ਨੈਸ਼ਨਲ ਡੈਸਕ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਐੱਸ.ਯੂ.ਵੀ. ਡਿਵਾਈਡਰ 'ਚ ਜਾ ਵੱਜਾ, ਜਿਸ ਕਾਰਨ 2 ਬੱਚਿਆਂ ਸਣੇ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ।
ਜਾਣਕਾਰੀ ਦਿੰਦੇ ਹੋਏ ਕਾਰਵਾਸ ਥਾਣੇ ਦੇ ਇੰਸਪੈਕਟਰ ਰਮੇਸ਼ ਜਾਟ ਨੇ ਦੱਸਿਆ ਕਿ ਉਕਤ ਹਾਦਸਾ ਸਵੇਰੇ ਕਰੀਬ 7 ਵਜੇ ਵਾਪਰਿਆ, ਜਦੋਂ ਇਕ ਪਰਿਵਾਰ ਗੱਡੀ 'ਚ ਸਵਾਰ ਹੋ ਕੇ ਉੱਤਰ ਪ੍ਰਦੇਸ਼ ਦੇ ਗੋਂਡਾ ਤੋਂ ਗੁਜਰਾਤ ਦੇ ਸੂਰਤ ਜਾ ਰਿਹਾ ਸੀ। ਗੱਡੀ ਦੇ ਚਾਲਕ ਨੇ ਦੱਸਿਆ ਕਿ ਇਸ ਦੌਰਾਨ ਉਸ ਦੀ ਝਪਕੀ ਲੱਗ ਗਈ, ਜਿਸ ਕਾਰਨ ਉਸ ਨੇ ਆਪਣਾ ਸੰਤੁਲਨ ਗੁਆ ਦਿੱਤਾ ਤੇ ਗੱਡੀ ਡਿਵਾਈਡਰ ਨਾਲ ਜਾ ਟਕਰਾਈ।
ਇਹ ਵੀ ਪੜ੍ਹੋ- ਟੇਕਆਫ਼ ਤੋਂ ਐਨ ਪਹਿਲਾਂ ਏਅਰ ਇੰਡੀਆ ਦੇ ਪਾਇਲਟ ਨੂੰ ਆ ਗਿਆ ਪੈਨਿਕ ਅਟੈਕ
ਹਾਦਸੇ ਸਮੇਂ ਗੱਡੀ 'ਚ 7 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 2 ਬੱਚਿਆਂ ਤੇ 2 ਔਰਤਾਂ ਸਣੇ ਕੁੱਲ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 2 ਹੋਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਡਰਾਈਵਰ ਨੇ ਸੀਟ ਬੈਲਟ ਲਗਾਈ ਹੋਈ ਸੀ, ਜਿਸ ਕਾਰਨ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਉਸ ਦੀ ਪਤਨੀ ਤੇ ਭੈਣ ਸਣੇ 2 ਬੱਚਿਆਂ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਉੱਡਦੇ ਜਹਾਜ਼ 'ਚ ਆ ਗਈ ਤਕਨੀਕੀ ਗੜਬੜੀ, ਟੇਕਆਫ਼ ਦੇ 10 ਮਿੰਟ ਬਾਅਦ ਹੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਕਸਲ ਪ੍ਰਭਾਵਿਤ ਬਾਲਾਘਾਟ 'ਚ ਅੱਗ ਲੱਗਣ ਨਾਲ ਦੋ ਬੱਸਾਂ ਸੜ ਕੇ ਸੁਆਹ
NEXT STORY