ਜੰਮੂ : ਜੰਮੂ-ਕਸ਼ਮੀਰ ਵਿਚ ਕਿਸ਼ਤਵਾੜ ਜ਼ਿਲ੍ਹੇ ਦੇ ਦਚਨ ਇਲਾਕੇ ਵਿਚ ਇਕ ਕਾਰ ਦੇ ਡੂੰਘੀ ਖੱਡ ਵਿਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਵਿਚੋਂ ਤਿੰਨ ਦੀ ਪਛਾਣ ਫਾਤਿਮਾ ਬੇਗਮ (36), ਉਸ ਦੇ ਬੱਚਿਆਂ ਮਾਦੀਆ ਵਾਨੀ (10) ਅਤੇ ਅਲਤਮਸ਼ ਵਾਨੀ (5 ਮਹੀਨੇ) ਵਜੋਂ ਹੋਈ ਹੈ। ਪੀੜਤ ਸੌਂਦਰ, ਦਚਨ ਦੇ ਵਾਸੀ ਸਨ। ਪਰਿਵਾਰ ਦੇ ਦੋ ਜ਼ਖਮੀ ਮੈਂਬਰਾਂ ਨੂੰ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ : ਜਗਨਨਾਥ ਰੱਥ ਯਾਤਰਾ ਦੌਰਾਨ ਤਿਲਕੀ ਭਗਵਾਨ ਬਾਲਭੱਦਰ ਦੀ ਮੂਰਤੀ, ਕਈ ਸ਼ਰਧਾਲੂ ਹੋਏ ਜ਼ਖਮੀ
ਇਸ ਦੌਰਾਨ ਕੇਂਦਰੀ ਮੰਤਰੀ ਡਾ: ਜਤਿੰਦਰ ਸਿੰਘ ਨੇ ਟਵਿੱਟਰ 'ਤੇ ਪੋਸਟ ਕੀਤਾ ਕਿ ਉਹ ਲਗਾਤਾਰ ਡਿਪਟੀ ਕਮਿਸ਼ਨਰ ਦੇ ਸੰਪਰਕ ਵਿਚ ਹਨ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਡਾ: ਸਿੰਘ ਨੇ ਲਿਖਿਆ, 'ਮੈਂ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਕਿਸ਼ਤਵਾੜ ਦੇ ਡੀਸੀ ਡਾ. ਦੇਵਾਂਸ਼ ਯਾਦਵ ਨਾਲ ਲਗਾਤਾਰ ਸੰਪਰਕ ਵਿਚ ਹਾਂ। ਦਚਨ ਇਲਾਕੇ 'ਚ ਇਕ ਨਿੱਜੀ ਆਲਟੋ ਗੱਡੀ ਡੂੰਘੀ ਖੱਡ 'ਚ ਡਿੱਗ ਗਈ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ 'ਚ ਭਰਤੀ ਕਰਵਾਇਆ ਜਾ ਰਿਹਾ ਹੈ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਸਟ੍ਰੀਆ ਦੇ ਦੋ ਦਿਨਾਂ ਦੌਰੇ 'ਤੇ ਵਿਆਨਾ ਪੁੱਜੇ PM ਮੋਦੀ, 41 ਸਾਲਾਂ ਪਿੱਛੋਂ ਕਿਸੇ ਭਾਰਤੀ PM ਦੀ ਇਹ ਪਹਿਲੀ ਯਾਤਰਾ
NEXT STORY