ਨਵੀਂ ਦਿੱਲੀ, (ਏਜੰਸੀ)-ਸੁਪਰੀਮ ਕੋਰਟ ਨੇ ਇਕ ਨਾਬਾਲਗ ਦੇ ਜਿਨਸੀ ਸ਼ੋਸ਼ਣ ਦੇ 2013 ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਵੈ-ਘੋਸ਼ਿਤ ਬਾਬਾ ਆਸਾਰਾਮ ਨੂੰ ਫਿਲਹਾਲ ਅੰਤਰਿਮ ਜ਼ਮਾਨਤ ਦੇਣ ਤੋਂ ਵੀਰਵਾਰ ਨੂੰ ਇਨਕਾਰ ਕਰ ਦਿੱਤਾ, ਪਰ ਉਸ ਨੂੰ 24 ਘੰਟੇ ਸਹਾਇਤਾ ਲਈ ਆਪਣੀ ਪਸੰਦ ਦਾ ਸਿਖਲਾਈ ਪ੍ਰਾਪਤ ਕੇਅਰਟੇਕਰ ਰੱਖਣ ਦੀ ਇਜਾਜ਼ਤ ਦੇ ਦਿੱਤੀ।
ਜਸਟਿਸ ਐੱਮ. ਐੱਮ. ਸੁੰਦਰੇਸ਼ ਅਤੇ ਜਸਟਿਸ ਪੀ. ਬੀ. ਵਰਾਾਲੇ ਦੀ ਬੈਂਚ ਨੇ ਸਿਹਤ ਦੇ ਆਧਾਰ ’ਤੇ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਆਸਾਰਾਮ ਦੀ ਅਰਜ਼ੀ ਨੂੰ ਪੈਂਡਿੰਗ ਰੱਖਿਆ। ਬੈਂਚ ਨੇ ਉਸ ਨੂੰ ਇਹ ਛੋਟ ਦਿੱਤੀ ਕਿ ਸਿਹਤ ਵਿਗੜਨ ’ਤੇ ਉਹ ਮਾਮਲੇ ਦੀ ਜਲਦ ਸੁਣਵਾਈ ਦੀ ਮੰਗ ਕਰ ਸਕਦਾ ਹੈ। ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਆਸਾਰਾਮ ਨੇ ਅਦਾਲਤ ਤੋਂ ਇਹ ਤੱਥ ਲੁਕੋਇਆ ਕਿ ਉਸ ਦੇ ਵਕੀਲ ਨੇ ਪੈਰੋਲ ਲਈ ਅਰਜ਼ੀ ਦਿੱਤੀ ਸੀ। ਆਸਾਰਾਮ ਦੇ ਵਕੀਲ ਨੇ ਕਿਹਾ ਕਿ ਪੈਰੋਲ ਲਈ ਅਰਜ਼ੀ ਕਾਫ਼ੀ ਪਹਿਲਾਂ ਦਿੱਤੀ ਗਈ ਸੀ ਅਤੇ ਉਹ ਸਿਹਤ ਦੇ ਆਧਾਰ ’ਤੇ ਨਹੀਂ ਸੀ। ਇਸ ਤੋਂ ਪਹਿਲਾਂ, ਰਾਜਸਥਾਨ ਹਾਈ ਕੋਰਟ ਨੇ ਆਸਾਰਾਮ ਨੂੰ 20 ਦਿਨਾਂ ਦੀ ਪੈਰੋਲ ਦਿੰਦੇ ਹੋਏ ਕਿਹਾ ਸੀ ਕਿ ਰਾਜ ਸਰਕਾਰ ਉਸ ਦੀ ਪੈਰੋਲ ਅਰਜ਼ੀ ਨੂੰ ਰੱਦ ਕਰਨ ਦੇ ਆਪਣੇ ਫੈਸਲੇ ਨੂੰ ਸਹੀ ਨਹੀਂ ਠਹਿਰਾ ਸਕੀ।
ਸਾਵਧਾਨ! ਜ਼ਿਪ ਫਾਈਲ ਬਣ ਸਕਦੀ ਹੈ ਬੈਂਕ ਖਾਤੇ ਲਈ ਖ਼ਤਰਾ
NEXT STORY