ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਹਜ਼ਰਤਨਗਰ ਗੜ੍ਹੀ ਥਾਣਾ ਖੇਤਰ ਦੇ ਰਹਿਟੋਲ ਪਿੰਡ ਨੇੜੇ ਸੋਮਵਾਰ ਨੂੰ ਵਾਪਰੇ ਭਿਆਨਕ ਹਾਦਸੇ 'ਚ 3 ਔਰਤਾਂ ਦੀ ਦਰਦਨਾਕ ਮੌਤ ਹੋ ਗਈ ਹੈ। ਪਿਛਲੇ ਪਹੀਏ ਦਾ ਐਕਸਲ ਟੁੱਟਣ ਕਾਰਨ ਬੇਕਾਬੂ ਹੋ ਕੇ ਟਰੈਕਟਰ-ਟਰਾਲੀ ਪਲਟ ਗਈ, ਜਿਸ ਕਾਰਨ 3 ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 8 ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਜਾਣਕਾਰੀ ਅਨੁਸਾਰ ਹਾਦਸੇ ਸਮੇਂ ਟਰੈਕਟਰ-ਟਰਾਲੀ 'ਚ ਲਗਭਗ 19 ਲੋਕ ਸਵਾਰ ਸਨ, ਜੋ ਅਸਮੋਲੀ ਥਾਣਾ ਖੇਤਰ ਦੇ ਪੈਂਤੀਆ ਮਾਫ਼ੀ ਪਿੰਡ ਤੋਂ ਮੁਰਾਦਾਬਾਦ ਦੇ ਮੈਨਾਠੇਰ ਇਲਾਕੇ 'ਚ ਇੱਕ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੌਰਾਨਵ ਰਹਿਟੋਲ ਨੇੜੇ ਅਚਾਨਕ ਟਰੈਕਟਰ ਦਾ ਐਕਸਲ ਟੁੱਟ ਗਿਆ, ਜਿਸ ਨਾਲ ਟਰਾਲੀ ਬੇਕਾਬੂ ਹੋ ਕੇ ਸੜਕ ਵਿਚਾਲੇ ਪਲਟ ਗਈ, ਜਿਸ ਕਾਰਨ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਇਤਿਹਾਸ ਦੇ ਸਭ ਤੋਂ ਵੱਡੇ ਊਰਜਾ ਸੰਕਟ ਦਾ ਮੰਡਰਾ ਰਿਹੈ ਖ਼ਤਰਾ ! ਬੁਰੀ ਤਰ੍ਹਾਂ ਹਿੱਲ ਗਈ ਪੂਰੀ ਦੁਨੀਆ ਦੀ ਸਪਲਾਈ ਚੇਨ
ਹਾਦਸੇ 'ਚ ਜਾਨ ਗੁਆਉਣ ਵਾਲੀਆਂ ਔਰਤਾਂ ਦੀ ਪਛਾਣ ਪੈਂਤੀਆ ਮਾਫ਼ੀ ਪਿੰਡ ਦੀਆਂ ਰਹਿਣ ਵਾਲੀਆਂ ਓਮਵਤੀ (60), ਮਮਤਾ (50) ਅਤੇ ਚੰਦਰਵਤੀ (55) ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਹੋਏ 8 ਵਿਅਕਤੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ 'ਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਐੱਸ.ਐੱਚ.ਓ. ਸੰਜੇ ਕੁਮਾਰ ਪੁਲਸ ਟੀਮ ਨਾਲ ਮੌਕੇ 'ਤੇ ਪਹੁੰਚੇ, ਜਦਕਿ ਐੱਸ.ਡੀ.ਐੱਮ. ਵਿਕਾਸ ਚੰਦਰ ਅਤੇ ਸੀ.ਓ. ਕੁਲਦੀਪ ਕੁਮਾਰ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ। ਐੱਸ.ਡੀ.ਐੱਮ. ਅਨੁਸਾਰ ਸਰਕਾਰੀ ਯੋਜਨਾ ਤਹਿਤ ਪੀੜਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿੱਲੀ ਹਾਈ ਕੋਰਟ 16 ਸਤੰਬਰ ਨੂੰ ਯੂਟਿਊਬਰ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗਾ
NEXT STORY