ਕਰਨਾਲ- ਕਾਂਗਰਸ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਸ਼ਨੀਵਾਰ ਯਾਨੀ ਕਿ ਅੱਜ ਕਿਹਾ ਕਿ 'ਭਾਰਤ ਜੋੜੋ ਯਾਤਰਾ' 2024 ਦੀਆਂ ਆਮ ਚੋਣਾਂ ਲਈ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਰੂਪ 'ਚ ਪੇਸ਼ ਕਰਨ ਦੀ ਕਵਾਇਦ ਨਹੀਂ ਹੈ। ਕਾਂਗਰਸ ਜਨਰਲ ਸਕੱਤਰ ਅਤੇ ਪਾਰਟੀ ਦੇ ਸੰਚਾਰ ਤੇ ਮੀਡੀਆ ਮੁਖੀ ਜੈਰਾਮ ਰਮੇਸ਼ ਨੇ ਇੱਥੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਭਾਰਤ ਜੋੜੋ ਯਾਤਰਾ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਰੂਪ 'ਚ ਪੇਸ਼ ਕਰਨ ਲਈ ਨਹੀਂ ਹੈ। ਇਹ ਕਿਸੇ ਇਕ ਵਿਅਕਤੀ ਦੀ ਯਾਤਰਾ ਨਹੀਂ ਹੈ।
ਉਨ੍ਹਾਂ ਨੇ ਕਿਹਾ ਕਿ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਦੀ ਪੈਦਲ ਯਾਤਰਾ ਚੋਣਾਵੀ ਯਾਤਰਾ ਨਹੀਂ ਹੈ, ਜੋ ਮੌਜੂਦਾ ਸਮੇਂ ਵਿਚ ਹਰਿਆਣਆ ਦੇ ਕਰਨਾਲ ਤੋਂ ਹੋ ਕੇ ਲੰਘ ਰਹੀ ਹੈ। ਰਮੇਸ਼ ਨੇ ਕਿਹਾ ਕਿ ਰਾਹੁਲ ਗਾਂਧੀ ਇਸ ਯਾਤਰਾ ਦੀ ਅਗਵਾਈ ਕਰ ਰਹੇ ਹਨ ਪਰ ਉਹ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪੇਸ਼ ਨਹੀਂ ਹੋਣਗੇ। ਰਾਹੁਲ ਨੇ ਯਾਤਰਾ ਵਿਚ 3 ਵੱਡੇ ਮੁੱਦਿਆਂ ਨੂੰ ਚੁੱਕਿਆ ਹੈ, ਜਿਸ ਵਿਚ ਆਰਥਿਕ ਅਸਮਾਨਤਾ, ਸਮਾਜਿਕ ਧਰੁਵੀਕਰਨ ਅਤੇ ਸਿਆਸੀ ਤਾਨਾਸ਼ਾਹੀ ਸ਼ਾਮਲ ਹੈ।
ਬੇਫ਼ਿਕਰ ਹੋ ਕੇ ਗੂੜ੍ਹੀ ਨੀਂਦ ਸੁੱਤੇ ਰਹੇ ਏਅਰ ਟ੍ਰੈਫਿਕ ਕੰਟਰੋਲਰ, ਟੇਕ ਆਫ਼ ਅਤੇ ਲੈਂਡਿੰਗ ਹੁੰਦੇ ਰਹੇ ਜਹਾਜ਼
NEXT STORY