ਨੈਸ਼ਨਲ ਡੈਸਕ- ਰਾਜਸਥਾਨ ਦੇ ਚਿਤੌੜਗੜ੍ਹ ਜ਼ਿਲ੍ਹੇ ਤੋਂ ਇਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਰਿਵਾਰਕ ਝਗੜੇ ਤੋਂ ਬਾਅਦ ਇੱਕ ਵਿਅਕਤੀ ਨੇ ਆਪਣੀ ਪਹਿਲੀ ਪਤਨੀ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। ਇਸ ਵਾਰਦਾਤ ਮਗਰੋਂ ਗੁੱਸੇ 'ਚ ਆਏ ਉਸ ਦੇ ਪੁੱਤ ਨੇ ਲਾਠੀਆਂ-ਡੰਡਿਆਂ ਨਾਲ ਕੁੱਟ-ਕੁੱਟ ਕੇ ਆਪਣੇ ਪਿਓ ਦਾ ਕਤਲ ਕਰ ਦਿੱਤਾ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸੋਮਵਾਰ ਰਾਤ ਗੰਗਰਾਰ ਥਾਣਾ ਖੇਤਰ ਦੇ ਸੁਵਾਨੀਆ ਪਿੰਡ ਵਿੱਚ ਵਾਪਰੀ। ਪੁਲਸ ਡਿਪਟੀ ਸੁਪਰਡੈਂਟ (DSP) ਉਦੇ ਸਿੰਘ ਅਨੁਸਾਰ, 3 ਵਿਆਹ ਕਰਵਾ ਚੁੱਕਾ ਭਗਵਾਨਾ ਕਾਲਬੇਲੀਆ (55) ਸੁਵਾਨੀਆ ਪਿੰਡ ਵਿੱਚ ਤਾਰਾ ਨਾਂ ਦੀ ਔਰਤ ਨਾਲ ਰਹਿ ਰਿਹਾ ਸੀ।
ਇਹ ਵੀ ਪੜ੍ਹੋ- ਮਸ਼ਹੂਰ ਅਦਾਕਾਰਾ ਨੇ 36 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ ! ਹਾਲੀਵੁੱਡ 'ਚ ਛਾਈ ਸੋਗ ਦੀ ਲਹਿਰ
ਜਦੋਂ ਭਗਵਾਨਾ ਖੇਤ ਵਿੱਚ ਆਪਣੇ ਕੁਝ ਦੋਸਤਾਂ ਨਾਲ ਬੈਠਾ ਸੀ, ਤਾਂ ਉਸ ਦੀ ਪਹਿਲੀ ਪਤਨੀ ਭੋਮਲੀ (50) ਅਤੇ ਪੁੱਤਰ ਅਨਿਲ ਉੱਥੇ ਆ ਪਹੁੰਚੇ। ਉਨ੍ਹਾਂ ਨੇ ਭਗਵਾਨਾ ਨੂੰ ਆਪਣੇ ਪਿੰਡ ਵਾਪਸ ਚੱਲਣ ਲਈ ਕਿਹਾ, ਜਿਸ ਨੂੰ ਲੈ ਕੇ ਉਨ੍ਹਾਂ ਵਿਚਾਲੇ ਬਹਿਸ ਹੋ ਗਈ। ਤਕਰਾਰ ਦੌਰਾਨ ਮਾਮਲਾ ਇੰਨਾ ਭਖ ਗਿਆ ਕਿ ਭਗਵਾਨਾ ਨੇ ਬੰਦੂਕ ਨਾਲ ਗੋਲੀ ਚਲਾ ਦਿੱਤੀ, ਜਿਸ ਨਾਲ ਭੋਮਲੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮਾਂ ਦੇ ਕਤਲ ਤੋਂ ਗੁੱਸੇ ਵਿੱਚ ਆਏ ਅਨਿਲ ਨੇ ਡੰਡੇ ਨਾਲ ਆਪਣੇ ਪਿਓ ਭਗਵਾਨਾ 'ਤੇ ਹਮਲਾ ਕਰ ਦਿੱਤਾ ਤੇ ਮਾਰ-ਮਾਰ ਲਹੂ-ਲੁਹਾਨ ਕਰ ਦਿੱਤਾ, ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ। ਅਨਿਲ ਨੇ ਲੜਾਈ ਰੁਕਵਾਉਣ ਆਈ ਤਾਰਾ 'ਤੇ ਵੀ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖਮੀ ਹੋ ਗਈ ਅਤੇ ਉਸ ਦਾ ਇਲਾਜ ਹਸਪਤਾਲ 'ਚ ਚੱਲ ਰਹਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਪਿੰਡ ਵਿੱਚ ਪੁਲਸ ਬਲ ਤੈਨਾਤ ਕਰ ਦਿੱਤਾ ਗਿਆ ਹੈ ਅਤੇ ਪੁਲਸ ਨੇ ਅਨਿਲ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫੇਸਬੁੱਕ 'ਤੇ ਅਣਜਾਣ ਵਿਅਕਤੀ ਨਾਲ ਦੋਸਤੀ ਕਰ 15 ਲੱਖ ਦਾ ਲੱਗਾ ਵੱਡਾ ਚੂਨਾ
NEXT STORY