ਜੈਪੁਰ- ਭਜਨ ਲਾਲ ਸ਼ਰਮਾ ਨੇ ਸ਼ੁੱਕਰਵਾਰ ਯਾਨੀ ਕਿ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਨਾਲ ਦੋ ਉਪ ਮੁੱਖ ਮੰਤਰੀਆਂ- ਦੀਆ ਕੁਮਾਰੀ ਅਤੇ ਪ੍ਰੇਮ ਚੰਦ ਬੈਰਵਾ ਨੇ ਵੀ ਸਹੁੰ ਚੁੱਕੀ। ਰਾਜਪਾਲ ਕਲਰਾਜ ਮਿਸ਼ਰਾ ਤਿੰਨਾਂ ਨੂੰ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਕਈ ਹੋਰ ਲੋਕ ਮੌਜੂਦ ਰਹੇ।
ਇਹ ਵੀ ਪੜ੍ਹੋ- ਭਜਨ ਲਾਲ ਸ਼ਰਮਾ ਹੋਣਗੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ
ਦੱਸ ਦੇਈਏ ਕਿ ਭਜਨ ਲਾਲ ਸ਼ਰਮਾ ਨੇ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜੀਆਂ ਅਤੇ ਸਾਂਗਾਨੇਰ ਸੀਟ ਤੋਂ ਕਾਂਗਰਸ ਉਮੀਦਵਾਰ ਪੁਸ਼ਪੇਂਦਰ ਭਾਰਦਵਾਜ ਨੂੰ 48,081 ਵੋਟਾਂ ਨਾਲ ਹਰਾਇਆ। ਦੱਸ ਦੇਈਏ ਕਿ ਸੂਬੇ ਵਿਚ 200 ਵਿਚੋਂ 199 ਸੀਟਾਂ 'ਤੇ ਹੋਈਆਂ ਚੋਣਾਂ ਵਿਚ ਭਾਜਪਾ ਨੇ 115 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਜਦਕਿ ਕਾਂਗਰਸ ਨੇ 69 ਸੀਟਾਂ ਜਿੱਤੀਆਂ। ਕਰਨਪੁਰ ਸੀਟ 'ਤੇ ਕਾਂਗਰਸ ਉਮੀਦਵਾਰ ਦੇ ਦਿਹਾਂਤ ਕਾਰਨ ਚੋਣ ਮੁਲਵਤੀ ਕਰ ਦਿੱਤੀ ਗਈ ਸੀ, ਜਿੱਥੇ 5 ਜਨਵਰੀ ਨੂੰ ਵੋਟਿੰਗ ਹੋਵੇਗੀ।
ਇਹ ਵੀ ਪੜ੍ਹੋ- ਇੱਛਾ ਮੌਤ ਮੰਗਣ ਵਾਲੀ ਮਹਿਲਾ ਜੱਜ ਦੀ ਵਾਇਰਲ ਚਿੱਠੀ 'ਤੇ ਐਕਸ਼ਨ 'ਚ SC, ਇਲਾਹਾਬਾਦ ਹਾਈ ਕੋਰਟ ਤੋਂ ਮੰਗੀ ਰਿਪੋਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਸ਼੍ਰੀ ਕ੍ਰਿਸ਼ਨ ਜਨਮਭੂਮੀ-ਸ਼ਾਹੀ ਈਦਗਾਹ ਕੰਪਲੈਕਸ ਦਾ ਹੋਵੇਗਾ ਸਰਵੇ, HC ਨੇ ਹਿੰਦੂ ਪੱਖ ਦੀ ਪਟੀਸ਼ਨ ਕੀਤੀ ਪ੍ਰਵਾਨ
NEXT STORY