ਨਵੀਂ ਦਿੱਲੀ— ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸੜਕਾਂ 'ਤੇ ਧਰਨੇ 'ਤੇ ਬੈਠੇ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਭਾਰਤ ਬੰਦ ਦੇ ਐਲਾਨ ਨੂੰ ਲੈ ਕੇ ਕਾਂਗਰਸ, ਆਮ ਆਦਮੀ ਪਾਰਟੀ (ਆਪ) ਸਮੇਤ ਤੇਲੰਗਾਨਾ ਰਾਸ਼ਟਰੀ ਕਮੇਟੀ (ਟੀ. ਆਰ. ਸੀ.) ਨੇ ਵੀ ਭਾਰਤ ਬੰਦ ਨੂੰ ਸਮਰਥਨ ਦਿੱਤਾ ਹੈ। ਕਾਂਗਰਸ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਵਲੋਂ ਬੁਲਾਈ ਗਈ ਭਾਰਤ ਬੰਦ ਦੀ ਕਾਲ ਨੂੰ ਸਾਡਾ ਸਮਰਥਨ ਹੈ। ਕਾਂਗਰਸ ਨੇ ਕਿਹਾ ਕਿ ਸਾਡੇ ਵਰਕਰ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਕੰਮ ਕਰਨਗੇ। ਕਾਂਗਰਸ ਬੁਲਾਰਾ ਪਵਨ ਖੇੜਾ ਨੇ ਕਿਹਾ ਕਿ ਕਿਸਾਨਾਂ ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਪਾਰਟੀ ਵਰਕਰ ਦੇਸ਼ ਭਰ ਵਿਚ ਤਹਿਸੀਲ ਪੱਧਰ 'ਤੇ ਕੰਮ ਕਰਨਗੇ। ਵਰਕਰ ਇਸ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਨਾਲ ਖੜ੍ਹੇ ਰਹਿਣਗੇ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਾ ਨਵਾਂ ਰੰਗ, ਨੌਜਵਾਨਾਂ ਨੇ 'ਕਲਮ' ਨਾਲ ਦਿੱਤਾ ਕੇਂਦਰ ਨੂੰ ਜਵਾਬ (ਤਸਵੀਰਾਂ)
ਓਧਰ ਤੇਲੰਗਾਨਾ ਰਾਸ਼ਟਰੀ ਕਮੇਟੀ (TRS) ਮੁਖੀ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਨੇ ਵੀ ਕਿਸਾਨਾਂ ਦੇ ਭਾਰਤ ਬੰਦ ਦੀ ਕਾਲ ਨੂੰ ਆਪਣਾ ਪੂਰਨ ਸਮਰਥਨ ਦਿੱਤਾ ਹੈ। ਰਾਵ ਨੇ ਕਿਹਾ ਕਿ ਸਾਡੀ ਪਾਰਟੀ ਪ੍ਰਸਤਾਵਿਤ ਬੰਦ ਵਿਚ ਸਰਗਰਮ ਹਿੱਸੇਦਾਰ ਰਹੇਗੀ। ਉਨ੍ਹਾਂ ਨੇ ਦੋਹਰਾਇਆ ਕਿ ਨਵੇਂ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤਾਂ ਨੂੰ ਵਿਆਪਕ ਨੁਕਸਾਨ ਪਹੁੰਚਾਉਣਗੇ, ਇਸ ਲਈ ਉਨ੍ਹਾਂ ਦੀ ਪਾਰਟੀ ਨੇ ਸੰਸਦ ਵਿਚ ਇਸ ਦਾ ਵਿਰੋਧ ਕੀਤਾ ਸੀ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਬੋਲੇ- ਪੂਰੀ ਦੁਨੀਆ 'ਚ ਸੁਣਾਈ ਦੇ ਰਹੀ ਕਿਸਾਨਾਂ ਦੀ 'ਗਰਜ'
ਉਨ੍ਹਾਂ ਨੇ ਕਿਹਾ ਕਿ ਅੰਦੋਲਨ ਨੂੰ ਉਦੋਂ ਤੱਕ ਜਾਰੀ ਰੱਖਣਾ ਹੋਵੇਗਾ, ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਟੀ. ਆਰ. ਐੱਸ. ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਪੁਰਜ਼ੋਰ ਕੰਮ ਕਰੇਗੀ। ਉਨ੍ਹਾਂ ਨੇ ਆਮ ਜਨਤਾ ਨੂੰ ਵੀ ਕਿਸਾਨਾਂ ਦਾ ਸਾਥ ਦੇਣ ਅਤੇ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਾ 10ਵਾਂ ਦਿਨ, ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ
ਨੋਟ: 8 ਦਸੰਬਰ ਨੂੰ 'ਭਾਰਤ ਬੰਦ' ਇਸ ਨੂੰ ਤੁਸੀਂ ਕਿਵੇਂ ਵੇਖਦੇ ਹੋਏ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਇ
ਸਿੰਘੂ ਸਰਹੱਦ ਪੁੱਜੇ ਮੁੱਕੇਬਾਜ਼ ਵਿਜੇਂਦਰ ਬੋਲੇ- ਮੰਗਾਂ ਨਾ ਮੰਨੀਆਂ ਤਾਂ ਵਾਪਸ ਕਰਾਂਗਾ 'ਖੇਡ ਰਤਨ ਐਵਾਰਡ'
NEXT STORY