ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ਾਮਲੀ ਜ਼ਿਲ੍ਹੇ ਦੇ ਬਨਤ ਕਸਬੇ 'ਚ ਭਾਈ ਦੂਜ ਮੌਕੇ ਆਪਣੀ ਭੈਣ ਤੋਂ ਟਿੱਕਾ ਲਗਵਾਉਣ ਗਏ 22 ਸਾਲਾ ਨੌਜਵਾਨ ਦਾ ਉਸ ਦੀ ਭੈਣ ਦੇ ਸਹੁਰਾ ਪਰਿਵਾਰ ਵੱਲੋਂ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕਰਦਿਆਂ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਮੁਜ਼ੱਫਰਨਗਰ ਦੇ ਰਹਿਣ ਵਾਲੇ ਮਦਨ ਪਾਲ ਦਾ 22 ਸਾਲਾ ਪੁੱਤਰ ਅੰਕੁਸ਼ ਬੁੱਧਵਾਰ ਨੂੰ ਭਾਈ ਦੂਜ ਮੌਕੇ ਬਨਤ 'ਚ ਰਹਿੰਦੀ ਆਪਣੀ ਭੈਣ ਮਨੀਸ਼ਾ ਦੇ ਘਰ ਗਿਆ ਸੀ। ਟਿੱਕਾ ਲਗਵਾਉਣ ਤੋਂ ਬਾਅਦ ਉਸ ਨੂੰ ਕਿਸੇ ਸੁੰਨਸਾਨ ਥਾਂ 'ਤੇ ਲਿਜਾਇਆ ਗਿਆ, ਜਿੱਥੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਮਗਰੋਂ ਅੰਕੁਸ਼ ਗੰਭੀਰ ਜ਼ਖ਼ਮੀ ਹਾਲਤ 'ਚ ਆਪਣੀ ਭੈਣ ਦੇ ਘਰ ਦੇ ਬਾਹਰ ਪਿਆ ਮਿਲਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਲਾਪਤਾ ਹੋਏ ਸਪੈਸ਼ਲ ਪੁਲਸ ਅਫ਼ਸਰਾਂ ਦੀਆਂ ਦੱਛਨ ਤੋਂ ਬਰਾਮਦ ਹੋਈਆਂ ਦੇਹਾਂ ! ਅੱਤਵਾਦੀ ਹਮਲੇ ਦਾ ਸ਼ੱਕ
ASP ਸੁਮਿਤ ਸ਼ੁਕਲਾ ਨੇ ਵੀਰਵਾਰ ਨੂੰ ਦੱਸਿਆ ਕਿ ਮ੍ਰਿਤਕ ਦੀ ਭੈਣ ਮਨੀਸ਼ਾ ਦੇ ਪਤੀ ਅਰੁਣ ਕੁਮਾਰ, ਦਿਓਰ ਆਕਾਸ਼ ਸਣੇ ਸਹੁਰਾ ਪਰਿਵਾਰ ਦੇ 6 ਮੈਂਬਰਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਪੁੱਛਗਿੱਛ ਲਈ 2 ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਜਦਕਿ ਮੁੱਖ ਮੁਲਜ਼ਮ ਆਕਾਸ਼ ਫਿਲਹਾਲ ਫ਼ਰਾਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋੋ- ਭਾਰਤੀ ਵੀਜ਼ਾ ਸਿਸਟਮ 'ਚ ਹੋਇਆ ਵੱਡਾ ਬਦਲਾਅ ! ਕੇਂਦਰ ਨੇ ਘਟਾਈਆਂ Visa Categories
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਾਲ ਦਿਵਸ 'ਤੇ ਤਾਮਿਲਨਾਡੂ 'ਚ 61.84 ਲੱਖ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਕੇਕ
NEXT STORY