ਨਵੀਂ ਦਿੱਲੀ — ਭਾਰਤ 'ਚ ਮਾਲਦੀਵ ਦੇ ਰਾਜਦੂਤ ਨੂੰ ਸੋਮਵਾਰ ਨੂੰ ਵਿਦੇਸ਼ ਮੰਤਰਾਲੇ 'ਚ ਤਲਬ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਮਾਲਦੀਵ ਦੇ ਕਈ ਮੰਤਰੀਆਂ ਵੱਲੋਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਗਈਆਂ ਟਿੱਪਣੀਆਂ 'ਤੇ ਸਖਤ ਚਿੰਤਾ ਜ਼ਾਹਰ ਕੀਤੀ ਗਈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਮਾਲਦੀਵ ਸਰਕਾਰ ਨੇ ਐਤਵਾਰ ਨੂੰ ਮੋਦੀ ਦੇ ਖਿਲਾਫ ਸੋਸ਼ਲ ਮੀਡੀਆ 'ਤੇ ਅਪਮਾਨਜਨਕ ਪੋਸਟਾਂ ਨੂੰ ਲੈ ਕੇ ਤਿੰਨ ਉਪ ਮੰਤਰੀਆਂ ਨੂੰ ਮੁਅੱਤਲ ਕਰ ਦਿੱਤਾ।
ਇਹ ਵੀ ਪੜ੍ਹੋ : ਕੀ ਹੁਣ WhatsApp ਦੀ ਵਰਤੋਂ ਕਰਨ 'ਤੇ ਲੱਗਣਗੇ ਪੈਸੇ?
ਤਿੰਨ ਉਪ ਮੰਤਰੀਆਂ ਨੇ ਪ੍ਰਧਾਨ ਮੰਤਰੀ ਦੀ ਲਕਸ਼ਦੀਪ ਫੇਰੀ ਤੋਂ ਬਾਅਦ 'ਐਕਸ' 'ਤੇ ਉਨ੍ਹਾਂ ਦੀ ਪੋਸਟ ਦੀ ਆਲੋਚਨਾ ਕਰਦੇ ਹੋਏ ਕਿਹਾ ਸੀ ਕਿ ਇਹ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਮਾਲਦੀਵ ਲਈ ਇੱਕ ਵਿਕਲਪਿਕ ਸੈਰ-ਸਪਾਟਾ ਸਥਾਨ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਹੈ। ਮਾਲਦੀਵ ਦੀਆਂ ਮੀਡੀਆ ਰਿਪੋਰਟਾਂ ਅਨੁਸਾਰ, ਯੁਵਾ ਮੰਤਰਾਲੇ ਦੇ ਉਪ ਮੰਤਰੀਆਂ - ਮਾਲਸ਼ਾ ਸ਼ਰੀਫ, ਮਰੀਅਮ ਸ਼ੀਆਨਾ ਅਤੇ ਅਬਦੁੱਲਾ ਮਹਿਜ਼ੂਮ ਮਜੀਦ - ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਨਵੀਂ ਦਿੱਲੀ ਵਿੱਚ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮਾਲੇ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਐਤਵਾਰ ਨੂੰ ਇਹ ਮਾਮਲਾ ਮਾਲਦੀਵ ਦੇ ਵਿਦੇਸ਼ ਮੰਤਰਾਲੇ ਕੋਲ ਉਠਾਇਆ। ਮੰਤਰੀਆਂ ਦੀ ਅਪਮਾਨਜਨਕ ਟਿੱਪਣੀਆਂ ਦੀ ਭਾਰਤ ਵਿਚ ਆਲੋਚਨਾ ਹੋਈ ਹੈ।
ਇਹ ਵੀ ਪੜ੍ਹੋ : TV ਦੇ ਸ਼ੌਕੀਣਾਂ ਲਈ ਵੱਡਾ ਝਟਕਾ, ਚੈਨਲਾਂ ਦੀਆਂ ਕੀਮਤਾਂ ’ਚ ਹੋਇਆ ਭਾਰੀ ਵਾਧਾ
'ਐਕਸ' 'ਤੇ ਕਈ ਮਸ਼ਹੂਰ ਹਸਤੀਆਂ ਨੇ ਲੋਕਾਂ ਨੂੰ ਮਾਲਦੀਵ ਜਾਣ ਦੀ ਬਜਾਏ ਘਰੇਲੂ ਸੈਰ-ਸਪਾਟਾ ਸਥਾਨਾਂ 'ਤੇ ਜਾਣ ਦੀ ਅਪੀਲ ਕੀਤੀ ਹੈ। ਸੋਸ਼ਲ ਮੀਡੀਆ 'ਤੇ ਅਜਿਹੀਆਂ ਪੋਸਟਾਂ ਵੀ ਆਈਆਂ ਸਨ, ਜਿਨ੍ਹਾਂ 'ਚ ਦਾਅਵਾ ਕੀਤਾ ਗਿਆ ਸੀ ਕਿ ਵਿਵਾਦ ਦੇ ਮੱਦੇਨਜ਼ਰ ਕੁਝ ਭਾਰਤੀ ਮਾਲਦੀਵ ਦੀ ਆਪਣੀ ਨਿਰਧਾਰਤ ਯਾਤਰਾ ਰੱਦ ਕਰ ਰਹੇ ਹਨ। ਮਾਲਦੀਵ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਰਕਾਰ ਵਿਦੇਸ਼ੀ ਨੇਤਾਵਾਂ ਦੇ ਖਿਲਾਫ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ "ਅਪਮਾਨਜਨਕ ਟਿੱਪਣੀਆਂ" ਤੋਂ ਜਾਣੂ ਹਨ ਅਤੇ ਇਨ੍ਹਾਂ ਨੇਤਾਵਾਂ ਦੇ ਨਿੱਜੀ ਵਿਚਾਰ ਦੇਸ਼ ਦੀ ਪ੍ਰਤੀਨਿਧਤਾ ਨੂੰ ਨਹੀਂ ਦਰਸਾਉਂਦੇ ਹਨ।
ਇਹ ਵੀ ਪੜ੍ਹੋ : ਲਵਲੀ ਆਟੋਜ਼ ਦੇ ਮਿੱਤਲ ਪਰਿਵਾਰ ਦੇ ਨਾਂ ’ਤੇ ਹੋਈ 53 ਲੱਖ ਦੀ ਠੱਗੀ, ਕੇਸ ਦਰਜ
ਮਾਲਦੀਵ ਦੇ ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਇੱਕ ਬਿਆਨ ਵਿੱਚ ਕਿਹਾ, “ਮਾਲਦੀਵ ਦੀ ਸਰਕਾਰ ਵਿਦੇਸ਼ੀ ਨੇਤਾਵਾਂ ਅਤੇ ਉੱਚ ਦਰਜੇ ਦੇ ਵਿਅਕਤੀਆਂ ਵਿਰੁੱਧ ਸੋਸ਼ਲ ਮੀਡੀਆ ਪਲੇਟਫਾਰਮਾਂ ਉੱਤੇ ਅਪਮਾਨਜਨਕ ਟਿੱਪਣੀਆਂ ਤੋਂ ਜਾਣੂ ਹੈ। ਇਹ ਵਿਚਾਰ (ਨੇਤਾਵਾਂ ਦੇ) ਨਿੱਜੀ ਹਨ ਅਤੇ ਮਾਲਦੀਵ ਸਰਕਾਰ ਉਨ੍ਹਾਂ ਦੇ ਵਿਚਾਰਾਂ ਦੀ ਪ੍ਰਤੀਨਿਧਤਾ ਨਹੀਂ ਕਰਦੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਲਦੀਵ ਦੀ ਮਹਿਲਾ ਮੰਤਰੀ ਮਰੀਅਮ ਸ਼ਿਓਨਾ ਨੇ ਪੀਐਮ ਮੋਦੀ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਇਹ ਸਾਰਾ ਵਿਵਾਦ ਖੜ੍ਹਾ ਹੋ ਗਿਆ ਸੀ, ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੇ ਆਪਣੀ ਪੋਸਟ ਡਿਲੀਟ ਕਰ ਦਿੱਤੀ ਸੀ। ਇਸ ਦੌਰਾਨ ਭਾਰਤ ਨੇ ਇਹ ਮੁੱਦਾ ਮਾਲਦੀਵ ਦੀ ਮੁਹੰਮਦ ਮੁਈਜ਼ੂ ਸਰਕਾਰ ਕੋਲ ਉਠਾਇਆ ਸੀ। ਮਾਲੇ 'ਚ ਭਾਰਤੀ ਹਾਈ ਕਮਿਸ਼ਨਰ ਨੇ ਮੰਤਰੀ ਦੀ ਟਿੱਪਣੀ 'ਤੇ ਸਖ਼ਤ ਇਤਰਾਜ਼ ਜਤਾਇਆ ਸੀ।ਭਾਰਤ ਦੇ ਇਤਰਾਜ਼ ਤੋਂ ਬਾਅਦ ਮਾਲਦੀਵ ਸਰਕਾਰ ਨੇ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਇਹ ਉਨ੍ਹਾਂ ਦੀ ਨਿੱਜੀ ਰਾਏ ਹੈ। ਮੰਤਰੀ ਦੀਆਂ ਟਿੱਪਣੀਆਂ ਮਾਲਦੀਵ ਸਰਕਾਰ ਦੇ ਵਿਚਾਰਾਂ ਨੂੰ ਨਹੀਂ ਦਰਸਾਉਂਦੀਆਂ ਹਨ।
ਇਸ ਮੁੱਦੇ 'ਤੇ ਵਧਦੇ ਵਿਵਾਦ ਨੂੰ ਦੇਖਦੇ ਹੋਏ ਮਾਲਦੀਵ ਸਰਕਾਰ ਨੇ ਮੰਤਰੀ ਮਰੀਅਮ ਸ਼ਿਓਨਾ ਦੇ ਨਾਲ-ਨਾਲ ਮਲਸ਼ਾ ਸ਼ਰੀਫ ਅਤੇ ਮਹਿਜੂਮ ਮਜੀਦ ਨੂੰ ਪੀਐੱਮ ਮੋਦੀ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ 'ਤੇ ਮੁਅੱਤਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਮਹਾਦੇਵ ਐਪ ਘਪਲਾ : 10 ਜਨਵਰੀ ਨੂੰ ਕੋਰਟ ਪੇਸ਼ੀ ’ਚ ED ਕਰ ਸਕਦੀ ਹੈ ਕੁਝ ਵੱਡੇ ਖ਼ੁਲਾਸੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਲਕਿਸ ਬਾਨੋ ਮਾਮਲਾ : ਕੋਰਟ ਦੇ ਫ਼ੈਸਲੇ ਤੋਂ ਬਾਅਦ ਰਿਸ਼ਤੇਦਾਰਾਂ ਨੇ ਚਲਾਏ ਪਟਾਕੇ
NEXT STORY