ਨੈਸ਼ਨਲ ਡੈਸਕ - ਕਰਨਾਟਕ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭੋਜਨਖਾਨੇ ਵਿੱਚ ਐੱਲਪੀਜੀ ਗੈਸ ਸਿਲੰਡਰ ਫੱਟਣ ਨਾਲ ਵੱਡਾ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਇਸ ਧਮਾਕੇ ਕਾਰਨ 10 ਲੋਕ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸਪਤਗਿਰੀ ਔਰੇਂਜ ਹੋਟਲ 'ਚ ਜਦੋਂ ਧਮਾਕਾ ਹੋਇਆ, ਉਸ ਸਮੇਂ ਉੱਥੇ ਕੋਈ ਗਾਹਕ ਨਹੀਂ ਸੀ। ਇਹ ਹਾਦਸਾ ਸਵੇਰੇ ਕਰੀਬ 6:15 ਵਜੇ ਵਾਪਰਿਆ ਹੈ। ਧਮਾਕੇ ਦੇ ਸਮੇਂ ਹੋਟਲ ਦੇ ਕਰਮਚਾਰੀ ਨਾਸ਼ਤਾ ਬਣਾਉਣ ਦੀ ਤਿਆਰੀ ਕਰ ਰਹੇ ਸਨ।
ਇਹ ਵੀ ਪੜ੍ਹੋ -ਰਾਤ ਨੂੰ ਮਿਲ ਗਿਆ ਸੀ ਪੇਪਰ, ਫੁੱਫੜ ਨੇ ਕਰਵਾਈ ਸੈਟਿੰਗ, NEET ਪੇਪਰ ਲੀਕ ਮਾਮਲੇ 'ਚ ਵਿਦਿਆਰਥੀ ਦਾ ਵੱਡਾ ਖੁਲਾਸਾ
ਉਨ੍ਹਾਂ ਨੇ ਦੱਸਿਆ ਕਿ ਐੱਲਪੀਜੀ ਗੈਸ ਸਿਲੰਡਰ ਫੱਟਣ ਨਾਲ ਰਸੋਈ ਵਿਚ ਅੱਗ ਲੱਗ ਗਈ ਅਤੇ ਕਈ ਕਰਮਚਾਰੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਜ਼ਖ਼ਮੀ ਕਰਮਚਾਰੀਆਂ ਨੂੰ ਹਸਪਤਾਲ ਲਿਜਾਇਆ ਗਿਆ। ਫਾਇਰ ਅਤੇ ਬਚਾਅ ਸੇਵਾ ਦੇ ਕਰਮਚਾਰੀਆਂ ਦੀ ਟੀਮ ਨੇ ਅੱਗ ਬੁਝਾਈ। ਇਕ ਅਧਿਕਾਰੀ ਨੇ ਕਿਹਾ, "ਜ਼ਖ਼ਮੀ ਕਰਮਚਾਰੀਆਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ 'ਚੋਂ ਦੋ ਦੀ ਹਾਲਤ ਨਾਜ਼ੁਕ ਹੈ। ਅਸੀਂ ਕਰਮਚਾਰੀਆਂ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰਾਂਗੇ।"
ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
20 ਤੋਂ 25 ਹਜ਼ਾਰ 'ਚ ਬਣਾਏ ਜਾਂਦੇ ਨੇ ਜਾਅਲੀ ਆਧਾਰ ਕਾਰਡ, ਹੱਥਾਂ ਦੀ ਥਾਂ ਲਏ ਜਾਂਦੇ ਨੇ ਪੈਰਾਂ ਦੇ ਨਿਸ਼ਾਨ
NEXT STORY