ਨਵੀਂ ਦਿੱਲੀ (ਵਾਰਤਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਯਾਨੀ ਕਿ ਅੱਜ ਸ਼ਹੀਦ ਭਗਤ ਸਿੰਘ ਦੀ ਜਯੰਤੀ ਮੌਕੇ ਉਨ੍ਹਾਂ ਦੇ ਮਹਾਨ ਆਦਰਸ਼ਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਆਜ਼ਾਦੀ ਦੇ ਮਹਾਨ ਸੈਨਾਨੀ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਨਮ-ਜਯੰਤੀ ’ਤੇ ਸ਼ਰਧਾਪੂਰਵਕ ਸ਼ਰਧਾਂਜਲੀ। ਵੀਰ ਭਗਤ ਸਿੰਘ ਹਰ ਭਾਰਤੀ ਦੇ ਦਿਲ ’ਚ ਵੱਸਦੇ ਹਨ। ਉਨ੍ਹਾਂ ਦੀ ਕੁਰਬਾਨੀ ਨੇ ਅਣਗਿਣਤ ਲੋਕਾਂ ਵਿਚ ਦੇਸ਼ ਭਗਤੀ ਦੀ ਚੰਗਿਆੜੀ ਜਗਾਈ ਹੈ। ਮੈਂ ਉਨ੍ਹਾਂ ਦੀ ਜਯੰਤੀ ’ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੇ ਮਹਾਨ ਆਦਰਸ਼ਾਂ ਨੂੰ ਯਾਦ ਕਰਦਾ ਹਾਂ
ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਪੰਜਾਬ ਦੇ ਲਾਇਲਪੁਰ ਜ਼ਿਲ੍ਹੇ ਦੇ ਬੰਗਾ ਪਿੰਡ (ਹੁਣ ਪਾਕਿਸਤਾਨ) ’ਚ ਹੋਇਆ ਸੀ। ਸ਼ਹੀਦ ਭਗਤ ਸਿੰਘ ਨੂੰ ਅਸੈਂਬਲੀ ’ਚ ਬੰਬ ਸੁੱਟਣ ਦੇ ਦੋਸ਼ ਵਿਚ ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਸਮੇਤ 23 ਮਾਰਚ 1931 ਨੂੰ ਫਾਂਸੀ ਦਿੱਤੀ ਗਈ ਸੀ। ਭਗਤ ਸਿੰਘ ਸਿਰਫ਼ 23 ਸਾਲ ਦੇ ਸਨ, ਜਦੋਂ ਅੰਗਰੇਜ਼ੀ ਹਕੂਮਤ ਨੇ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਸੀ।
ਨੀਟ ਦਾ ਪ੍ਰੀਖਿਆ ਪੈਟਰਨ ਬਦਲਣ ’ਤੇ SC ਨਾਰਾਜ਼, ਕਿਹਾ- ਨੌਜਵਾਨ ਡਾਕਟਰਾਂ ਨੂੰ ਫੁਟਬਾਲ ਨਾ ਸਮਝੋ
NEXT STORY