ਆਰਾ- ਦਲਿਤ-ਆਦਿਵਾਸੀ ਸੰਗਠਨਾਂ ਨੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ (ਐੱਸਸੀ/ਐੱਸਟੀ) 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਖਿਲਾਫ਼ ਅਤੇ ਇਸ ਨੂੰ ਪਲਟਣ ਦੀ ਮੰਗ ਨੂੰ ਲੈ ਕੇ ਬੁੱਧਵਾਰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਭਾਰਤ ਬੰਦ ਦਾ ਅਸਰ ਬਿਹਾਰ ਵਿਚ ਵੀ ਵੇਖਣ ਨੂੰ ਮਿਲਿਆ। ਇੱਥੇ ਲੋਕ ਰੇਲਵੇ ਟਰੈੱਕ 'ਤੇ ਉਤਰ ਆਏ ਅਤੇ ਉਨ੍ਹਾਂ ਨੇ ਰੇਲ ਨੂੰ ਰੋਕ ਕੇ ਜੰਮ ਕੇ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ- ਮਹਿਲਾ ਡਾਕਟਰ ਨਾਲ ਜਬਰ-ਜ਼ਿਨਾਹ ਤੇ ਕਤਲ ਮਾਮਲਾ: ਹੜਤਾਲ 'ਤੇ ਡਾਕਟਰ, ਸਿਹਤ ਸੇਵਾਵਾਂ ਠੱਪ
ਟਰੈੱਕ 'ਤੇ ਬੈਠੇ ਪ੍ਰਦਰਸ਼ਨਕਾਰੀ
ਆਰਾ ਰੇਲਵੇ ਸਟੇਸ਼ਨ 'ਤੇ ਪ੍ਰਦਰਸ਼ਨਕਾਰੀਆਂ ਨੇ ਰਾਨੀ ਕਮਲਾਪਤੀ-ਸਹਰਸਾ ਐਕਸਪ੍ਰੈੱਸ ਰੇਲ ਨੂੰ ਰੋਕਿਆ ਅਤੇ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਹੀ ਜੀ. ਆਰ. ਪੀ. ਅਤੇ ਆਰ. ਪੀ. ਐੱਫ. ਸਮੇਤ ਬਿਹਾਰ ਪੁਲਸ ਵੀ ਆਰਾ ਰੇਲਵੇ ਸਟੇਸ਼ਨ 'ਤੇ ਪਹੁੰਚ ਕੇ ਬੰਦ ਦਾ ਸਮਰਥਨ ਕਰਨ ਵਾਲੇ ਲੋਕਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਸਮਰਥਕ ਪੁਲਸ ਦੀ ਗੱਲ ਸੁਣ ਨਹੀਂ ਰਹੇ ਅਤੇ ਟਰੈੱਕ 'ਤੇ ਬੈਠ ਗਏ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਡੀ ਮੰਗ ਪੂਰੀ ਨਹੀਂ ਹੋਵੇਗੀ ਉਦੋਂ ਤੱਕ ਅਸੀਂ ਇੰਝ ਹੀ ਪ੍ਰਦਰਸ਼ਨ ਜਾਰੀ ਰੱਖਾਂਗੇ।
ਇਹ ਵੀ ਪੜ੍ਹੋ- ਜਿਨਸੀ ਸ਼ੋਸ਼ਣ ਦੀਆਂ ਸ਼ਿਕਾਰ 4 ਸਾਲਾ ਬੱਚੀਆਂ ਦੀ ਹੱਡ ਬੀਤੀ
ਕਿਉਂ ਹੈ ਅੱਜ ਭਾਰਤ ਬੰਦ?
ਸੁਪਰੀਮ ਕੋਰਟ ਨੇ ਹਾਲ ਹੀ ਵਿਚ ਆਪਣੇ ਇਕ ਫ਼ੈਸਲੇ ਵਿਚ ਅਨੁਸੂਚਿਤ ਜਾਤੀਆਂ (SC), ਅਨੁਸੂਚਿਤ ਕਬੀਲਿਆਂ (ST) ਦੇ ਲੋਕਾਂ ਵਿਚਾਲੇ ਹੀ ਵੱਖ-ਵੱਖ ਸ਼੍ਰੇਣੀਆਂ ਬਣਾਉਣ ਦੀ ਸੂਬਾ ਸਰਕਾਰਾਂ ਨੂੰ ਮਨਜ਼ੂਰੀ ਦਿੱਤੀ ਸੀ। ਕੋਰਟ ਨੇ ਕਿਹਾ ਸੀ ਕਿ ਰਾਖਵਾਂਕਰਨ ਦਾ ਸਭ ਤੋਂ ਵੱਧ ਫਾਇਦਾ ਲੋੜਵੰਦਾਂ ਨੂੰ ਮਿਲਣਾ ਚਾਹੀਦਾ ਹੈ। ਅਜਿਹੇ ਵਿਚ ਇਸ ਫ਼ੈਸਲੇ ਖਿਲਾਫ਼ ਦਲਿਤ ਅਤੇ ਆਦਿਵਾਸੀ ਸੰਗਠਨਾਂ ਨੇ ਨੈਸ਼ਨਲ ਕਨਫੈਡਰੇਸ਼ਨ ਆਫ ਦਲਿਤ ਐਂਡ ਟ੍ਰਾਈਬਲ ਆਰਗੇਨਾਈਜ਼ੇਸ਼ਨ (NACDAOR) ਨੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕਈ ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਖਿਲਾਫ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਕਿਉਂਕਿ ਕੋਰਟ ਦੇ ਇਸ ਫ਼ੈਸਲੇ ਨੂੰ ਦਲਿਤ ਅਤੇ ਆਦਿਵਾਸੀਆਂ ਦੇ ਸੰਵਿਧਾਨਕ ਅਧਿਕਾਰਾਂ ਖਿਲਾਫ਼ ਦੱਸਿਆ ਗਿਆ ਸੀ। ਕੋਰਟ ਤੋਂ ਇਸ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਾਇਨਾਡ 'ਚ ਜ਼ਮੀਨ ਖਿਸਕਣ ਕਾਰਨ 17 ਪਰਿਵਾਰਾਂ ਦਾ ਕੋਈ ਮੈਂਬਰ ਨਹੀਂ ਬਚਿਆ: CM ਵਿਜਯਨ
NEXT STORY