ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਅਮਰੀਆ ਥਾਣਾ ਖੇਤਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਬਾਈਕ 'ਤੇ ਜਾਂਦੇ ਪਿਓ-ਧੀ ਦੀ ਦਰਦਨਾਕ ਮੌਤ ਹੋ ਗਈ, ਜਦਕਿ ਇੱਕ ਔਰਤ ਗੰਭੀਰ ਰੂਪ 'ਚ ਜ਼ਖਮੀ ਹੋ ਗਈ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਰਾਤ ਨੂੰ ਉਸ ਸਮੇਂ ਵਾਪਰਿਆ ਜਦੋਂ ਇਹ ਤਿੰਨੋਂ ਬਾਈਕ 'ਤੇ ਵਿਆਹ ਸਮਾਗਮ ਵਿੱਚ ਜਾ ਰਹੇ ਸਨ। ਹਾਦਸੇ ਮਗਰੋਂ ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿਸ ਤੋਂ ਬਾਅਦ ਡਾਕਟਰਾਂ ਨੇ ਪਿਤਾ ਅਤੇ ਧੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਗੰਭੀਰ ਰੂਪ ਵਿੱਚ ਜ਼ਖਮੀ ਔਰਤ ਦਾ ਇਲਾਜ ਚੱਲ ਰਿਹਾ ਹੈ।
ਅਮਰੀਆ ਪੁਲਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ (ਐੱਸ.ਐੱਚ.ਓ.) ਪ੍ਰਮੋਦ ਕੁਮਾਰ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਐਤਵਾਰ ਰਾਤ ਕਰੀਬ 9 ਵਜੇ ਹਰਿਦੁਆਰ ਰਾਸ਼ਟਰੀ ਰਾਜਮਾਰਗ 'ਤੇ ਅਮਰੀਆ ਕਸਬੇ ਦੇ ਜਸ਼ਨ ਮੈਰਿਜ ਹਾਲ ਨੇੜੇ ਵਾਪਰਿਆ।
ਇਹ ਵੀ ਪੜ੍ਹੋ- ਨਾਲ਼ੇ 'ਚ ਫਸੀ ਕੁੜੀ ਨੂੰ ਬਚਾਉਣ ਉਤਰੇ ਨੌਜਵਾਨ ਦੀ ਹੋਈ ਦਰਦਨਾਕ ਮੌਤ
ਥਾਣਾ ਇਲਾਕੇ ਦੇ ਬਾਰਾਪੁਰਾ ਪਿੰਡ ਦਾ ਰਹਿਣ ਵਾਲਾ ਸ਼ਮਸ਼ੇਰ ਖਾਨ (45) ਆਪਣੀ ਪਤਨੀ ਨਸੀਮ ਬੇਗਮ (40) ਅਤੇ ਧੀ ਕਸ਼ਿਸ਼ (18) ਨਾਲ ਬਰੇਲੀ ਦੇ ਅਰਸੀਆ ਬੋਝ ਪਿੰਡ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਬਾਈਕ 'ਤੇ ਜਾ ਰਿਹਾ ਸੀ। ਪੁਲਸ ਅਨੁਸਾਰ ਅਮਰੀਆ ਕਸਬੇ ਨੇੜੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ।
ਇਸ ਹਾਦਸੇ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੀ ਧੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਸੀ.ਐੱਚ.ਸੀ. ਅਮਰੀਆ ਵਿਖੇ ਡਾਕਟਰ ਦੀ ਗੈਰਹਾਜ਼ਰੀ ਕਾਰਨ ਪੁਲਸ ਥਾਣਾ ਮੌਕੇ 'ਤੇ ਪਹੁੰਚੀ ਅਤੇ ਤਿੰਨਾਂ ਨੂੰ ਜ਼ਿਲ੍ਹਾ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਪਿਤਾ ਅਤੇ ਧੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਔਰਤ ਦੀ ਹਾਲਤ ਨਾਜ਼ੁਕ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।
ਹਾਦਸੇ ਤੋਂ ਬਾਅਦ ਕਾਰ ਦਾ ਟਾਇਰ ਫਟ ਗਿਆ। ਡਰਾਈਵਰ ਫਰਾਰ ਹੋਣ ਦੇ ਇਰਾਦੇ ਨਾਲ ਕਾਰ ਲੈ ਕੇ ਲਗਭਗ ਦੋ ਕਿਲੋਮੀਟਰ ਤੱਕ ਭੱਜਿਆ। ਇਸ ਤੋਂ ਬਾਅਦ ਜਦੋਂ ਉਹ ਅੱਗੇ ਵਧਣ ਵਿੱਚ 'ਚ ਕਾਮਯਾਬ ਨਾ ਹੋ ਸਕਿਆ ਤਾਂ ਉਹ ਕਾਰ ਛੱਡ ਕੇ ਭੱਜ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਭਾਰਤ ਇਲੈਕਟ੍ਰਿਕ ਤਿੰਨ ਪਹੀਆ ਵਾਹਨਾਂ ਦਾ ਸਭ ਤੋਂ ਵੱਡਾ ਬਾਜ਼ਾਰ'
NEXT STORY