ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਜ਼ਿਲ੍ਹੇ ਦੇ ਬ੍ਰਿਜਮਾਨਗੰਜ ਇਲਾਕੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ੁੱਕਰਵਾਰ ਨੂੰ ਇੱਕ ਟਰੱਕ ਦੀ ਟੱਕਰ ਨਾਲ ਸਕੂਟਰੀ ਸਵਾਰ ਦੋ ਔਰਤਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਪੁਲਸ ਸੂਤਰਾਂ ਨੇ ਦੱਸਿਆ ਕਿ ਬ੍ਰਿਜਮਾਨਗੰਜ ਇਲਾਕੇ ਦੇ ਹਰਿਆਕੋਟ ਦੀ ਖੁਸ਼ਬੂ (25) ਅਤੇ ਉਸਦੀ ਰਿਸ਼ਤੇਦਾਰ ਰੀਨਾ (35) ਸਵੇਰੇ 11 ਵਜੇ ਦੇ ਕਰੀਬ ਬਾਜ਼ਾਰ ਤੋਂ ਸਕੂਟਰੀ 'ਤੇ ਘਰ ਵਾਪਸ ਆ ਰਹੀਆਂ ਸਨ।
ਇਹ ਵੀ ਪੜ੍ਹੋ- ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ ! ਖ਼ਾਤਿਆਂ 'ਚ ਆਉਣ ਲੱਗੇ ਪੈਸੇ, ਸਰਕਾਰ ਵੱਲੋਂ 235 ਕਰੋੜ ਰੁਪਏ ਜਾਰੀ
ਇਸ ਦੌਰਾਨ ਰਸਤੇ ਵਿੱਚ ਇੱਕ ਟਰੱਕ ਨੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਭੱਜ ਗਿਆ। ਸੂਤਰਾਂ ਨੇ ਦੱਸਿਆ ਕਿ ਹਾਦਸੇ ਵਿੱਚ ਜ਼ਖਮੀ ਹੋਏ ਦੋ ਹੋਰ ਲੋਕਾਂ ਨੂੰ ਗੋਰਖਪੁਰ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ। ਵਧੀਕ ਪੁਲਿਸ ਸੁਪਰਡੈਂਟ ਸਿਧਾਰਥ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ- ਹੋਰ ਵਧੇਗੀ ਭਾਰਤੀ ਫ਼ੌਜ ਦੀ ਤਾਕਤ ! ਰੱਖਿਆ ਮੰਤਰਾਲੇ ਨੇ 1 ਲੱਖ ਕਰੋੜ ਦੀਆਂ ਯੋਜਨਾਵਾਂ ਨੂੰ ਦਿੱਤੀ ਮਨਜ਼ੂਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
''ਇੱਥੇ ਆਓ ਤੇ ਆ ਕੇ ਕਸ਼ਮੀਰ ਦੇਖੋ'', ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਲੋਕਾਂ ਨੂੰ ਕੀਤੀ ਅਪੀਲ
NEXT STORY