ਰਾਂਚੀ— ਖੇਤੀ ਕਾਨੂੰਨਾਂ ਖ਼ਿਲਾਫ ਵਿਰੋਧ ਪ੍ਰਦਰਸ਼ਨ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਵੇਖਣ ਨੂੰ ਮਿਲ ਰਿਹਾ ਹੈ। ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਯਾਨੀ ਕਿ 8 ਦਸੰਬਰ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਹੈ। ਇਸ ਵਿਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਕਈ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਸ਼ਾਮਲ ਹਨ। ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਦੇ ਬੈਨਰ ਹੇਠ ਬੁਲਾਏ ਗਏ ਭਾਰਤ ਬੰਦ ਵਿਚ ਦੇਸ਼ ਭਰ ਤੋਂ ਕਿਸਾਨ ਜਥੇਬੰਦੀਆਂ ਸ਼ਾਮਲ ਹਨ। ਦੁਪਹਿਰ 3 ਵਜੇ ਤੱਕ ਚੱਕਾ ਜਾਮ ਰਹੇਗਾ।
ਇਹ ਵੀ ਪੜ੍ਹੋ: ਕਿਸਾਨਾਂ ਦਾ ਸਿਦਕ ਤੇ ਹੌਂਸਲਾ : ‘ਅਸੀਂ ਵੱਡੇ ਦਿਲਾਂ ਵਾਲੇ, ਕਦੇ ਨਹੀਓਂ ਡੋਲਦੇ’ (ਵੇਖੋ ਤਸਵੀਰਾਂ)
ਦਰਅਸਲ ਸਿਆਸੀ ਦਲਾਂ ਵਲੋਂ ਭਾਰਤ ਬੰਦ ਦੇ ਸਮਰਥਨ 'ਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਅੰਦੋਲਨ ਕਰ ਰਹੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਭਾਰਤ ਬੰਦ ਦੀ ਕਾਲ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਨੂੰ ਨਹੀਂ ਮੰਨਦੀ ਤਾਂ ਅਸੀਂ ਅੰਦੋਲਨ ਹੋਰ ਤੇਜ਼ ਕਰਾਂਗੇ। ਝਾਰਖੰਡ ਦੇ ਰਾਂਚੀ 'ਚ ਕੇਂਦਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਵੱਖਰੇ ਢੰਗ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਥੇ ਇਕ ਵਿਅਕਤੀ ਵਲੋਂ ਗਲ਼ 'ਚ ਰੋਟੀਆਂ ਪਾ ਕੇ ਅਤੇ ਇਕ ਬੀਬੀ ਵਲੋਂ ਕਣਕ ਦੇ ਸਿੱਟੇ ਹੱਥ 'ਚ ਫੜ ਕੇ ਪ੍ਰਦਰਸ਼ਨ ਕੀਤਾ ਗਿਆ। ਇਹ ਲੋਕ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਚ ਪ੍ਰਦਰਸ਼ਨ ਕਰ ਰਹੇ ਹਨ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਹੱਕਾਂ ਦੀ ਲੜਾਈ ਲਈ ਧਰਨੇ 'ਚ ਬੀਬੀਆਂ ਵੀ ਡਟੀਆਂ (ਵੇਖੋ ਤਸਵੀਰਾਂ)
ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ ਦਾ ਧਰਨਾ ਪ੍ਰਦਰਸ਼ਨ ਅੱਜ 13ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ 'ਤੇ ਅੜੇ ਹੋਏ ਹਨ। ਕਿਸਾਨਾਂ ਅਤੇ ਕੇਂਦਰ ਵਿਚਾਲੇ 5 ਦੌਰ ਦੀ ਬੈਠਕ ਹੋ ਚੁੱਕੀ ਹੈ ਪਰ ਇਹ ਬੈਠਕਾਂ ਬੇਸਿੱਟਾ ਰਹੀਆਂ। ਜਿਸ ਕਰਕੇ ਅੱਜ ਕਿਸਾਨਾਂ ਵਲੋਂ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। 9 ਦਸੰਬਰ ਯਾਨੀ ਕਿ ਕੱਲ੍ਹ 6ਵੇਂ ਦੌਰ ਦੀ ਬੈਠਕ ਹੋਵੇਗੀ।
ਇਹ ਵੀ ਪੜ੍ਹੋ: ਭਾਰਤ ਬੰਦ ਦਾ ਅਸਰ, ਕਈ ਥਾਵਾਂ 'ਤੇ ਰੋਕੀਆਂ ਗਈਆਂ ਰੇਲਾਂ
ਨੋਟ: ਗਲ਼ 'ਚ ਰੋਟੀਆਂ ਪਾ ਕੇ ਅਨੋਖਾ ਵਿਰੋਧ ਪ੍ਰਦਰਸ਼ਨ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਜੰਮੂ 'ਚ ਨਵੇਂ ਕਿਸਾਨ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ, ਆਵਾਜਾਈ ਠੱਪ
NEXT STORY