ਨੈਸ਼ਨਲ ਡੈਸਕ- ਮਹਾਰਾਸ਼ਟਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਬੀੜ ਜ਼ਿਲ੍ਹੇ ਦੇ ਗਿਓਰਾਈ ਤਾਲੁਕਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਟੈਂਪੂ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਹ ਹਾਦਸਾ ਸ਼ੁੱਕਰਵਾਰ ਸ਼ਾਮ ਲਗਭਗ 7 ਵਜੇ ਕੌਮੀ ਸ਼ਾਹਰਾਹ 'ਤੇ ਕੋਲਗਾਓਂ ਨੇੜੇ ਵਾਪਰਿਆ।
ਮ੍ਰਿਤਕਾਂ ਦੀ ਪਛਾਣ ਬਾਬੂਰਾਓ ਰਾਮ ਬਾਲੇ (62) ਅਤੇ ਉਨ੍ਹਾਂ ਦੀ ਪਤਨੀ ਮੰਗਲ (58) ਵਜੋਂ ਹੋਈ ਹੈ। ਉਹ ਜ਼ਿਲ੍ਹੇ ਦੇ ਸ਼ਿਰੂਰ ਕਾਸਰ ਤਾਲੁਕਾ ਦੇ ਪਿੰਡ ਨਿਮਗਾਓਂ ਮਯੰਬਾ ਦੇ ਰਹਿਣ ਵਾਲੇ ਸਨ। ਪੁਲਿਸ ਅਨੁਸਾਰ, ਇਹ ਜੋੜਾ ਗਿਓਰਾਈ ਵਿਖੇ ਇੱਕ ਪਰਿਵਾਰਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਿਆ ਸੀ। ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਵਾਪਸ ਘਰ ਪਰਤ ਰਹੇ ਸਨ, ਤਾਂ ਇੱਕ ਬੇਕਾਬੂ ਟੈਂਪੂ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਸ਼ਾਹਰਾਹ 'ਤੇ ਜਾ ਡਿੱਗੇ ਅਤੇ ਗੰਭੀਰ ਸੱਟਾਂ ਲੱਗਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਕਾਰਨ ਹਾਈਵੇਅ 'ਤੇ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਹੋਈ, ਜਿਸ ਨੂੰ ਬਾਅਦ ਵਿੱਚ ਪੁਲਸ ਨੇ ਬਹਾਲ ਕਰਵਾਇਆ। ਪੁਲਸ ਨੇ ਟੈਂਪੂ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਬਣ ਗਈ ਵਿਜੇ ਦੀ 'ਗੱਲ' ! ਹੋ ਗਈਆਂ 120 ਸੀਟਾਂ, ਹੁਣ ਬਣੇਗੀ TVK ਦੀ ਸਰਕਾਰ
NEXT STORY