ਨੈਸ਼ਨਲ ਡੈਸਕ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ਨੇੜੇ ਮਚੀ ਭਾਜੜ ਬਾਰੇ ਟਵੀਟ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐਮਓ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ ਕਿ ਬੰਗਲੁਰੂ ਵਿੱਚ ਹਾਦਸਾ ਬਹੁਤ ਦੁਖਦਾਈ ਹੈ। ਇਸ ਦੁਖਦਾਈ ਪਲ ਵਿੱਚ, ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰਿਆਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਲੋਕ ਜਲਦੀ ਠੀਕ ਹੋ ਜਾਣ।
ਦੱਸ ਦਈਏ ਕਿ ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ਵਿੱਚ ਆਰਸੀਬੀ (ਰਾਇਲ ਚੈਲੇਂਜਰਜ਼ ਬੈਂਗਲੁਰੂ) ਦੀ ਜਿੱਤ ਦਾ ਜਸ਼ਨ ਇੱਕ ਭਿਆਨਕ ਹਾਦਸੇ ਵਿੱਚ ਬਦਲ ਗਿਆ। ਭਾਰੀ ਭੀੜ ਕਾਰਨ ਭਾਜੜ ਮਚ ਗਈ, ਜਿਸ ਵਿੱਚ 11 ਲੋਕਾਂ ਦੀ ਜਾਨ ਚਲੀ ਗਈ ਅਤੇ 33 ਲੋਕ ਜ਼ਖਮੀ ਹੋ ਗਏ। ਇਸ ਦੁਖਦਾਈ ਘਟਨਾ ਨੇ ਪੂਰੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ ਅਤੇ ਜਿੱਤ ਦੀ ਖੁਸ਼ੀ ਨੂੰ ਦੁੱਖ ਵਿੱਚ ਬਦਲ ਦਿੱਤਾ।
'ਭਾਜੜ 'ਚ 11 ਮੌਤਾਂ 'ਤੇ ਬੋਲੇ CM ਸਿਧਰਮਈਆ, ਹਾਦਸੇ ਨੇ ਜਿੱਤ ਦੀ ਖੁਸ਼ੀ ਨੂੰ ਮਾਤਮ 'ਚ ਬਦਲ ਦਿੱਤਾ
NEXT STORY