ਬੇਂਗਲੁਰੂ - ਕਰਨਾਟਕ ਦੀ ਰਾਜਧਾਨੀ ਬੇਂਗਲੁਰੂ ਵਿੱਚ ਵੀਰਵਾਰ ਨੂੰ ਇੱਕ ਇਲਾਕੇ ਵਿੱਚ ਹੋਏ ਧਮਾਕੇ ਵਿੱਚ ਘੱਟ ਤੋਂ ਘੱਟ ਦੋ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਪੰਜ ਹੋਰ ਜ਼ਖ਼ਮੀ ਹੋ ਗਏ। ਇੱਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਧਮਾਕੇ ਵਿੱਚ ਮਾਰੇ ਗਏ ਲੋਕਾਂ ਦੀ ਲਾਸ਼ ਬੁਰੀ ਤਰ੍ਹਾਂ ਖਰਾਬ ਹੋ ਗਈ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ, ਜਿਸ ਵਿਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ - PM ਮੋਦੀ ਨੇ ਅਮਰੀਕਾ 'ਚ ਚੋਟੀ ਦੀਆਂ ਕੰਪਨੀਆਂ ਦੇ CEOs ਨਾਲ ਕੀਤੀ ਮੁਲਾਕਾਤ
ਬੇਂਗਲੁਰੂ ਦੱਖਣੀ ਦੇ ਪੁਲਸ ਡਿਪਟੀ ਕਮਿਸ਼ਨਰ ਹਰੀਸ਼ ਪਾਂਡੇ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ, ਇਹ ਘਟਨਾ ਸਵੇਰੇ ਕਰੀਬ 11:30 ਵਜੇ ਥਰਾਗੁਪੇਟ ਦੇ ਇੱਕ ਗੋਦਾਮ ਵਿੱਚ ਵਾਪਰੀ। ਇਹ ਯਕੀਨੀ ਤੌਰ 'ਤੇ ਪਟਾਕਿਆਂ ਕਾਰਨ ਹੋਇਆ ਧਮਾਕਾ ਪ੍ਰਤੀਤ ਹੋ ਰਿਹਾ ਹੈ। ਇਸ ਤੋਂ ਪਹਿਲਾਂ ਪੁਲਸ ਡਿਪਟੀ ਕਮਿਸ਼ਨਰ ਨੇ ਕਿਹਾ ਸੀ ਕਿ ਧਮਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋਈ ਹੈ ਪਰ ਬਾਅਦ ਵਿੱਚ ਉਨ੍ਹਾਂ ਨੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋਈ ਹੈ। ਅਧਿਕਾਰੀ ਨੇ ਕਿਹਾ ਕਿ ਗੋਦਾਮ ਵਿੱਚ ਵੱਖਰੇ ਤਰ੍ਹਾਂ ਦੇ 80 ਡਿੱਬੇ ਰੱਖੇ ਗਏ ਸਨ। ਘੱਟ ਤੋਂ ਘੱਟ ਇੱਕ ਜਾਂ ਦੋ ਵਿੱਚ ਧਮਾਕਾ ਹੋਇਆ।
ਇਹ ਵੀ ਪੜ੍ਹੋ - ਅਸਾਮ: ਕਬਜ਼ਾ ਹਟਾਉਣ ਗਈ ਪੁਲਸ ਅਤੇ ਲੋਕਾਂ ਵਿਚਾਲੇ ਹਿੰਸਕ ਝੜਪ, 2 ਦੀ ਮੌਤ ਅਤੇ ਕਈ ਜਖ਼ਮੀ
ਉਨ੍ਹਾਂ ਦੱਸਿਆ ਕਿ ਫਾਰੈਂਸਿਕ ਮਾਹਰ ਧਮਾਕੇ ਦੀ ਵਜ੍ਹਾ 'ਤੇ ਆਪਣੀ ਰਾਏ ਦੇਣਗੇ। ਇਸ ਖੇਪ ਦੇ ਸਰੋਤ ਅਤੇ ਮਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ। ਮੌਕੇ ਦੇ ਗਵਾਹਾਂ ਨੇ ਦੱਸਿਆ ਕਿ ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਦੋ ਕਿਲੋਮੀਟਰ ਤੱਕ ਦੇ ਦਾਇਰੇ ਵਿੱਚ ਆਉਣ ਵਾਲੇ ਲੋਕਾਂ ਨੇ ਇਸ ਦੀ ਆਵਾਜ਼ ਸੁਣੀ ਜਦੋਂ ਕਿ ਸਥਾਨਕ ਲੋਕਾਂ ਨੂੰ ਲੱਗਾ ਕਿ ਭੂਚਾਲ ਆਇਆ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਸੰਯੁਕਤ ਕਿਸਾਨ ਮੋਰਚਾ ਨੇ ਲੋਕਾਂ ਨੂੰ 27 ਸਤੰਬਰ ਨੂੰ 'ਭਾਰਤ ਬੰਦ' 'ਚ ਸ਼ਾਮਲ ਹੋਣ ਦੀ ਕੀਤੀ ਅਪੀਲ
NEXT STORY