ਇੰਟਰਨੈਸ਼ਨਲ ਡੈਸਕ- ਭਾਰਤ ਦੇ ਸਭ ਤੋਂ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਨੇ ਹੁਣ ਸੱਤ ਸਮੁੰਦਰ ਪਾਰ ਅਮਰੀਕਾ ਦੀ ਧਰਤੀ 'ਤੇ ਵੀ ਆਪਣੀ ਦਹਿਸ਼ਤ ਦਾ ਸਬੂਤ ਦਿੱਤਾ ਹੈ। ਅਮਰੀਕਾ ਦੇ ਕੈਲੀਫੋਰਨੀਆ ਸਟੇਟ ਵਿੱਚ ਹਰਿਆਣਾ ਦੇ ਰਹਿਣ ਵਾਲੇ ਗੈਂਗਸਟਰ ਭਾਨੂ ਰਾਣਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਜਾਣਕਾਰੀ ਅਨੁਸਾਰ ਭਾਨੂ ਰਾਣਾ ਕੈਲੀਫੋਰਨੀਆ ਵਿੱਚ ਲੁਕਿਆ ਹੋਇਆ ਸੀ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਤੇ ਭਾਨੂ ਰਾਣਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਤਲ ਤੋਂ ਕੁਝ ਦੇਰ ਬਾਅਦ ਹੀ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਇੱਕ ਫੇਸਬੁੱਕ ਪੋਸਟ ਸਾਹਮਣੇ ਆਈ, ਜਿਸ 'ਚ ਲਿਖਿਆ ਸੀ ਕਿ ਭਾਨੂ ਰਾਣਾ ਉਨ੍ਹਾਂ ਦੇ ਦੁਸ਼ਮਣ ਗੈਂਗਾਂ (ਬੰਬੀਹਾ ਗੈਂਗ) ਦੀ ਮਦਦ ਕਰ ਰਿਹਾ ਸੀ ਅਤੇ ਉਨ੍ਹਾਂ ਦੇ ਰਾਹ ਵਿੱਚ ਰੋੜਾ ਬਣ ਰਿਹਾ ਸੀ, ਜਿਸ ਕਾਰਨ ਉਸ ਨੂੰ ਸਜ਼ਾ ਦਿੱਤੀ ਗਈ ਹੈ। ਪੋਸਟ ਵਿੱਚ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ "ਜੋ ਵੀ ਸਾਡੇ ਖ਼ਿਲਾਫ਼ ਜਾਵੇਗਾ, ਉਸ ਦਾ ਹਾਲ ਇਹੀ ਹੋਵੇਗਾ।"

ਇਹ ਵੀ ਪੜ੍ਹੋ- 'ਗੁਆਚ ਗਈਆਂ ਹੋਰਮੁਜ਼ ਦੀਆਂ ਚਾਬੀਆਂ..!', ਟਰੰਪ ਦੀ ਧਮਕੀ ਦਾ ਇਰਾਨ ਨੇ ਦਿੱਤਾ ਕਰਾਰਾ ਜਵਾਬ
ਜ਼ਿਕਰਯੋਗ ਹੈ ਕਿ ਭਾਨੂ ਰਾਣਾ ਹਰਿਆਣਾ ਦੇ ਕੈਥਲ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਭਾਰਤ ਵਿੱਚ ਕਤਲ, ਫਿਰੌਤੀਆਂ ਸਣੇ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਹ ਫਰਜ਼ੀ ਪਾਸਪੋਰਟ ਰਾਹੀਂ ਅਮਰੀਕਾ ਫਰਾਰ ਹੋ ਗਿਆ ਸੀ। ਇਹ ਵਾਰਦਾਤ ਅਜਿਹੇ ਸਮੇਂ ਵਾਪਰੀ ਹੈ ਜਦੋਂ ਭਾਰਤ ਪਹਿਲਾਂ ਹੀ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ਾਂ ਵਿੱਚ ਫੈਲੇ ਨੈੱਟਵਰਕ ਨੂੰ ਤੋੜਨ ਲਈ ਅਮਰੀਕੀ ਅਤੇ ਕੈਨੇਡੀਅਨ ਏਜੰਸੀਆਂ ਨਾਲ ਤਾਲਮੇਲ ਕਰ ਰਿਹਾ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਇਹ ਗੈਂਗ ਲਗਾਤਾਰ ਵਿਦੇਸ਼ਾਂ ਵਿੱਚ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ।
ਫਿਲਹਾਲ ਕੈਲੀਫੋਰਨੀਆ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਮਰੀਕੀ ਜਾਂਚ ਏਜੰਸੀਆਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਭਾਰਤ ਦੀ ਇੱਕ ਗੈਂਗ ਨੇ ਅਮਰੀਕਾ ਵਿੱਚ ਸ਼ੂਟਰਾਂ ਦਾ ਪ੍ਰਬੰਧ ਕਿਵੇਂ ਕੀਤਾ ਅਤੇ ਇਸ ਕਤਲ ਦੇ ਤਾਰ ਕਿੱਥੇ ਜੁੜੇ ਹੋਏ ਹਨ।
ਇਹ ਵੀ ਪੜ੍ਹੋ- ਹੋਰ ਡੂੰਘਾ ਹੋਵੇਗਾ ਤੇਲ-ਗੈਸ ਦਾ ਸੰਕਟ ! ਦੁਨੀਆ ਦੇ ਸਭ ਤੋਂ ਵੱਡੇ ਇੰਡਸਟ੍ਰੀਅਲ ਸ਼ਹਿਰ 'ਤੇ ਇਰਾਨ ਦੀ ਏਅਰਸਟ੍ਰਾਈਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੱਛਮੀ ਬੰਗਾਲ 'ਚ ਮਸ਼ੀਨਰੀ ਫੇਲ ਹੋਈ ਤਾਂ ਅਸੀਂ ਦਖਲ ਦਿਆਂਗੇ: ਸੁਪਰੀਮ ਕੋਰਟ ਦੀ ਸਖ਼ਤ ਚਿਤਾਵਨੀ
NEXT STORY