ਨੈਸ਼ਨਲ ਡੈਸਕ : ਦੱਖਣੀ ਦਿੱਲੀ ਦੇ ਮਹਿਰੌਲੀ ਥਾਣਾ ਖੇਤਰ ਦੇ ਸੈਦੁਲਾਜਾਬ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਪੰਜ ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ। ਇਸ ਹਾਦਸੇ ਕਾਰਨ ਪੂਰੇ ਇਲਾਕੇ ਵਿੱਚ ਭਾਰੀ ਅਫਰਾ-ਤਫਰੀ ਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
ਪੁਲਸ ਨੂੰ ਇਸ ਘਟਨਾ ਦੀ ਸੂਚਨਾ ਸ਼ਨੀਵਾਰ ਸ਼ਾਮ 7:45 ਵਜੇ ਮਿਲੀ, ਜਿਸ ਤੋਂ ਤੁਰੰਤ ਬਾਅਦ ਚਾਰ ਫਾਇਰ ਗੱਡੀਆਂ ਮੌਕੇ 'ਤੇ ਰਵਾਨਾ ਕੀਤੀਆਂ ਗਈਆਂ। ਹੁਣ ਤੱਕ ਬਚਾਅ ਦਲ ਨੇ 4 ਤੋਂ 5 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ, ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।
ਫਿਲਹਾਲ ਕਿਸੇ ਦੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ, ਪਰ ਰਾਹਤ ਅਤੇ ਬਚਾਅ ਟੀਮਾਂ ਮਲਬੇ ਵਿੱਚ ਲਗਾਤਾਰ ਸਰਚ ਆਪ੍ਰੇਸ਼ਨ ਚਲਾ ਰਹੀਆਂ ਹਨ ਕਿਉਂਕਿ ਅਜੇ ਵੀ ਕੁਝ ਹੋਰ ਲੋਕਾਂ ਦੇ ਅੰਦਰ ਫਸੇ ਹੋਣ ਦੀ ਸੰਭਾਵਨਾ ਹੈ। ਭੀੜ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਸਾਰੀਆਂ ਏਜੰਸੀਆਂ ਮਿਲ ਕੇ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਭਿਸ਼ੇਕ ਬੈਨਰਜੀ ਨੂੰ ਮਿਲਣ ਹਸਪਤਾਲ ਪੁੱਜੀ ਮਮਤਾ, ਕਿਹਾ-"ਸ਼ਾਸਕ ਹਤਿਆਰੇ ਬਣ ਗਏ ਹਨ...''
NEXT STORY