ਪੁਣੇ (ਭਾਸ਼ਾ)— ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ 'ਚ ਸਮਾਜਿਕ ਵਰਕਰ ਅੰਨਾ ਹਜ਼ਾਰੇ ਮੰਗਲਵਾਰ ਯਾਨੀ ਕਿ ਅੱਜ ਇਕ ਦਿਨ ਦੀ ਭੁੱਖ ਹੜਤਾਲ ਦੇ ਬੈਠ ਗਏ ਹਨ। ਅੰਨਾ ਹਜ਼ਾਰੇ ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲ੍ਹੇ ਦੇ ਰਾਲੇਗਣ ਸਿੱਧੀ ਪਿੰਡ 'ਚ ਭੁੱਖ ਹੜਤਾਲ 'ਤੇ ਬੈਠੇ ਹਨ। ਦੱਸ ਦੇਈਏ ਕਿ ਪ੍ਰਦਰਸ਼ਨ ਕਰ ਰਹੇ ਕਿਸਾਨ ਜਥੇਬੰਦੀਆਂ ਨੇ ਮੰਗਲਵਾਰ ਨੂੰ 'ਭਾਰਤ ਬੰਦ' ਰੱਖਣ ਦੀ ਕਾਲ ਦਿੱਤੀ ਹੈ।
ਇਹ ਵੀ ਪੜ੍ਹੋ: ਕਿਸਾਨਾਂ ਦਾ ਸਿਦਕ ਤੇ ਹੌਂਸਲਾ : ‘ਅਸੀਂ ਵੱਡੇ ਦਿਲਾਂ ਵਾਲੇ, ਕਦੇ ਨਹੀਓਂ ਡੋਲਦੇ’ (ਵੇਖੋ ਤਸਵੀਰਾਂ)
ਓਧਰ ਹਜ਼ਾਰੇ ਨੇ ਕਿਹਾ ਕਿ ਦੇਸ਼ ਵਿਚ ਅੰਦੋਲਨ ਹੋਣਾ ਚਾਹੀਦਾ ਹੈ, ਤਾਂ ਕਿ ਸਰਕਾਰ 'ਤੇ ਦਬਾਅ ਬਣੇ ਅਤੇ ਉਹ ਕਿਸਾਨਾਂ ਦੇ ਹਿੱਤ 'ਚ ਕਦਮ ਚੁੱਕੇ। ਹਜ਼ਾਰੇ ਨੇ ਇਕ ਸੰਦੇਸ਼ ਵਿਚ ਕਿਹਾ ਕਿ ਮੈਂ ਦੇਸ਼ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਦਿੱਲੀ 'ਚ ਜੋ ਅੰਦੋਲਨ ਚੱਲ ਰਿਹਾ ਹੈ, ਉਹ ਪੂਰੇ ਦੇਸ਼ ਵਿਚ ਚੱਲਣਾ ਚਾਹੀਦਾ ਹੈ। ਸਰਕਾਰ 'ਤੇ ਦਬਾਅ ਬਣਾਉਣ ਲਈ ਅਜਿਹੀ ਸਥਿਤੀ ਬਣਾਉਣ ਦੀ ਲੋੜ ਹੈ ਅਤੇ ਇਸ ਲਈ ਕਿਸਾਨਾਂ ਨੂੰ ਸੜਕਾਂ 'ਤੇ ਉਤਰਨਾ ਹੋਵੇਗਾ ਪਰ ਕੋਈ ਹਿੰਸਾ ਨਾ ਕਰੇ। \
ਇਹ ਵੀ ਪੜ੍ਹੋ: ਦਿੱਲੀ 'ਚ ਧਰਨਿਆਂ 'ਤੇ ਬੈਠੇ ਕਿਸਾਨਾਂ ਦੀ ਜਨਤਾ ਨੂੰ ਅਪੀਲ- 'ਭਾਰਤ ਬੰਦ' ਦਾ ਕਰੋ ਸਮਰਥਨ
ਹਜ਼ਾਰੇ ਨੇ ਕਿਹਾ ਕਿ ਕਿਸਾਨਾਂ ਲਈ ਸੜਕਾਂ 'ਤੇ ਆਉਣਾ ਅਤੇ ਆਪਣਾ ਮੁੱਦਾ ਹੱਲ ਕਰਾਉਣ ਦਾ ਇਹ ਸਹੀ ਸਮਾਂ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਪਹਿਲਾਂ ਵੀ ਇਸ ਮੁੱਦੇ ਦਾ ਸਮਰਥਨ ਕੀਤਾ ਹੈ ਅਤੇ ਅੱਗੇ ਵੀ ਕਰਦਾ ਰਹਾਂਗਾ। ਹਜ਼ਾਰੇ ਨੇ ਖੇਤੀ ਲਾਗਤ ਅਤੇ ਮੁੱਲ ਕਮਿਸ਼ਨ (ਸੀ. ਏ. ਸੀ. ਪੀ.) ਨੂੰ ਖ਼ੁਦਮੁਖਤਿਆਰੀ ਦੇਣ ਅਤੇ ਐੱਮ. ਐੱਸ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਭਰੋਸਾ ਦਿੰਦੀ ਹੈ, ਕਦੇ ਮੰਗਾਂ ਨੂੰ ਪੂਰਾ ਨਹੀਂ ਕਰਦੀ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਹੱਕਾਂ ਦੀ ਲੜਾਈ ਲਈ ਧਰਨੇ 'ਚ ਬੀਬੀਆਂ ਵੀ ਡਟੀਆਂ (ਵੇਖੋ ਤਸਵੀਰਾਂ)
ਦੱਸਣਯੋਗ ਹੈ ਕਿ ਕਿਸਾਨ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ ਦਿੱਲੀ ਦੀਆਂ ਸਰਹੱਦਾਂ 'ਤੇ ਧਰਨਾ ਪ੍ਰਦਰਸ਼ਨ ਜਾਰੀ ਹੈ। ਕਾਨੂੰਨਾਂ ਖ਼ਿਲਾਫ ਕਿਸਾਨਾਂ ਨੇ ਅੱਜ ਭਾਰਤ ਬੰਦ ਦੀ ਕਾਲ ਦਿੱਤੀ ਹੈ। ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ। ਦੁਪਹਿਰ 3 ਵਜੇ ਤੱਕ ਚਾਕ ਜਾਮ ਰਹੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ, ਅਸੀਂ ਆਪਣਾ ਅੰਦੋਲਨ ਜਾਰੀ ਰੱਖਾਂਗੇ।
ਨੋਟ: ਭੁੱਖ ਹੜਤਾਲ 'ਤੇ ਬੈਠੇ ਅੰਨਾ ਹਜ਼ਾਰੇ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਭਾਰਤ 'ਚ ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ 97 ਲੱਖ ਦੇ ਪਾਰ
NEXT STORY