ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਗੋਰਖਪੁਰ 'ਚ ਬੁੱਧਵਾਰ ਸ਼ਾਮ ਦੁਰਗਾ ਮੂਰਤੀ ਵਿਸਰਜਨ ਦੌਰਾਨ ਦਰਦਨਾਕ ਹਾਦਸਾ ਵਾਪਰ ਗਿਆ। ਘਟਨਾ ਵਿਚ 3 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 10 ਤੋਂ ਵੱਧ ਲੋਕ ਝੁਲਸ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਗੁਲਰਿਹਾਨਾ ਥਾਣਾ ਖੇਤਰ ਦੇ ਅਯੁੱਧਿਆ ਪ੍ਰਸਾਦ ਚੌਹਾਨ ਟੋਲਾ ਨੇੜੇ ਮੂਰਤੀ ਵਿਸਰਜਨ ਲਈ ਜਾ ਰਹੀ ਇਕ ਟਰੈਕਟਰ-ਟਰਾਲੀ ਵਿਚ ਲੱਗੀ ਲੰਮੀ ਰਾਡ ਉੱਪਰੋਂ ਲੰਘ ਰਹੀ ਹਾਈ-ਟੈਂਸ਼ਨ ਬਿਜਲੀ ਦੀ ਤਾਰ ਨਾਲ ਟਕਰਾ ਗਈ।
ਜੇ. ਈ. ਤੇ 2 ਪੁਲਸ ਕਰਮਚਾਰੀ ਮੁਅੱਤਲ, ਲਾਈਨਮੈਨ ਨੌਕਰੀ ਤੋਂ ਬਰਖਾਸਤ
ਡੀ. ਐੱਮ. ਦੀਪਕ ਮੀਣਾ ਨੇ ਦੱਸਿਆ ਕਿ 11 ਹਜ਼ਾਰ ਵੋਲਟ ਦੀ ਹਾਈ-ਟੈਨਸ਼ਨ ਤਾਰ ਦੀ ਲਪੇਟ ਵਿਚ ਆਉਣ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 10 ਲੋਕ ਜ਼ਖਮੀ ਹੋਏ ਹਨ। ਸਾਰੇ ਜ਼ਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਪਰਿਵਾਰ ਵਾਲਿਆਂ ਨੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਅਤੇ ਡਿਊਟੀ ’ਤੇ ਤਾਇਨਾਤ ਪੁਲਸ ਕਰਮਚਾਰੀਆਂ ਵਿਰੁੱਧ ਕਾਰਵਾਈ ਅਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਸੀ।
ਜੇ. ਈ. ਅਤੇ 2 ਪੁਲਸ ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ। ਉੱਥੇ ਹੀ, ਲਾਈਨਮੈਨ ਨੂੰ ਨੌਕਰੀ ਤੋਂ ਹਟਾ ਦਿੱਤਾ ਗਿਆ ਹੈ। ਹਾਦਸੇ ਤੋਂ ਬਾਅਦ ਪਿੰਡ ਵਾਸੀਆਂ ਵਿਚ ਬਿਜਲੀ ਵਿਭਾਗ ਖਿਲਾਫ ਰੋਸ ਫੈਲ ਗਿਆ। ਉਨ੍ਹਾਂ ਦਾ ਦੋਸ਼ ਹੈ ਕਿ ਮੂਰਤੀ ਵਿਸਰਜਨ ਦੌਰਾਨ ਬਿਜਲੀ ਸਪਲਾਈ ਬੰਦ ਰੱਖਣ ਲਈ ਪਹਿਲਾਂ ਹੀ ਸ਼ੱਟਡਾਊਨ ਮੰਗਿਆ ਗਿਆ ਸੀ। ਇਸ ਦੇ ਬਾਵਜੂਦ ਬਿਜਲੀ ਚਾਲੂ ਕਰ ਦਿੱਤੀ ਗਈ, ਜਿਸ ਨਾਲ ਇਹ ਹਾਦਸਾ ਵਾਪਰਿਆ।
ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ
NEXT STORY