ਨੈਸ਼ਨਲ ਡੈਸਕ : ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਪੀਰਨਿਗਾਹ ਤੋਂ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟ ਜਾਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਕਰੀਬ 15 ਸ਼ਰਧਾਲੂਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਫਿਲਹਾਲ ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਹ ਸਾਰੇ ਸ਼ਰਧਾਲੂ ਪੰਜਾਬ ਦੇ ਮਾਨਸਾ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਆਏ ਸਨ।
ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ
ਦੱਸ ਦੇਈਏ ਕਿ ਰਾਹਗੀਰਾਂ ਅਤੇ ਹੋਰ ਲੋਕਾਂ ਦੀ ਮਦਦ ਨਾਲ ਹਾਦਸੇ ਵਿਚ ਜ਼ਖ਼ਮੀ ਹੋਏ ਸਾਰੇ ਸ਼ਰਧਾਲੂਆਂ ਨੂੰ ਇਲਾਜ ਲਈ ਊਨਾ ਦੇ ਖੇਤਰੀ ਹਸਪਤਾਲ ਪਹੁੰਚਾਇਆ ਗਿਆ ਹੈ। ਜ਼ਖ਼ਮੀਆਂ 'ਚ ਜ਼ਿਆਦਾਤਰ ਬੱਚੇ ਸਨ। ਉਕਤ ਲੋਕ ਮਾਤਾ ਚਿੰਤਪੁਰਨੀ ਵਿਖੇ ਮੱਥਾ ਟੇਕਣ ਤੋਂ ਬਾਅਦ ਸ਼ਰਧਾਲੂ ਵੀਰਵਾਰ ਨੂੰ ਪੀਰਨੀਗਾਹ ਵਿਖੇ ਮੱਥਾ ਟੇਕਣ ਲਈ ਪੁੱਜੇ ਸਨ। ਜਦੋਂ ਸ਼ਰਧਾਲੂ ਪੀਰਨੀਗਾਹ ਵਿਖੇ ਮੱਥਾ ਟੇਕ ਕੇ ਆਪਣੇ ਪਿੰਡ ਜਾ ਰਹੇ ਸਨ ਤਾਂ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ - ਕੁਰਕਰੇ ਬਣੇ ਕਾਲ, ਸਿਰਫ ਪੰਜ ਰੁਪਏ ਦੇ ਕੁਰਕਰੇ ਲਈ ਜਿਗਰੀ ਦੋਸਤ ਦਾ ਚਾਕੂ ਮਾਰ-ਮਾਰ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਮਰੇ 'ਚ ਸਹੇਲੀ SHO ਨਾਲ ਫੜ੍ਹਿਆ ਗਿਆ ਇੰਸਪੈਕਟਰ, ਘਰਵਾਲੀ ਨੇ ਛਾਪਾ ਮਾਰ ਚਾੜ੍ਹਿਆ ਕੁਟਾਪਾ, ਵੀਡੀਓ ਵਾਇਰਲ
NEXT STORY