ਨੈਸ਼ਨਲ ਡੈਸਕ: ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਂਚੀ ਪਹੁੰਚ ਗਏ ਹਨ। ਉਹ ਭਲਕੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ : ਚੇਨਈ ਪਹੁੰਚੇ ਕੇਜਰੀਵਾਲ ਤੇ ਭਗਵੰਤ ਮਾਨ, ਤਾਮਿਲਨਾਡੂ ਦੇ ਮੰਤਰੀਆਂ ਨੇ ਕੀਤਾ ਸਵਾਗਤ
ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਦੇ ਨਾਲ ਐੱਮ.ਪੀ. ਰਾਘਵ ਚੱਢਾ, ਸੰਜੇ ਸਿੰਘ ਆਦਿ ਵੀ ਮੌਜੂਦ ਹਨ। ਆਪ ਸੁਪਰੀਮੋ ਵੱਲੋਂ ਕੇਂਦਰ ਸਰਕਾਰ ਵੱਲੋਂ ਦਿੱਲੀ ਵਿਚ ਲਿਆਂਦੇ ਗਏ ਆਰਡੀਨੈਂਸ ਦੇ ਵਿਰੋਧ ਵਿਚ ਸਾਰੀਆਂ ਵਿਰੋਧੀ ਪਾਰਟੀਆਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਇਸ ਆਰਡੀਨੈਂਸ ਦੇ ਖ਼ਿਲਾਫ਼ ਵੋਟਿੰਗ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਆਪ ਵੱਲੋਂ ਇਸ ਨੂੰ 2024 ਲੋਕ ਸਭਾ ਚੋਣਾਂ ਤੋਂ ਪਹਿਲਾਂ ਸੈਮੀਫ਼ਾਈਨਲ ਦੱਸਿਆ ਜਾ ਰਿਹਾ ਹੈ। ਇਸੇ ਤਹਿਤ ਹੁਣ ਉਹ 2 ਜੂਨ ਨੂੰ ਝਾਰਖੰਡ ਦੇ ਮੁੱਖ ਮੰਤਰੀ ਅਤੇ ਜੇ.ਐੱਮ.ਐੱਮ. ਦੇ ਕਾਰਜਕਾਰੀ ਮੁਖੀ ਹੇਮੰਤ ਸੋਰੇਨ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਨੂੰ ਆਰਡੀਨੈਂਸ ਵਿਰੁੱਧ ਵੋਟਿੰਗ ਕਰਨ ਦੀ ਅਪੀਲ ਕਰਨਗੇ।
ਇਹ ਵੀ ਪੜ੍ਹੋ : WhatsApp ਨੇ ਭਾਰਤ 'ਚ ਅਪ੍ਰੈਲ ਮਹੀਨੇ ਦੌਰਾਨ ਲੱਖਾਂ Accounts ਕੀਤੇ ਬੰਦ, ਜਾਣੋ ਵਜ੍ਹਾ
ਇਸ ਤੋਂ ਪਹਿਲਾਂ ਵੀਰਵਾਰ ਸ਼ਾਮ ਨੂੰ 'ਆਪ' ਆਗੂਆਂ ਵੱਲੋਂ ਤਮਿਲਨਾਡੂ ਦੇ ਮੁੱਖ ਮੰਤਰੀ ਐੱਮ. ਸਟਾਲਿਨ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੂੰ ਵੀ ਕੇਂਦਰ ਦੇ ਆਰਡੀਨੈਂਸ ਵਿਰੁੱਧ ਇਕਜੁੱਟ ਹੋਣ ਦੀ ਅਪੀਲ ਕੀਤੀ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਚੇਨਈ ਪਹੁੰਚੇ ਕੇਜਰੀਵਾਲ ਤੇ ਭਗਵੰਤ ਮਾਨ, ਮੁੱਖ ਮੰਤਰੀ MK ਸਟਾਲਿਨ ਨਾਲ ਇਨ੍ਹਾਂ ਮੁੱਦਿਆਂ 'ਤੇ ਕਰਨਗੇ ਮੁਲਾਕਾਤ
NEXT STORY