ਨੈਸ਼ਨਲ ਡੈਸਕ- ਪਹਿਲਗਾਮ ਹਮਲੇ ਮਗਰੋਂ ਭਾਰਤ ਸਰਕਾਰ ਵੱਲੋਂ ਪਾਕਿਸਤਾਨ 'ਤੇ ਸਖ਼ਤ ਕਾਰਵਾਈ ਲਈ ਤਿਆਰੀ ਖਿੱਚ ਲਈ ਗਈ ਹੈ। ਇਸੇ ਦੌਰਾਨ ਅੱਜ ਸਵੇਰ ਤੋਂ ਜੰਮੂ-ਕਸ਼ਮੀਰ ਦੇ ਬਾਂਦੀਪੋਰਾ 'ਚ ਅੱਤਵਾਦੀਆਂ ਨਾਲ ਸ਼ੁਰੂ ਹੋਏ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਲਸ਼ਕਰ ਦੇ ਟਾਪ ਕਮਾਂਡੋ ਅਲਤਾਫ਼ ਨੂੰ ਢੇਰ ਕਰ ਦਿੱਤਾ ਹੈ, ਜਦਕਿ 2 ਜਵਾਨ ਵੀ ਇਸ ਕਾਰਵਾਈ 'ਚ ਜ਼ਖ਼ਮੀ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਸ਼ੁੱਕਰਵਾਰ ਸਵੇਰੇ-ਸਵੇਰੇ ਅੱਤਵਾਦੀਆਂ ਵੱਲੋਂ ਫ਼ੌਜ ਦੇ ਜਵਾਨਾਂ 'ਤੇ ਫ਼ਾਇਰਿੰਗ ਸ਼ੁਰੂ ਕਰ ਦਿੱਤੀ ਗਈ ਸੀ ਤੇ ਜਵਾਨਾਂ ਵੱਲੋਂ ਵੀ ਇਸ 'ਤੇ ਜਵਾਬੀ ਫ਼ਾਇਰਿੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪਹਿਲਗਾਮ ਹਮਲੇ ਮਗਰੋਂ ਜੰਮੂ-ਕਸ਼ਮੀਰ 'ਚ ਫ਼ਸੇ ਟੂਰਿਸਟਾਂ ਦੀ ਮਦਦ ਲਈ ਅੱਗੇ ਆਇਆ ਰੇਲਵੇ ਵਿਭਾਗ
ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ੌਜ ਦੇ ਅਫ਼ਸਰਾਂ ਨੇ ਦੱਸਿਆ ਕਿ ਸੁਰੱਖਿਆ ਫੋਰਸਾਂ ਨੂੰ ਇਲਾਕੇ ਵਿਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਮਗਰੋਂ ਜਵਾਨਾਂ ਨੇ ਬਾਂਦੀਪੋਰਾ ਜ਼ਿਲ੍ਹੇ ਦੇ ਕੁਲਨਾਰ ਬਾਜੀਪੋਰਾ ਇਲਾਕੇ ਵਿਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਉੱਥੇ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਜਵਾਨਾਂ 'ਤੇ ਫ਼ਾਇਰਿੰਗ ਕਰ ਦਿੱਤੀ, ਜਿਸ ਮਗਰੋਂ ਮੁਕਾਬਲਾ ਸ਼ੁਰੂ ਹੋ ਗਿਆ।
ਇਹ ਵੀ ਪੜ੍ਹੋ- ਭਾਰਤ ਦੀ ਰਾਜਧਾਨੀ 'ਚ ਬੰਦ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ ਦੀ ਰਾਜਧਾਨੀ 'ਚ ਬੰਦ ਦਾ ਐਲਾਨ
NEXT STORY