ਹਰਿਆਣਾ— 8 ਦਸੰਬਰ ਯਾਨੀ ਕਿ ਭਲਕੇ ਕਿਸਾਨਾਂ ਵਲੋਂ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਕਿਸਾਨਾਂ ਦੇ ਸਮਰਥਨ 'ਚ ਕਈ ਲੋਕ ਖੜ੍ਹੇ ਹੋਏ ਹਨ। ਦਿੱਲੀ 'ਚ ਧਰਨਿਆਂ 'ਤੇ ਬੈਠੇ ਕਿਸਾਨਾਂ ਨੇ ਕਿਹਾ ਕਿ ਭਲਕੇ ਮੰਡੀਆਂ ਬੰਦ ਰਹਿਣਗੀਆਂ ਅਤੇ ਦੁੱਧ ਦੀ ਸਪਲਾਈ ਵੀ ਬੰਦ ਰਹੇਗੀ। ਕਿਸਾਨ ਜਥੇਬੰਦੀਆਂ ਦੇ ਕੱਲ੍ਹ ਭਾਰਤ ਬੰਦ ਦਾ ਵਪਾਰ ਮੰਡਲ ਪੂਰੀ ਤਰ੍ਹਾਂ ਸਮਰਥਨ ਕਰਦਾ ਹੈ ਅਤੇ ਇਸ ਨੂੰ ਧਿਆਨ ਵਿਚ ਰੱਖ ਕੇ ਹਰਿਆਣਾ ਦੀਆਂ ਸਾਰੀਆਂ ਮੰਡੀਆਂ ਬੰਦ ਰਹਿਣਗੀਆਂ। ਦੱਸ ਦੇਈਏ ਕਿ ਕਿਸਾਨ ਅੰਦੋਲਨ 'ਚ ਦੇਸ਼ ਹੀ ਨਹੀਂ ਵਿਦੇਸ਼ਾਂ ਦੇ ਕਿਸਾਨਾਂ ਦਾ ਵੀ ਪੂਰਾ ਸਮਰਥਨ ਮਿਲ ਰਿਹਾ ਹੈ। ਵਪਾਰ ਮੰਡਲ ਦੇ ਸੂਬਾਈ ਪ੍ਰਧਾਨ ਬਜਰੰਗ ਗਰਗ ਨੇ ਕਿਹਾ ਕਿ ਅਸੀਂ ਬੀਤੀ 5 ਅਪ੍ਰੈਲ ਤੋਂ ਹੀ ਕਹਿੰਦੇ ਆ ਰਹੇ ਹਾਂ ਕਿ ਤਿੰਨੋਂ ਖੇਤੀ ਕਾਨੂੰਨ ਪੂਰੀ ਤਰ੍ਹਾਂ ਕਿਸਾਨ, ਆੜ੍ਹਤੀਆਂ ਅਤੇ ਮਜ਼ਦੂਰ ਵਿਰੋਧੀ ਹਨ।
ਗਰਗ ਨੇ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਪਿਛਲੇ 12 ਦਿਨਾਂ ਤੋਂ ਦੇਸ਼ ਅਤੇ ਪ੍ਰਦੇਸ਼ ਦਾ ਵਪਾਰ, ਉਦਯੋਗ ਅਤੇ ਟਰਾਂਸਪੋਰਟ ਬੰਦ ਪਿਆ ਹੈ, ਜਿਸ ਕਾਰਨ ਦੇਸ਼ ਅਤੇ ਪ੍ਰਦੇਸ਼ ਦੇ ਵਪਾਰ 'ਤੇ ਬਹੁਤ ਅਸਰ ਪਿਆ ਹੈ। ਜਦਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਬਹੁਤ ਸ਼ਰਮ ਦੀ ਗੱਲ ਹੈ ਕਿ ਕਿਸਾਨਾਂ ਨੂੰ ਆਪਣੀਆਂ ਸਹੀ ਮੰਗਾਂ ਨੂੰ ਮਨਵਾਉਣ ਲਈ ਸੜਕਾਂ 'ਤੇ ਉਤਰ ਕੇ ਅੰਦੋਲਨ ਕਰਨਾ ਪੈ ਰਿਹਾ ਹੈ।
ਗਰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖ਼ੁਦ ਕਿਸਾਨ ਨੇਤਾਵਾਂ ਨਾਲ ਗੱਲਬਾਤ ਕਰ ਕੇ ਤਿੰਨ ਖੇਤੀ ਕਾਨੂੰਨਾਂ ਨੂੰ ਤੁਰੰਤ ਕਿਸਾਨ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਹਿੱਤ ਵਿਚ ਵਾਪਸ ਲੈਣਾ ਚਾਹੀਦਾ ਹੈ। ਜਦੋਂ ਤੱਕ ਕੇਂਦਰ ਸਰਕਾਰ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਕਿਸਾਨ, ਆੜ੍ਹਤੀ, ਮਜ਼ਦੂਰ ਅਤੇ ਆਮ ਜਨਤਾ ਦਾ ਅੰਦੋਲਨ ਦੇਸ਼ ਵਿਚ ਜਾਰੀ ਰਹੇਗਾ।
ਹਿਮਾਚਲ ਪ੍ਰਦੇਸ਼ : ਬੱਦੀ ਦੀ ਯਸ਼ ਫੈਨ ਫੈਕਟਰੀ 'ਚ ਲੱਗੀ ਭਿਆਨਕ, ਹੋਇਆ ਕਰੋੜਾਂ ਦਾ ਨੁਕਸਾਨ
NEXT STORY