ਨੈਸ਼ਨਲ ਡੈਸਕ- ਇਕ ਪਾਸੇ ਜਿੱਥੇ ਬਿਹਾਰ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ, ਉੱਥੋਂ ਹੀ ਸੀਵਾਨ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦਰੌਂਦਾ ਥਾਣਾ ਖੇਤਰ ਵਿੱਚ ਤਾਇਨਾਤ ਇੱਕ ਏ.ਐੱਸ.ਆਈ. ਅਨਿਰੁੱਧ ਕੁਮਾਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰ ਨਾਲ ਗਲ਼ਾ ਵੱਢ ਕੇ ਕਤਲ ਕਰਨ ਤੋਂ ਬਾਅਦ ਅਨਿਰੁੱਧ ਦੀ ਲਾਸ਼ ਨੂੰ ਸੁੰਨਸਾਨ ਇਲਾਕੇ 'ਚ ਸੁੱਟ ਦਿੱਤਾ।
ਜਾਣਕਾਰੀ ਅਨੁਸਾਰ ਏ.ਐੱਸ.ਆਈ. ਅਨਿਰੁੱਧ ਕੁਮਾਰ ਬੀਤੀ ਰਾਤ ਕਿਸੇ ਕੰਮ ਲਈ ਸਿਵਲ ਡਰੈੱਸ ਵਿੱਚ ਬਾਹਰ ਨਿਕਲੇ ਸਨ। ਮੰਨਿਆ ਜਾ ਰਿਹਾ ਹੈ ਕਿ ਇਸੇ ਦੌਰਾਨ ਰਸਤੇ ਵਿੱਚ ਉਨ੍ਹਾਂ 'ਤੇ ਹਮਲਾ ਹੋਇਆ ਤੇ ਸਵੇਰੇ ਜਦੋਂ ਲੋਕਾਂ ਨੇ ਲਾਸ਼ ਦੇਖੀ ਤਾਂ ਇਲਾਕੇ ਵਿੱਚ ਸਨਸਨੀ ਫੈਲ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਤਲ ਧਾਰਦਾਰ ਹਥਿਆਰ ਨਾਲ ਕੀਤਾ ਗਿਆ ਹੈ। ਪੁਲਸ ਮੁਤਾਬਕ ਇਹ ਕਤਲ ਦੀ ਵਾਰਦਾਤ ਨੂੰ ਬੇਹੱਦ ਭਿਆਨਕ ਤਰੀਕੇ ਨਾਲ ਅੰਜਾਮ ਦਿੱਤਾ ਗਿਆ ਹੈ, ਜਿਸ ਤੋਂ ਸਾਫ਼ ਸੰਕੇਤ ਮਿਲਦਾ ਹੈ ਕਿ ਅਪਰਾਧੀਆਂ ਨੇ ਪਹਿਲਾਂ ਤੋਂ ਸਾਜ਼ਿਸ਼ ਰਚੀ ਸੀ।

ਇਹ ਵੀ ਪੜ੍ਹੋ- ਲਗਾਤਾਰ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕੀਤੀ ਡਰਾਉਣੀ ਭਵਿੱਖਬਾਣੀ
ਵਾਰਦਾਤ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏ.ਐੱਸ.ਆਈ. ਦੇ ਇਸ ਬੇਰਹਿਮ ਕਤਲ ਤੋਂ ਬਾਅਦ ਪੂਰੇ ਪੁਲਸ ਮਹਿਕਮੇ ਵਿੱਚ ਸੋਗ ਦੀ ਲਹਿਰ ਹੈ। ਪੁਲਸ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਤੇਜ਼ੀ ਨਾਲ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹਾ ਪੁਲਸ ਸੁਪਰਡੈਂਟ ਨੇ ਵੀ ਘਟਨਾ ਸਥਾਨ ਦਾ ਨਿਰੀਖਣ ਕੀਤਾ ਅਤੇ ਜਾਂਚ ਟੀਮ ਨੂੰ ਜਲਦੀ ਤੋਂ ਜਲਦੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਘਟਨਾ ਨੇ ਇਲਾਕੇ ਦੇ ਲੋਕਾਂ ਵਿੱਚ ਵੀ ਗੁੱਸਾ ਪੈਦਾ ਕਰ ਦਿੱਤਾ ਹੈ ਅਤੇ ਉਨ੍ਹਾਂ ਨੇ ਸਵਾਲ ਉਠਾਇਆ ਹੈ ਕਿ ਜਦੋਂ ਪੁਲਸ ਕਰਮਚਾਰੀ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਜਨਤਾ ਕਿਵੇਂ ਸੁਰੱਖਿਅਤ ਰਹੇਗੀ। ਪ੍ਰਸ਼ਾਸਨ ਨੇ ਭਰੋਸਾ ਦਿਵਾਇਆ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਕਿਸਾਨਾਂ ਲਈ Good News ! ਸਰਕਾਰ ਨੇ ਗੰਨੇ ਦੀਆਂ ਕੀਮਤਾਂ 'ਚ ਕੀਤਾ ਵਾਧਾ
ਵਿਆਹ ਤੋਂ ਵਾਪਸ ਆਉਂਦੇ ਸਮੇਂ ਡੂੰਘੀ ਖੱਡ 'ਚ ਡਿੱਗਾ ਵਾਹਨ, 3 ਲੋਕਾਂ ਦੀ ਦਰਦਨਾਕ ਮੌਤ
NEXT STORY