ਠਾਣੇ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੇ ਜੀਐੱਸਟੀ ਘੁਟਾਲੇ ਦਾ ਪਰਦਾਫਾਸ਼ ਹੋਇਆ ਹੈ। ਇਸ ਮਾਮਲੇ ਵਿੱਚ ਅਧਿਕਾਰੀਆਂ ਨੇ 26.92 ਕਰੋੜ ਰੁਪਏ ਦੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਘੁਟਾਲੇ ਨਾਲ ਸਬੰਧਤ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਜੀਐੱਸਟੀ) ਚੋਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਰੈਕੇਟ ਦੇ ਮਾਸਟਰਮਾਈਂਡ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਸੀਜੀਐੱਸਟੀ (CGST) ਦੇ ਸੰਯੁਕਤ ਕਮਿਸ਼ਨਰ ਅਮਿਤ ਕੁਮਾਰ ਸਿੰਘ ਨੇ ਇੱਕ ਰਿਲੀਜ਼ ਵਿੱਚ ਕਿਹਾ ਕਿ ਦੋਸ਼ੀ ਕਪਾੜੀਆ ਮਹਿਮਦ ਸੁਲਤਾਨ ਨੇ 18 ਜਾਅਲੀ ਸੰਸਥਾਵਾਂ ਬਣਾ ਕੇ ਧੋਖਾਧੜੀ ਕੀਤੀ, ਜਿਨ੍ਹਾਂ ਦੀ ਵਰਤੋਂ ਜਾਅਲੀ ਚਲਾਨ ਬਣਾਉਣ ਅਤੇ ਮਾਲ ਜਾਂ ਸੇਵਾਵਾਂ ਦੀ ਅਸਲ ਸਪਲਾਈ ਦੇ ਬਿਨਾਂ ITC ਦਾ ਦਾਅਵਾ ਕਰਨ ਲਈ ਕੀਤੀ ਗਈ ਸੀ। ਸੰਯੁਕਤ ਕਮਿਸ਼ਨਰ ਅਮਿਤ ਕੁਮਾਰ ਸਿੰਘ ਨੇ ਦੱਸਿਆ ਕਿ ਠਾਣੇ ਦੇ ਮੀਰਾ ਰੋਡ ਇਲਾਕੇ ਦੇ ਰਹਿਣ ਵਾਲੇ ਸੁਲਤਾਨ ਨੂੰ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਜਾਂਚ ਤੋਂ ਪਤਾ ਲੱਗਾ ਹੈ ਕਿ ਸੁਲਤਾਨ ਨੇ ਵੱਖ-ਵੱਖ ਲੋਕਾਂ ਦੇ ਆਧਾਰ, ਪੈਨ ਅਤੇ ਹੋਰ ਕੇਵਾਈਸੀ ਦਸਤਾਵੇਜ਼ਾਂ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਦੀ ਨਿੱਜੀ ਜਾਣਕਾਰੀ ਦੇ ਬਦਲੇ ਭੁਗਤਾਨ ਕੀਤਾ।
ਇਹ ਵੀ ਪੜ੍ਹੋ : ਜਿਨਸੀ ਸ਼ੋਸ਼ਣ ਪੀੜਤਾ ਨੂੰ ਗਰਭਪਾਤ ਕਰਵਾਉਣ ਦਾ ਅਧਿਕਾਰ : ਹਾਈ ਕੋਰਟ
ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਦਸਤਾਵੇਜ਼ਾਂ ਦੀ ਵਰਤੋਂ ਜੀਐੱਸਟੀ ਲਈ ਫਰਜ਼ੀ ਫਰਮਾਂ ਨੂੰ ਰਜਿਸਟਰ ਕਰਨ, ਬੈਂਕ ਖਾਤੇ ਖੋਲ੍ਹਣ ਅਤੇ ਧੋਖਾਧੜੀ ਵਾਲੇ ਲੈਣ-ਦੇਣ ਵਿੱਚ ਸ਼ਾਮਲ ਡਮੀ ਕੰਪਨੀਆਂ ਦਾ ਨੈੱਟਵਰਕ ਬਣਾਉਣ ਲਈ ਕੀਤੀ ਗਈ ਸੀ। ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਫਿਰ ਹੋਰ ਫਰਮਾਂ ਨੂੰ ਦੇ ਦਿੱਤਾ ਗਿਆ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ।
ਸੰਯੁਕਤ ਕਮਿਸ਼ਨਰ ਅਮਿਤ ਕੁਮਾਰ ਸਿੰਘ ਨੇ ਅੱਗੇ ਦੱਸਿਆ ਕਿ ਸੁਲਤਾਨ ਨੇ ਧੋਖਾਧੜੀ ਵਿੱਚ ਆਪਣੀ ਸ਼ਮੂਲੀਅਤ ਕਬੂਲੀ ਹੈ। ਉਸ ਵਿਰੁੱਧ ਸੀਜੀਐੱਸਟੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਗ੍ਰਿਫਤਾਰੀ ਤੋਂ ਬਾਅਦ ਸੁਲਤਾਨ ਨੂੰ ਸਥਾਨਕ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ। ਅਧਿਕਾਰੀ ਨੇ ਕਿਹਾ ਕਿ ਰੈਕੇਟ ਵਿਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੋਟੇ ਕੱਪੜਿਆਂ 'ਚ 'ਅਸ਼ਲੀਲ ਡਾਂਸ' ਕਰਨਾ ਅਪਰਾਧ ਹੈ ਜਾਂ ਨਹੀਂ? ਜਾਣੋ ਕੀ ਕਹਿੰਦੈ ਕਾਨੂੰਨ
NEXT STORY