ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਝਾਂਸੀ ਜ਼ਿਲ੍ਹੇ ਦੇ ਸਿਪਰੀ ਬਾਜ਼ਾਰ ਇਲਾਕੇ ਵਿੱਚ ਪੁਲਸ ਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ ਹੋ ਗਿਆ, ਜਿਸ ਮਗਰੋਂ ਦੋ ਵਾਂਟੇਡ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਪੁਲਸ ਸੁਪਰਡੈਂਟ (ਸ਼ਹਿਰੀ) ਪ੍ਰੀਤੀ ਵਰਮਾ ਨੇ ਦੱਸਿਆ ਕਿ ਇਹ ਮੁਕਾਬਲਾ 29-30 ਸਤੰਬਰ ਦੀ ਦਰਮਿਆਨੀ ਰਾਤ ਨੂੰ ਲਗਭਗ 2:30 ਵਜੇ ਹੋਇਆ। ਇਸ ਮਹੀਨੇ ਦੀ 8 ਤਰੀਕ ਨੂੰ ਇੱਕ ਕਤਲ ਕੇਸ ਵਿੱਚ ਲੋੜੀਂਦੇ ਅਤੇ 25,000 ਰੁਪਏ ਦੇ ਇਨਾਮ ਵਾਲੇ ਰਾਹੁਲ ਯਾਦਵ ਅਤੇ ਨਰਿੰਦਰ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਅੱਤਵਾਦੀਆਂ ਨੇ ਉਡਾ'ਤਾ ਫ਼ੌਜੀ ਕਾਫ਼ਲਾ ! 9 ਜਵਾਨਾਂ ਦੀ ਮੌਤ, ਕਈ ਹੋਰ ਜ਼ਖ਼ਮੀ
ਆਤਮ ਸਮਰਪਣ ਕਰਨ ਦੀ ਬਜਾਏ, ਉਨ੍ਹਾਂ ਨੇ ਪੁਲਸ 'ਤੇ ਗੋਲੀਬਾਰੀ ਕਰ ਦਿੱਤੀ। ਪੁਲਸ ਦੀ ਜਵਾਬੀ ਗੋਲੀਬਾਰੀ ਵਿੱਚ ਦੋਵਾਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀ ਲੱਗੀ। ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਸ ਸੁਪਰਡੈਂਟ ਵਰਮਾ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਅਪਰਾਧੀਆਂ ਤੋਂ ਦੋ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਜੇ ਦੀ ਰੈਲੀ 'ਚ ਬਿਜਲੀ ਬੰਦ, ਤੰਗ ਸਥਾਨ; 'ਕੁਝ ਗੜਬੜ ਹੈ': ਹੇਮਾ ਮਾਲਿਨੀ
NEXT STORY