ਨੈਸ਼ਨਲ ਡੈਸਕ : ਅਰਰੀਆ ਦੇ ਸਿੱਕਤੀ 'ਚ ਬਕਰਾ ਨਦੀ 'ਤੇ ਬਣਿਆ ਪੁਲ ਮੰਗਲਵਾਰ ਨੂੰ ਢਹਿ-ਢੇਰੀ ਹੋ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਕਰਾ ਨਦੀ 'ਤੇ ਬਣੇ ਇਸ ਪੁਲ ਦਾ ਉਦਘਾਟਨ ਅਜੇ ਹੋਣਾ ਸੀ ਪਰ ਇਸ ਤੋਂ ਪਹਿਲਾਂ ਹੀ ਕਰੋੜਾਂ ਦੀ ਲਾਗਤ ਨਾਲ ਬਣਿਆ ਇਹ ਪੁਲ ਬੁਰੀ ਤਰੀਕੇ ਦੇ ਨਾਲ ਹਾਦਸੇ ਦਾ ਸ਼ਿਕਾਰ ਹੋ ਗਿਆ।
ਇਹ ਵੀ ਪੜ੍ਹੋ - ਵੱਡੀ ਖ਼ਬਰ : PM ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ, ਕਿਸਾਨਾਂ ਦੇ ਖਾਤਿਆਂ 'ਚ ਆਏ 2-2 ਹਜ਼ਾਰ ਰੁਪਏ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪੁਲ ਸਿੱਕਤੀ ਬਲਾਕ ਖੇਤਰ ਦੇ ਪਦਾਰੀਆ ਘਾਟ 'ਤੇ ਬਣਾਇਆ ਗਿਆ ਸੀ। ਸਿੱਕਤੀ ਬਲਾਕ ਵਿੱਚ ਸਥਿਤ ਬੱਕਰਾ ਨਦੀ ’ਤੇ 12 ਕਰੋੜ ਰੁਪਏ ਦੀ ਲਾਗਤ ਨਾਲ ਪਡਾਰੀਆ ਪੁਲ ਦਾ ਨਿਰਮਾਣ ਕੀਤਾ ਗਿਆ ਸੀ। ਮੰਗਲਵਾਰ ਨੂੰ ਪੁਲ ਦੇ 3 ਪਿੱਲਰ ਨਦੀ 'ਚ ਧੱਸ ਗਏ, ਜਿਸ ਕਾਰਨ ਪੁਲ ਢਹਿ-ਢੇਰੀ ਹੋ ਗਿਆ। ਇਸ ਹਾਦਸੇ ਦਾ ਪਤਾ ਲੱਗਣ 'ਤੇ ਪੁਲ ਬਣਾਉਣ ਵਾਲੀ ਏਜੰਸੀ ਦੇ ਲੋਕ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚ ਗਏ।
ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : PM ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ, ਕਿਸਾਨਾਂ ਦੇ ਖਾਤਿਆਂ 'ਚ ਆਏ 2-2 ਹਜ਼ਾਰ ਰੁਪਏ
NEXT STORY