ਨੈਸ਼ਨਲ ਡੈਸਕ- ਰਾਜਸਥਾਨ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ, ਜਿੱਥੋਂ ਦੇ ਜੈਪੁਰ ਜ਼ਿਲ੍ਹੇ 'ਚ ਨੈਸ਼ਨਲ ਹਾਈਵੇ 'ਤੇ ਇਹ ਭਿਆਨਕ ਹਾਦਸਾ ਵਾਪਰ ਗਿਆ, ਜਿੱਥੇ ਇਕੋ ਪਰਿਵਾਰ ਦੇ 5 ਜੀਆਂ ਦੀ ਦਰਦਨਾਕ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਜੈਪੁਰ ਦੇ ਮਨੋਹਰਪੁਰ ਤੋਂ ਦੌਸਾ ਨੈਸ਼ਨਲ ਹਾਈਵੇ 'ਤੇ ਇਕ ਕਾਰ ਤੇ ਇਕ ਟਰਾਲੇ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ 2 ਔਰਤਾਂ ਤੇ ਇਕ ਸਾਲ ਦਾ ਬੱਚਾ ਵੀ ਸ਼ਾਮਲ ਸੀ।

ਦੱਸਿਆ ਜਾ ਰਿਹਾ ਹੈ ਕਿ ਕਾਰ ਉੱਤਰ ਪ੍ਰਦੇਸ਼ ਦੇ ਨੰਬਰ ਦੀ ਹੈ ਤੇ ਕਾਰ ਸਵਾਰ ਪਰਿਵਾਰ ਖਾਟੂ ਸ਼ਿਆਮ ਮੰਦਰ ਦਰਸ਼ਨ ਕਰਨ ਜਾ ਰਹੇ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਤੇ ਹਾਦਸੇ ਮਗਰੋਂ ਹਾਈਵੇ 'ਤੇ ਲੰਬਾ ਜਾਮ ਲੱਗ ਗਿਆ।
ਹਾਦਸੇ ਦੀ ਜਾਣਕਾਰੀ ਮਿਲਣ ਮਗਰੋਂ ਪੁਲਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਤੇ ਮ੍ਰਿਤਕਾਂ ਨੂੰ ਕਾਰ 'ਚੋਂ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਹਾਈਵੇ 'ਤੇ ਲੰਬੇ ਜਾਮ ਨੂੰ ਖੁਲਵਾਉਣ ਲਈ ਵੀ ਕੋਸ਼ਿਸ਼ਾਂ ਜਾਰੀ ਹਨ।
ਇਹ ਵੀ ਪੜ੍ਹੋ- ਘਰੋਂ ਮਾਤਾ ਵੈਸ਼ਣੋ ਦੇਵੀ ਜਾਣ ਲਈ ਨਿਕਲੇ 4 ਦੋਸਤ ; ਫ਼ਿਰ ਜੋ ਹੋਇਆ, ਦੇਖਣ ਵਾਲਿਆਂ ਦੀਆਂ ਵੀ ਨਿਕਲ ਗਈਆਂ ਚੀਕਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਸ਼ਟਰਪਤੀ ਨੂੰ 3 ਮਹੀਨਿਆਂ ’ਚ ਬਿੱਲ ’ਤੇ ਫੈਸਲਾ ਲੈਣਾ ਚਾਹੀਦਾ : ਸੁਪਰੀਮ ਕੋਰਟ
NEXT STORY