ਗੁਹਾਟੀ: ਅਸਾਮ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਪਿਛਲੇ ਕੁਝ ਸਮੇਂ ਤੋਂ ਚੱਲ ਰਹੀ ਖਿੱਚੋਤਾਣ ਫਿਲਹਾਲ ਖ਼ਤਮ ਹੁੰਦੀ ਨਜ਼ਰ ਆ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਭੂਪੇਨ ਬੋਰਾ ਨੇ ਸੋਮਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰ ਸੀਨੀਅਰ ਆਗੂਆਂ ਨਾਲ ਗੱਲਬਾਤ ਤੋਂ ਬਾਅਦ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ।
ਦੱਸ ਦੇਈਏ ਕਿ ਭੂਪੇਨ ਬੋਰਾ ਨੇ ਸੋਮਵਾਰ ਸਵੇਰੇ ਕਰੀਬ 8 ਵਜੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣਾ ਤਿਆਗ ਪੱਤਰ ਭੇਜਿਆ ਸੀ। ਇਸ ਵਿੱਚ ਉਨ੍ਹਾਂ ਨੇ ਦੋਸ਼ ਲਗਾਇਆ ਸੀ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਅਣਗੌਲਿਆ ਕੀਤਾ ਜਾ ਰਹੀ ਹੈ ਅਤੇ ਸੂਬਾ ਇਕਾਈ ਵਿੱਚ ਉਨ੍ਹਾਂ ਨੂੰ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ। ਬੋਰਾ, ਜੋ 2021 ਤੋਂ 2025 ਤੱਕ ਅਸਾਮ ਕਾਂਗਰਸ ਦੇ ਪ੍ਰਧਾਨ ਰਹੇ ਸਨ, ਦੀ ਜਗ੍ਹਾ ਪਿਛਲੇ ਸਾਲ ਗੌਰਵ ਗੋਗੋਈ ਨੂੰ ਕਮਾਨ ਸੌਂਪੀ ਗਈ ਸੀ।
ਹਾਈਕਮਾਂਡ ਨੇ ਤੁਰੰਤ ਦਿਖਾਈ ਸਰਗਰਮੀ
ਬੋਰਾ ਦੇ ਅਸਤੀਫੇ ਦੀ ਖ਼ਬਰ ਮਿਲਦਿਆਂ ਹੀ ਕਾਂਗਰਸ ਹਾਈਕਮਾਂਡ ਹਰਕਤ ਵਿੱਚ ਆ ਗਈ। ਅਸਾਮ ਦੇ ਇੰਚਾਰਜ ਜਤਿੰਦਰ ਸਿੰਘ ਅਤੇ ਗੌਰਵ ਗੋਗੋਈ ਤੁਰੰਤ ਉਨ੍ਹਾਂ ਦੇ ਨਿਵਾਸ 'ਤੇ ਪਹੁੰਚੇ। ਇਸ ਦੌਰਾਨ ਰਾਹੁਲ ਗਾਂਧੀ ਅਤੇ ਕੇ.ਸੀ. ਵੇਣੂਗੋਪਾਲ ਨੇ ਵੀ ਫ਼ੋਨ 'ਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਜਤਿੰਦਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਇਹ ਪਰਿਵਾਰ ਦਾ ਅੰਦਰੂਨੀ ਮਾਮਲਾ ਸੀ ਜੋ ਸੁਲਝਾ ਲਿਆ ਗਿਆ ਹੈ ਤੇ ਬੋਰਾ ਪਾਰਟੀ ਦੇ ਸੀਨੀਅਰ ਆਗੂ ਹਨ।
ਗੋਗੋਈ ਨੇ ਮੰਗੀ ਮੁਆਫ਼ੀ
ਮੌਜੂਦਾ ਸੂਬਾ ਪ੍ਰਧਾਨ ਗੌਰਵ ਗੋਗੋਈ ਨੇ ਕਿਹਾ ਕਿ ਹਾਈਕਮਾਂਡ ਨੇ ਬੋਰਾ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਾਰਟੀ ਦੇ ਕੁਝ ਮੁੱਦਿਆਂ ਕਾਰਨ ਭੂਪੇਨ ਬੋਰਾ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ।
32 ਸਾਲਾਂ ਦਾ ਰਿਸ਼ਤਾ ਅਤੇ ਚੋਣਾਂ ਦੀ ਚੁਣੌਤੀ
ਭੂਪੇਨ ਬੋਰਾ ਨੇ ਕਿਹਾ ਕਿ ਉਨ੍ਹਾਂ ਦਾ ਫੈਸਲਾ ਨਿੱਜੀ ਨਹੀਂ ਸੀ, ਸਗੋਂ ਪਾਰਟੀ ਦੇ ਭਵਿੱਖ ਦੀ ਚਿੰਤਾ ਨਾਲ ਜੁੜਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਉਹ 1994 ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੇ ਕਾਂਗਰਸ ਨੂੰ 32 ਸਾਲ ਦਿੱਤੇ ਹਨ। ਜ਼ਿਕਰਯੋਗ ਹੈ ਕਿ ਅਸਾਮ ਵਿੱਚ ਇਸ ਸਾਲ ਮਾਰਚ-ਅਪ੍ਰੈਲ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ ਅਤੇ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਬੋਰਾ ਹੀ ਸੂਬੇ ਵਿੱਚ ਚੋਣ ਪ੍ਰਚਾਰ ਮੁਹਿੰਮ ਦੀ ਕਮਾਨ ਸੰਭਾਲਣਗੇ।
ਦੂਜੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਅਫ਼ਵਾਹਾਂ 'ਤੇ ਵਿਰਾਮ ਲਗਾਉਂਦੇ ਹੋਏ ਬੋਰਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਕਿਸੇ ਹੋਰ ਪਾਰਟੀ ਤੋਂ ਕੋਈ ਰਸਮੀ ਪ੍ਰਸਤਾਵ ਨਹੀਂ ਮਿਲਿਆ ਹੈ ਅਤੇ ਉਹ ਰਾਜਨੀਤੀ ਨੂੰ ਅਲਵਿਦਾ ਨਹੀਂ ਕਹਿ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਰਕਾਰੀ ਬੈਂਕ ਦੇ Assistant Manager ਦੀ ਧੋਖਾਧੜੀ, ਲਾਕਰ 'ਚੋਂ ਚੋਰੀ ਕੀਤਾ 3 ਕਿਲੋ ਸੋਨਾ
NEXT STORY