ਨਵੀਂ ਦਿੱਲੀ- ਉੱਤਰ ਪ੍ਰਦੇਸ਼ ਦੇ ਲਖੀਮਪੁਰ ’ਚ ਹੋਈ ਹਿੰਸਾ ਨੂੰ ਸਪੈਸ਼ਲ ਜਾਂਚ ਟੀਮ (ਐੱਸ.ਆਈ.ਟੀ.) ਨੇ ਸੋਚੀ ਸਮਝੀ ਸਾਜਿਸ਼ ਦੱਸਿਆ ਹੈ। ਐੱਸ.ਆਈ.ਟੀ. ਦੇ ਜਾਂਚ ਅਧਿਕਾਰੀ ਨੇ ਦੋਸ਼ੀਆਂ ਵਿਰੁੱਧ ਧਾਰਾਵਾਂ ਵਧਾਉਣ ਲਈ ਕੋਰਟ ’ਚ ਅਰਜ਼ੀ ਦਿੱਤੀ ਹੈ। ਕੋਰਟ ਨੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਸਮੇਤ 14 ਦੋਸ਼ੀਆਂ ਨੂੰ ਕੋਰਟ ’ਚ ਤਲਬ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਕੋਰਟ ਐੱਸ.ਆਈ.ਟੀ. ਨੂੰ ਇਸ ਮਾਮਲੇ ’ਚ ਧਾਰਾਵਾਂ ਵਧਾਉਣ ਦੀ ਮਨਜ਼ੂਰੀ ਦੇ ਸਕਦਾ ਹੈ। ਇਸ ਤੋਂ ਬਾਅਦ ਮੰਤਰੀ ਦੇ ਪੁੱਤਰ ਸਮੇਤ ਬਾਕੀ ਦੋਸ਼ੀਆਂ ’ਤੇ ਕਤਲ ਅਤੇ ਅਪਰਾਧਕ ਸਾਜਿਸ਼ ਦਾ ਮੁਕੱਦਮਾ ਚੱਲੇਗਾ।
ਇਹ ਵੀ ਪੜ੍ਹੋ : ਬੇਅਦਬੀ ਮਾਮਲਾ : ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਰਾਮ ਰਹੀਮ ਨੇ ਹਾਈ ਕੋਰਟ ’ਚ ਦਿੱਤੀ ਚੁਣੌਤੀ
ਮੋਨੂੰ ਦੇ ਪਿਤਾ ਅਜੇ ਮਿਸ਼ਰਾ ਨੂੰ ਜਿਵੇਂ ਹੀ ਪੁੱਤਰ ’ਤੇ ਧਾਰਾਵਾਂ ਵਧਾਏ ਜਾਣ ਦੀ ਖ਼ਬਰ ਲੱਗੀ, ਉਹ ਦੁਪਹਿਰ 12 ਵਜੇ ਜੇਲ੍ਹ ਪਹੁੰਚ ਗਏ। ਉਨ੍ਹਾਂ ਨੇ ਪੁੱਤਰ ਨੂੰ ਹੌਂਸਲਾ ਦਿੱਤਾ। ਇਸ ਦੌਰਾਨ ਉਹ ਮੀਡੀਆ ਦੇ ਸਵਾਲਾਂ ਤੋਂ ਬਚਦੇ ਨਜ਼ਰ ਆਏ। ਮੋਨੂੰ ਸਮੇਤ ਹਿੰਸਾ ਦੇ ਸਾਰੇ 14 ਦੋਸ਼ੀਆਂ ਨੇ ਅੱਜ ਕੋਰਟ ’ਚ ਪੇਸ਼ ਹੋਣਾ ਸੀ ਪਰ ਦੁਪਹਿਰ ਤੱਕ ਕੋਈ ਵੀ ਦੋਸ਼ੀ ਅਦਾਲਤ ਨਹੀਂ ਪਹੁੰਚਿਆ। ਦੱਸਣਯੋਗ ਹੈ ਕਿ 3 ਅਕਤੂਬਰ (ਐਤਵਾਰ) ਨੂੰ ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਵਿਰੋਧ ਕਰਦੇ ਹੋਏ ਕਾਲੇ ਝੰਡੇ ਦਿਖਾਏ ਸਨ। ਇਸ ਦੌਰਾਨ ਇਕ ਗੱਡੀ ਨੇ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਇਸ ’ਚ 4 ਕਿਸਾਨਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਹਿੰਸਾ ਭੜਕ ਗਈ ਸੀ। ਭੜਕੀ ਹਿੰਸਾ ਦੌਰਾਨ ਇਕ ਪੱਤਰਕਾਰ ਸਮੇਤ 4 ਹੋਰ ਦੀ ਵੀ ਮੌਤ ਹੋਈ ਸੀ। ਇਸ ਮਾਮਲੇ ’ਚ ਉਨ੍ਹਾਂ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ ਵਿਰੁੱਧ ਕਤਲ ਅਤੇ ਅਪਰਾਧਕ ਸਾਜਿਸ਼ ਦਾ ਕੇਸ ਦਰਜ ਕੀਤਾ ਗਿਆ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਜੰਮੂ ਕਸ਼ਮੀਰ : ਮੁਕਾਬਲੇ ਦੌਰਾਨ ਸੁਰੱਖਿਆ ਫ਼ੋਰਸਾਂ ਨੇ ਇਕ ਅੱਤਵਾਦੀ ਕੀਤਾ ਢੇਰ
NEXT STORY