ਨਵੀਂ ਦਿੱਲੀ- ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਦਾ ਅੱਜ ਯਾਨੀ ਵੀਰਵਾਰ ਨੂੰ ਤੀਜਾ ਦਿਨ ਹੈ। ਕਿਸਾਨ ਦਿੱਲੀ ਕੂਚ ਕਰਨ 'ਤੇ ਅੜੇ ਹੋਏ ਹਨ। ਉੱਥੇ ਹੀ ਅੱਜ ਮੁੜ ਕੇਂਦਰੀ ਮੰਤਰੀਆਂ ਨਾਲ ਕਿਸਾਨ ਆਗੂਆਂ ਦੀ ਬੈਠਕ ਹੋਵੇਗੀ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਕਿਹਾ ਕਿ ਕਿਸਾਨਾਂ ਦੇ ਟਰੈਕਟਰਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਪ੍ਰਦਰਸ਼ਨ ਦੌਰਾਨ ਕਈ ਟਰੈਕਟਰਾਂ ਨੂੰ ਨੁਕਸਾਨ ਹੋਇਆ ਸੀ। ਸਰਕਾਰ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਜੋ ਵੀ ਨੁਕਸਾਨ ਹੋਇਆ ਜਾਂ ਟਰੈਕਟਰਾਂ ਨੂੰ ਜੋ ਨੁਕਸਾਨ ਹੋਇਆ ਉਸ ਦੀ ਭਰਪਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਗੁਰਨਾਮ ਸਿੰਘ ਚਢੂਨੀ ਦਾ ਐਲਾਨ, ਭਲਕੇ ਹਰਿਆਣਾ 'ਚ ਵੀ 3 ਘੰਟੇ ਫ੍ਰੀ ਹੋਣਗੇ ਟੋਲ ਪਲਾਜ਼ਾ
ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ਾ ਮੁਆਫ਼ੀ, ਪੁਲਸ 'ਚ ਦਰਜ ਕੇਸ ਵਾਪਸ ਲੈਣ, ਲਖੀਮਪੁਰੀ ਖੀਰੀ ਹਿੰਸਾ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਮੰਗ ਕਰ ਰਹੀ ਹੈ। । ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਹਰਿਆਣੇ ਦੇ ਬਾਰਡਰਾਂ ਮਗਰੋਂ ਹੁਣ ਕਿਸਾਨਾਂ ਨੇ ਹਿਮਾਚਲ ਦੇ ਬਾਰਡਰਾਂ 'ਤੇ ਬੈਠਣਾ ਕੀਤਾ ਸ਼ੁਰੂ
NEXT STORY