ਅਹਿਮਦਾਬਾਦ (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਭੁਪਿੰਦਰ ਪਟੇਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ 'ਚ ਸੋਮਵਾਰ ਯਾਨੀ ਅੱਜ ਗਾਂਧੀਨਗਰ 'ਚ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਗੁਜਰਾਤ ਦੇ ਮੁੱਖ ਮੰਤਰੀ ਵਜੋਂ ਪਟੇਲ ਦਾ ਇਹ ਲਗਾਤਾਰ ਦੂਜਾ ਕਾਰਜਕਾਲ ਹੈ। ਰਾਜਪਾਲ ਆਚਾਰੀਆ ਦੇਵਵਰਤ ਨੇ ਨਵੇਂ ਸਕੱਤਰੇਤ ਕੋਲ ਹੈਲੀਪੈਡ ਗਰਾਊਂਡ 'ਚ ਆਯੋਜਿਤ ਇਕ ਸਮਾਰੋਹ 'ਚ ਪਟੇਲ ਨੂੰ ਸੂਬੇ ਦੇ 18ਵੀਂ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ। ਹਾਲ ਹੀ 'ਚ ਸੰਪੰਨ ਹੋਈਆਂ ਗੁਜਰਾਤ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੇ 182 'ਚੋਂ ਰਿਕਾਰਡ 156 ਸੀਟਾਂ ਜਿੱਤੀਆਂ ਹਨ।
ਇਹ ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਲਗਾਤਾਰ 7ਵੀਂ ਜਿੱਤ ਹੈ। ਕਾਂਗਰਸ ਨੂੰ 17 ਅਤੇ ਆਮ ਆਦਮੀ ਪਾਰਟੀ (ਆਪ) ਨੂੰ 5 ਸੀਟਾਂ 'ਤੇ ਜਿੱਤ ਮਿਲੀ। ਪਟੇਲ (60) ਨੇ ਆਪਣੇ ਪੂਰੇ ਮੰਤਰੀਮੰਡਲ ਨਾਲ ਸ਼ੁੱਕਰਵਾਰ ਨੂੰ ਅਸਤੀਫ਼ਾ ਦੇ ਦਿੱਤਾ ਸੀ ਤਾਂ ਕਿ ਸੂਬੇ 'ਚ ਨਵੀਂ ਸਰਕਾਰ ਦਾ ਗਠਨ ਦਾ ਰਸਤਾ ਸਾਫ਼ ਹੋ ਸਕੇ। ਉਨ੍ਹਾਂ ਨੂੰ ਸ਼ਨੀਵਾਰ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਰਾਜਪਾਲ ਨਾਲ ਮੁਲਾਕਾਤਕ ਰ ਕੇ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਪਟੇਲ ਨੇ ਘਾਟਲੋਡੀਆ ਸੀਟ 'ਤੇ 1.92 ਲੱਖ ਵੋਟਾਂ ਦੇ ਅੰਤਰ ਨਾਲ ਆਪਣੇ ਮੁਕਾਬਲੇਬਾਜ਼ ਨੂੰ ਹਰਾਇਆ। ਪਟੇਲ ਨੂੰ ਪਿਛਲੇ ਸਾਲ ਸਤੰਬਰ 'ਚ ਵਿਜੇ ਰੂਪਾਨੀ ਦੇ ਅਸਤੀਫ਼ੇ ਤੋਂ ਬਾਅਦ ਸੂਬੇ ਦੀ ਕਮਾਨ ਮਿਲੀ ਸੀ।
ਕਾਂਗਰਸ ਨੇਤਾ ਦੀ ਵਿਵਾਦਿਤ ਟਿੱਪਣੀ, PM ਮੋਦੀ ਦੇ ਬਾਰੇ ਕਹਿ ਦਿੱਤੀ ਵੱਡੀ ਗੱਲ, ਪਿਆ ਬਖੇੜਾ
NEXT STORY