮੌਜੂਦਗੀ ਦੇ ਬਿਨਾਂ ਬੈਠਕ ਕਰੋ।
ਖੁਫੀਆ ਏਜੰਸੀਆਂ ਨੇ ਸਰਕਾਰ ਨੂੰ ਭੇਜੀ ਰਿਪੋਰਟ, ਪ੍ਰੋ-ਲੈਫਟ ਵਿੰਗ ਨੇ ਕਿਸਾਨ ਅੰਦੋਲਨ ਕੀਤਾ ਹਾਈਜੈਕ
NEXT STORY