ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਫਤਿਹਪੁਰ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੜਕ ਤੋਂ ਲੰਘਣ ਲਈ ਰਸਤਾ ਨਾ ਦੇਣ ਨੂੰ ਲੈ ਕੇ ਹੋਇਆ ਵਿਵਾਦ ਇੰਨਾ ਵਧ ਗਿਆ ਕਿ ਉੱਥੇ ਗੋਲ਼ੀ ਚੱਲ ਗਈ, ਜਿਸ ਕਾਰਨ ਕਿਸਾਨ ਆਗੂ ਸਣੇ ਉਸ ਦੇ ਭਰਾ ਤੇ ਪੁੱਤ ਦੀ ਜਾਨ ਚਲੀ ਗਈ।
ਜਾਣਕਾਰੀ ਅਨੁਸਾਰ ਇਹ ਮਾਮਲਾ ਫਤਿਹਪੁਰ ਜ਼ਿਲ੍ਹੇ ਦੇ ਪਿੰਡ ਅੱਖਰੀ ਦਾ ਹੈ, ਜਿੱਥੇ ਇਕ ਟਰੈਕਟਰ ਤੇ ਬਾਈਕ ਸਵਾਰਾਂ ਵਿਚਾਲੇ ਰਸਤਾ ਦੇਣ ਨੂੰ ਲੈ ਕੇ ਮਾਮੂਲੀ ਬਹਿਸ ਹੋ ਗਈ। ਇਹ ਬਹਿਸ ਇੰਨੀ ਵਧ ਗਈ ਕਿ ਟਰੈਕਟਰ ਸਵਾਰਾਂ ਨੇ ਗੋਲ਼ੀ ਚਲਾ ਦਿੱਤੀ ਤੇ ਬਾਈਕ ਸਵਾਰ ਕਿਸਾਨ ਆਗੂ ਪੱਪੂ ਸਿੰਘ, ਉਨ੍ਹਾਂ ਦੇ ਪੁੱਤਰ ਅਭੈ ਸਿੰਘ ਤੇ ਭਰਾ ਰਿੰਕੂ ਸਿੰਘ ਦਾ ਕਤਲ ਕਰ ਦਿੱਤਾ। ਇਸ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ- ਟਰੇਨ 'ਚ ਕਰਦੇ ਹੋ ਸਫ਼ਰ ਤਾਂ ਹੋ ਜਾਓ ਸਾਵਧਾਨ ! ਹੋਸ਼ ਉਡਾ ਦੇਵੇਗੀ ਇਹ ਖ਼ਬਰ, GRP ਨੇ ਖ਼ੁਦ ਦਿੱਤੀ ਜਾਣਕਾਰੀ
ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਤੇ ਜਦੋਂ ਟੀਮ ਲਾਸ਼ਾਂ ਨੂੰ ਕਬਜ਼ੇ 'ਚ ਲੈਣ ਲੱਗੀ ਤਾਂ ਪਿੰਡ ਵਾਸੀਆਂ ਨੇ ਕਿਹਾ ਕਿ ਪਹਿਲਾਂ ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਫ਼ਿਰ ਹੀ ਲਾਸ਼ਾਂ ਚੁੱਕਣ ਦਿੱਤੀਆਂ ਜਾਣਗੀਆਂ। ਫਿਲਹਾਲ ਇਸ ਵਾਰਦਾਤ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਹੈ ਤੇ ਪਿੰਡ ਵਾਸੀਆਂ ਦੇ ਮਨਾਂ 'ਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਮਿਆਂਮਾਰ ਮਗਰੋਂ ਹੁਣ ਇਸ ਦੇਸ਼ 'ਚ ਅੱਧੀ ਰਾਤੀਂ ਕੰਬ ਗਈ ਜ਼ਮੀਨ, ਸੁੱਤੇ ਪਏ ਲੋਕਾਂ ਨੂੰ ਪੈ ਗਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼੍ਰੀਲੰਕਾ ਨੇ PM ਮੋਦੀ ਦੀ ਯਾਤਰਾ ਦੌਰਾਨ 14 ਭਾਰਤੀ ਮਛੇਰੇ ਕੀਤੇ ਰਿਹਾਅ
NEXT STORY