ਨੈਸ਼ਨਲ ਡੈਸਕ: ਦੇਸ਼ ਭਰ 'ਚ ਮੌਨਸੂਨ ਦੀ ਬਾਰਿਸ਼ ਜਾਰੀ ਹੈ ਅਤੇ ਭਾਰਤੀ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਕਈ ਇਲਾਕਿਆਂ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਲੋਕਾਂ ਨੂੰ ਬਿਜਲੀ ਡਿੱਗਣ ਤੋਂ ਸਾਵਧਾਨ ਰਹਿਣ ਦੀ ਸਲਾਹ ਵੀ ਦਿੱਤੀ ਹੈ।
ਪੱਛਮੀ ਹਿਮਾਲੀਅਨ ਖੇਤਰ ਤੇ ਰਾਜਸਥਾਨ 'ਚ ਨਵਾਂ ਦੌਰ
ਆਈਐੱਮਡੀ ਦੇ ਅਨੁਸਾਰ 29 ਤੋਂ 31 ਜੁਲਾਈ ਦੌਰਾਨ ਪੱਛਮੀ ਹਿਮਾਲੀਅਨ ਖੇਤਰ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਇੱਕ ਨਵਾਂ ਦੌਰ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 28 ਅਤੇ 29 ਜੁਲਾਈ ਨੂੰ ਪੂਰਬੀ ਰਾਜਸਥਾਨ 'ਚ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ ਵਿਸ਼ੇਸ਼ ਤੌਰ 'ਤੇ ਕਿਹਾ ਕਿ 28 ਜੁਲਾਈ ਨੂੰ ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਵਿੱਚ ਕੁਝ ਥਾਵਾਂ 'ਤੇ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, 28 ਜੁਲਾਈ ਤੋਂ 2 ਅਗਸਤ ਦੌਰਾਨ ਹਰਿਆਣਾ, ਚੰਡੀਗੜ੍ਹ ਤੇ ਰਾਜਸਥਾਨ 'ਚ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ...School Closed: 2 ਦਿਨ ਬੰਦ ਰਹਿਣਗੇ ਸਾਰੇ ਸਕੂਲ, ਪ੍ਰਸ਼ਾਸਨ ਨੇ ਕੀਤਾ ਛੁੱਟੀ ਦਾ ਐਲਾਨ
ਮੱਧ ਭਾਰਤ ਤੇ ਉੱਤਰ-ਪੂਰਬ 'ਚ ਬਿਜਲੀ ਡਿੱਗਣ ਦਾ ਖ਼ਤਰਾ
ਆਈਐਮਡੀ ਨੇ ਚਿਤਾਵਨੀ ਦਿੱਤੀ ਹੈ ਕਿ ਅੱਜ ਤੋਂ ਅਗਲੇ ਚਾਰ ਦਿਨਾਂ ਤੱਕ ਮੱਧ ਪ੍ਰਦੇਸ਼, ਛੱਤੀਸਗੜ੍ਹ, ਪੱਛਮੀ ਬੰਗਾਲ, ਸਿੱਕਮ, ਬਿਹਾਰ, ਝਾਰਖੰਡ ਅਤੇ ਓਡੀਸ਼ਾ 'ਚ ਬਹੁਤ ਭਾਰੀ ਬਾਰਿਸ਼ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਵਿਭਾਗ ਨੇ ਲੋਕਾਂ ਨੂੰ ਬਿਜਲੀ ਡਿੱਗਣ ਦੌਰਾਨ ਚੌਕਸ ਰਹਿਣ ਤੇ ਮਜ਼ਬੂਤ ਇਮਾਰਤ ਜਾਂ ਢਾਂਚੇ ਵਿੱਚ ਪਨਾਹ ਲੈਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ...ਅਮਰਨਾਥ ਯਾਤਰਾ: 1,635 ਸ਼ਰਧਾਲੂਆਂ ਦਾ 26ਵਾਂ ਜਥਾ ਜੰਮੂ ਤੋਂ ਰਵਾਨਾ, ਹੁਣ ਤੱਕ 3.77 ਲੱਖ ਸ਼ਰਧਾਲੂਆਂ ਨੇ ਕੀਤੇ ਬਾਬਾ ਬਰਫਾਨੀ ਦੇ ਦਰਸ਼ਨ
ਇਸ ਤੋਂ ਇਲਾਵਾ, 1 ਤੋਂ 3 ਅਗਸਤ ਦੌਰਾਨ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ ਇੱਕ ਨਵਾਂ ਦੌਰ ਸ਼ੁਰੂ ਹੋਣ ਦੀ ਸੰਭਾਵਨਾ ਹੈ। 1 ਅਤੇ 2 ਅਗਸਤ ਨੂੰ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਅਲੱਗ-ਥਲੱਗ ਥਾਵਾਂ 'ਤੇ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਭਵਿੱਖਬਾਣੀਆਂ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਸਬੰਧਤ ਖੇਤਰਾਂ ਦੇ ਲੋਕਾਂ ਅਤੇ ਪ੍ਰਸ਼ਾਸਨ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੌਜਵਾਨ ਦਾ ਖ਼ੌਫ਼ਨਾਕ ਕਾਰਾ ! ਮਾਮੂਲੀ ਝਗੜੇ ਮਗਰੋਂ ਕੁਹਾੜੀ ਨਾਲ ਵੱਢ'ਤੀ ਪਤਨੀ
NEXT STORY